ਕਾਸਰਗੋਡ : ਕੇਰਲ ਦੇ ਕਾਸਰਗੋਡ ਜ਼ਿਲ੍ਹੇ ਦੇ ਬੇਕਲ ਵਿੱਚ ਬੀਚ 'ਤੇ ਸੋਮਵਾਰ ਰਾਤ ਨੂੰ ਆਯੋਜਿਤ ਇੱਕ ਸੰਗੀਤ ਸਮਾਰੋਹ ਵਿੱਚ ਵੱਡੀ ਭੀੜ ਇਕੱਠੀ ਹੋਣ ਕਾਰਨ ਸਾਹ ਲੈਣ ਵਿੱਚ ਤਕਲੀਫ਼ ਹੋਈ। ਇਸ ਦੌਰਾਨ ਬੀਮਾਰ ਹੋ ਜਾਣ ਕਾਰਨ ਘੱਟੋ-ਘੱਟ ਛੇ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਸ ਦੀ ਸੂਚਨਾ ਪੁਲਸ ਨੇ ਮੰਗਲਵਾਰ ਨੂੰ ਦਿੱਤੀ। ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਨੇ ਦੱਸਿਆ ਕਿ ਸਥਿਤੀ ਨੂੰ ਸਮੇਂ ਸਿਰ ਕਾਬੂ ਵਿੱਚ ਲਿਆ ਗਿਆ ਸੀ ਅਤੇ ਕੋਈ ਵੀ ਜ਼ਖਮੀ ਨਹੀਂ ਹੋਇਆ।
ਪੜ੍ਹੋ ਇਹ ਵੀ - ਹੁਣ ਨਹੀਂ ਚੱਲੇਗੀ ਬਦਮਾਸ਼ਾਂ ਦੀ ਬਦਮਾਸ਼ੀ! ਜੇਲ੍ਹਾਂ 'ਚ ਸਾਫ਼ ਕਰਨੇ ਪੈਣਗੇ Toilet, ਇਸ ਸੂਬੇ 'ਚ ਜਾਰੀ ਨਵੇਂ ਹੁਕਮ
ਪੁਲਸ ਨੇ ਕਈ ਲੋਕਾਂ ਦੇ ਜ਼ਖਮੀ ਹੋਣ ਦੀਆਂ ਰਿਪੋਰਟਾਂ ਤੋਂ ਇਨਕਾਰ ਕੀਤਾ ਹੈ। ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਘਟਨਾ ਬਾਰੇ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਜਾਂ ਘਬਰਾਉਣ ਨਾ, ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ। ਘਟਨਾ ਤੋਂ ਬਾਅਦ ਹਸਪਤਾਲ ਲਿਜਾਏ ਗਏ ਸਾਰੇ ਲੋਕਾਂ ਨੂੰ ਤੁਰੰਤ ਛੁੱਟੀ ਦੇ ਦਿੱਤੀ ਗਈ। ਦਰਅਸਲ ਮੀਡੀਆ ਵਿਚੋਂ ਸਾਹਮਣੇ ਆਈਆਂ ਕੁਝ ਖ਼ਬਰਾਂ ਵਿਚ ਕਿਹਾ ਗਿਆ ਹੈ ਕਿ ਬੀਤੇ ਦਿਨ ਰਾਤ (ਸੋਮਵਾਰ) ਬੀਚ 'ਤੇ ਰੈਪਰ ਵੇਦਾਨ ਦੇ ਸੰਗੀਤ ਸਮਾਰੋਹ ਵਿੱਚ ਭਾਰੀ ਭੀੜ ਇਕੱਠੀ ਹੋਣ ਤੋਂ ਬਾਅਦ ਕਈ ਲੋਕ ਜ਼ਖਮੀ ਹੋ ਗਏ ਅਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਤੋਂ ਬਾਅਦ ਪੁਲਸ ਨੇ ਇਹ ਸਪੱਸ਼ਟੀਕਰਨ ਜਾਰੀ ਕੀਤਾ।
ਪੜ੍ਹੋ ਇਹ ਵੀ - 'ਜੇ ਪਤੀ ਸ਼ਰਾਬ ਪੀ ਕੇ ਘਰ ਆਉਂਦਾ ਤਾਂ ਪਤਨੀ ਉਸ ਨੂੰ ਸੋਟੀ ਨਾਲ ਕੁੱਟੇ', ਸੁਰਖੀਆਂ ’ਚ UP ਦੇ ਮੰਤਰੀ ਦਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਗੋਲਗੱਪੇ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ ! AIIMS ਦੇ ਡਾਕਟਰ ਨੇ ਦੇ'ਤੀ ਵੱਡੀ ਚਿਤਾਵਨੀ
NEXT STORY