ਕੋਹਿਮਾ- ਨਗਾਲੈਂਡ ਦੇ ਤਸੇਮਿਨਊ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਟਰੱਕ ਨਾਲ ਟੱਕਰ ਮਾਰਨ ਮਗਰੋਂ ਇਕ SUV ਕਾਰ ਖੱਡ 'ਚ ਡਿੱਗ ਗਈ, ਜਿਸ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਸੂਬੇ ਦੀ ਰਾਜਧਾਨੀ ਕੋਹਿਮਾ ਤੋਂ 65 ਕਿਲੋਮੀਟਰ ਦੂਰ 'ਕੇ. ਸਟੇਸ਼ਨ' ਨੇੜੇ ਤੜਕੇ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੱਕ ਵੀ ਸੜਕ ਤੋਂ ਹੇਠਾਂ ਫਿਸਲ ਗਿਆ ਅਤੇ ਫਿਰ ਖੱਡ 'ਚ ਕਾਰ ਦੇ ਉੱਪਰ ਜਾ ਡਿੱਗਾ।
ਇਹ ਵੀ ਪੜ੍ਹੋ- ਕੈਨੇਡਾ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤੀ ਐਡਵਾਈਜ਼ਰੀ
ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਹਾਦਸਾ ਹੋਇਆ, ਉਸ ਸਮੇਂ ਕਾਰ ਕੋਹਿਮਾ ਤੋਂ ਕੋਕੋਕਚੁੰਗ ਵੱਲ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 7 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇਕ ਹੋਰ ਨੇ ਹਸਪਤਾਲ ਲੈ ਜਾਣ ਦੌਰਾਨ ਰਾਹ ਵਿਚ ਦਮ ਤੋੜ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਦਾ ਕਾਰਨਾਂ ਦਾ ਪਤਾ ਲਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕਾਂ ਵਿਚ 3 ਔਰਤਾਂ ਸ਼ਾਮਲ ਹਨ, ਜਿਨ੍ਹਾਂ ਨੇ ਹਾਲ ਹੀ ਵਿਚ ਨਗਾਲੈਂਡ ਕਰਮਚਾਰੀ ਚੋਣ ਬੋਰਡ ਦੀ ਪ੍ਰੀਖਿਆ ਪਾਸ ਕੀਤੀ ਸੀ ਅਤੇ ਉਨ੍ਹਾਂ ਨੂੰ ਗਰੇਡ-3 ਕਰਮੀ ਦੇ ਤੌਰ 'ਤੇ ਸਰਕਾਰੀ ਸੇਵਾ ਵਿਚ ਸ਼ਾਮਲ ਹੋਣ ਲਈ ਨਿਯੁਕਤੀ ਪੱਤਰ ਮਿਲਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਰਤ ਨਾਲ ਗੱਲਬਾਤ ਸ਼ੁਰੂ ਕਰਨ ਲਈ ਅਨੁਕੂਲ ਮਾਹੌਲ ਬਣਾਉਣ ਦੀ ਜ਼ਿੰਮੇਵਾਰੀ ਪਾਕਿਸਤਾਨ 'ਤੇ : ਉਮਰ ਅਬਦੁੱਲਾ
NEXT STORY