ਗੜਗ (ਕਰਨਾਟਕ), (ਭਾਸ਼ਾ)- ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਚੁੱਪ ਕਰ ਕੇ ਨਹੀਂ ਬੈਠੇਗੀ ਅਤੇ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਸ਼ੁਰੂ ਕਰੇਗੀ।
ਸਿੱਧਰਮਈਆ ਨੇ ਐਤਵਾਰ ਕਿਹਾ ਕਿ ਪਿਛਲੀ ਸਰਕਾਰ ਖਿਲਾਫ 40 ਫੀਸਦੀ ਕਮਿਸ਼ਨ ਵਾਲੇ ਮਾਮਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜੇ ਭ੍ਰਿਸ਼ਟਾਚਾਰ ਦਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਰਕਾਰ ਚੁੱਪ ਕਰ ਕੇ ਨਹੀਂ ਬੈਠੀ ਰਹੇਗੀ। ਮਾਮਲੇ ਦੀ ਜਾਂਚ ਕਰ ਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਜਦੋਂ ਸਿਧਾਰਮਈਆ ਕੋਲੋਂ ਕਰਨਾਟਕ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਡਿਊਟੀ ਲਾਉਣ ਲਈ ਡਰਾਈਵਰਾਂ ਤੋਂ ਰਿਸ਼ਵਤ ਮੰਗਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਵੀ ਜਾਂਚ ਕੀਤੀ ਜਾਵੇਗੀ।
ਜਾਤੀ ਮਰਦਮਸ਼ੁਮਾਰੀ ਦੇ ਗੈਰ-ਵਿਗਿਆਨਕ ਹੋਣ ਦੇ ਦੋਸ਼ਾਂ ਸਬੰਧੀ ਇੱਕ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੱਛੜੀਆਂ ਸ਼੍ਰੇਣੀਆਂ ਕਮਿਸ਼ਨ ਨੇ ਤਾਂ ਅਜੇ ਆਪਣੀ ਰਿਪੋਰਟ ਹੀ ਪੇਸ਼ ਨਹੀਂ ਕੀਤੀ , ਫਿਰ ਵੀ ਕੁਝ ਲੋਕ ਐਵੇਂ ਹੀ ਟਿੱਪਣੀਆਂ ਕਰ ਰਹੇ ਹਨ ਕਿ ਰਿਪੋਰਟ ਵਿਗਿਆਨਕ ਨਹੀਂ ਹੈ।
ਕੇਂਦਰ ਸਰਕਾਰ ਦਾ ਵੱਡਾ ਐਕਸ਼ਨ! ਬੰਦ ਕੀਤੇ 55 ਲੱਖ SIM, ਤੁਸੀਂ ਤਾਂ ਨਹੀਂ ਕਰਦੇ ਇਹ ਗਲਤੀ
NEXT STORY