ਨਵੀਂ ਦਿੱਲੀ— ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ ਕੀਤਾ ਗਿਆ। ਗੁਰੂ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ।
ਇਸ ਨਗਰ ਕੀਰਤਨ ’ਚ ਸੰਗਤ ਨੇ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ। ਕੋਰੋਨਾ ਕਾਲ ’ਚ ਇਸ ਵਾਰ ਨਗਰ ਕੀਰਤਨ ’ਚ ਗੱਤਕਾ, ਬੈਂਡ ਅਤੇ ਸਕੂਲੀ ਬੱਚਿਆਂ ਨੇ ਹਿੱਸਾ ਨਹੀਂ ਲਿਆ।
ਇਸ ਬਾਬਤ ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ। ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਅਰਦਾਸ ਉਪਰੰਤ ਸ਼ੁਰੂ ਹੋ ਕੇ ਤਾਲਕਟੋਰਾ ਰੋਡ, ਸ਼ੰਕਰ ਰੋਡ, ਰਾਜੌਰੀ ਗਾਰਡਨ, ਤਿਲਕ ਨਗਰ, ਜੇਲ ਰੋਡ ਤੋਂ ਹੁੰਦੇ ਹੋਏ ਫਤਿਹ ਨਗਰ ’ਚ ਖਤਮ ਹੋਇਆ।
ਇਸ ਮੌਕੇ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਹਰਮੀਤ ਕਾਲਕਾ, ਰਣਜੀਤ ਕੌਰ ਅਤੇ ਹੋਰ ਮੌਜੂਦ ਸਨ।
ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦੱਬੇ ਕੁਚਲੇ ਅਤੇ ਜ਼ੁਲਮਾਂ ਦੇ ਸਤਾਏ ਲੋਕਾਂ ’ਚ ਨਵੀਂ ਰੂਹ ਫੂਕਣ ਦਾ ਕੰਮ ਕੀਤਾ। ਗੁਰੂ ਜੀ ਨੇ ਨੌਜਵਾਨਾਂ ਨੂੰ ਜ਼ਾਲਮਾਂ ਨਾਲ ਮੁਕਾਬਲਾ ਕਰਨ ਲਈ ਘੋੜ ਸਵਾਰੀ ਦੇ ਨਾਲ-ਨਾਲ ਕਈ ਤਰ੍ਹਾਂ ਦੇ ਹਥਿਆਰ ਚਲਾਉਣ ਦੀ ਵੀ ਸਿਖਲਾਈ ਦਿੱਤੀ। ਗੁਰੂ ਜੀ ਨੇ ਆਪਣਾ ਪੂਰਾ ਜੀਵਨ ਜ਼ੁਲਮ ਨੂੰ ਮਿਟਾਉਣ ਲਈ ਬਿਤਾਇਆ।
ਬ੍ਰਿਟੇਨ ਨੇ PM ਮੋਦੀ ਨੂੰ ਦਿੱਤਾ ਜੀ-7 ਸੰਮਲੇਨ ਦਾ ਸੱਦਾ
NEXT STORY