ਨਵੀਂ ਦਿੱਲੀ– ਰੂਸ ਵਲੋਂ ਜੰਗੀ ਵਾਰ ਕਾਰਨ ਯੂਕ੍ਰੇਨ ’ਚ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਰੂਸ ਦੇ ਹਮਲੇ ’ਚ ਹੁਣ ਤੱਕ 14 ਬੱਚਿਆਂ ਸਮੇਤ ਯੂਕ੍ਰੇਨ ਦੇ 352 ਨਾਗਰਿਕਾਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਯੂਕ੍ਰੇਨ ਦੇ ਗ੍ਰਹਿ ਮੰਤਰਾਲਾ ਨੇ ਐਤਵਾਰ ਇਕ ਬਿਆਨ ਜਾਰੀ ਕਰ ਕੇ ਦਿੱਤੀ। ਯੂਕ੍ਰੇਨ ’ਚ ਫਸੇ ਭਾਰਤੀ ਮੈਡੀਕਲ ਵਿਦਿਆਰਥੀਆਂ ਨਾਲ ਕੁੱਟਮਾਰ ਅਤੇ ਹਿੰਸਾ ਦੀਆਂ ਚਿੰਤਾਜਨਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦਰਮਿਆਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇਸ ਨਾਲ ਜੁੜੀ ਇਕ ਵੀਡੀਓ ਆਪਣੇ ਟਵਿੱਟਰ ਹੈਂਡਲ ’ਤੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਦੀ ਹੋ ਰਹੀ ਕੁੱਟਮਾਰ, ਪੁਲਸ ਦੇ ਜ਼ੁਲਮਾਂ ਦੀ ਵੀਡੀਓ ਆਈ ਸਾਹਮਣੇ
ਵੀਡੀਓ ਸਾਂਝੀ ਕਰਦੇ ਹੋਏ ਰਾਹੁਲ ਨੇ ਲਿਖਿਆ, ‘‘ਇਸ ਤਰ੍ਹਾਂ ਦੀ ਹਿੰਸਾ ਝੱਲ ਰਹੇ ਭਾਰਤੀ ਵਿਦਿਆਰਥੀਆਂ ਅਤੇ ਇਸ ਵੀਡੀਓ ਨੂੰ ਵੇਖਣ ਵਾਲੇ ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਹੈ। ਕਿਸੇ ਵੀ ਮਾਂ-ਬਾਪ ਨੂੰ ਇਸ ’ਚੋਂ ਨਹੀਂ ਲੰਘਣਾ ਚਾਹੀਦਾ। ਭਾਰਤ ਸਰਕਾਰ ਨੂੰ ਤੁਰੰਤ ਇਨ੍ਹਾਂ ਨੂੰ ਉੱਥੋਂ ਕੱਢਣ ਦੀ ਵਿਸਥਾਰਪੂਰਵਕ ਯੋਜਨਾ ਉੱਥੇ ਫਸੇ ਹੋਏ ਲੋਕਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਨਾਲ ਸਾਂਝੀ ਕਰਨੀ ਚਾਹੀਦੀ ਹੈ। ਅਸੀਂ ਆਪਣੇ ਲੋਕਾਂ ਨੂੰ ਨਹੀਂ ਛੱਡ ਸਕਦੇ।
ਇਹ ਵੀ ਪੜ੍ਹੋ: ਕੀ ਹੈ ਰੂਸ-ਯੂਕ੍ਰੇਨ ਵਿਵਾਦ ਦੀ ਜੜ੍ਹ, ਜਾਣੋ ਪੂਰਾ ਮਾਮਲਾ
ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਨੂੰ ਫਟਕਾਰ ਲਾਈ ਹੈ। ਉਨ੍ਹਾਂ ਕਿਹਾ ਕਿ ਅਸੀਂ ਆਪਣੇ ਨਾਗਰਿਕਾਂ ਨੂੰ ਇੰਝ ਨਹੀਂ ਛੱਡ ਸਕਦੇ। ਭਾਰਤ ਸਰਕਾਰ ਨੂੰ ਇਨ੍ਹਾਂ ਨੂੰ ਉੱਥੋਂ ਕੱਢਣ ਦੀ ਯੋਜਨਾ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਮੇਰੀ ਹਮਦਰਦੀ ਉਨ੍ਹਾਂ ਮੈਡੀਕਲ ਵਿਦਿਆਰਥੀਆਂ ਨਾਲ ਹੈ, ਜੋ ਇਸ ਹਿੰਸਾ ’ਚੋਂ ਲੰਘ ਰਹੇ ਹਨ। ਦੱਸ ਦੇਈਏ ਕਿ ਯੂਕ੍ਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਕਿਸੇ ਵੀ ਤਰ੍ਹਾਂ ਉੱਥੋਂ ਬਾਹਰ ਨਿਕਲਣਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਕਈ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਕਈ ਵਿਦਿਆਰਥੀ ਬਾਰਡਰ ’ਤੇ ਅਟਕੇ ਹੋਏ ਹਨ। ਸਰਕਾਰ ਉਨ੍ਹਾਂ ਤੱਕ ਪਹੁੰਚ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਬੰਬ, ਰੂਸੀ ਗੋਲਿਆਂ ਦੀ ਵਜ੍ਹਾ ਕਰ ਕੇ ਉਨ੍ਹਾਂ ਤੱਕ ਪਹੁੰਚ ਨਹੀਂ ਹੋ ਪਾ ਰਹੀ ਹੈ। ਭਾਰਤ ਸਰਕਾਰ ਵਲੋਂ ਯੂਕ੍ਰੇਨ ’ਚ ਫਸੇ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਕੱਢਣ ਲਈ ‘ਆਪਰੇਸ਼ਨ ਗੰਗਾ’ ਮਿਸ਼ਨ ਚਲਾਇਆ ਗਿਆ ਹੈ।
ਇਹ ਵੀ ਪੜ੍ਹੋ: ਯੂਕ੍ਰੇਨ ’ਚ ਫਸੇ ਹਰ ਭਾਰਤੀ ਨੂੰ ਵਾਪਸ ਲਿਆਉਣ ਲਈ ਦਿਨ-ਰਾਤ ਕੰਮ ਕਰ ਰਹੇ ਹਾਂ : PM ਮੋਦੀ
ਯੂਕ੍ਰੇਨ-ਰੂਸ ਜੰਗ : 'ਆਪਰੇਸ਼ਨ ਗੰਗਾ' ਦੇ ਅਧੀਨ 249 ਭਾਰਤੀਆਂ ਨੂੰ ਲੈ ਕੇ 5ਵੀਂ ਫਲਾਈਟ ਪੁੱਜੀ ਭਾਰਤ
NEXT STORY