Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:52:14 PM

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੀਨਗਰ ਤੋਂ ਰਵਾਨਾ

NATIONAL News Punjabi(ਦੇਸ਼)

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼੍ਰੀਨਗਰ ਤੋਂ ਰਵਾਨਾ

  • Edited By Rakesh,
  • Updated: 19 Nov, 2025 06:17 PM
National
nagar kirtan departs from srinagar
  • Share
    • Facebook
    • Tumblr
    • Linkedin
    • Twitter
  • Comment

ਸ਼੍ਰੀਨਗਰ, (ਜੰਮੂ ਕਸ਼ਮੀਰ)- ਇੱਥੋਂ ਦੇ ਇਤਿਹਾਸਕ ਗੁਰਦੁਆਰਾ ਛੇਵੀਂ ਪਾਤਸ਼ਾਹੀ ਸਾਹਿਬ ਤੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ। ਰਵਾਨਗੀ ਮੌਕੇ ਸੰਗਤ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਅਤੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਸ਼ਿਰਕਤ ਕੀਤੀ।

ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ- ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ, ਗੜ੍ਹਸ਼ੰਕਰ ਤੇ ਹੋਰ ਨਗਰਾਂ ਵਿੱਚੋਂ ਗੁਜ਼ਰਦਾ ਹੋਇਆ 22 ਨਵੰਬਰ ਨੂੰ ਨੌਵੇਂ ਪਾਤਸ਼ਾਹ ਜੀ ਵੱਲੋਂ ਵਰੋਸਾਏ ਪਵਿੱਤਰ ਨਗਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ। ਨਗਰ ਕੀਰਤਨ 19 ਨਵੰਬਰ ਦੀ ਰਾਤ ਜੰਮੂ ਵਿਖੇ, 20 ਨਵੰਬਰ ਦੀ ਰਾਤ ਪਠਾਨਕੋਟ ਵਿਖੇ ਅਤੇ 21 ਨਵੰਬਰ ਦੀ ਰਾਤ ਹੁਸ਼ਿਆਰਪੁਰ ਵਿਖੇ ਪੜਾਅ ਕਰੇਗਾ। 

ਗੁਰੂ ਸਾਹਿਬ ਜੀ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਰਧਾ ਭਾਵਨਾ ਨਾਲ ਹਿੱਸਾ ਲੈ ਰਹੀਆਂ ਹਨ। ਨਗਰ ਕੀਰਤਨ ਨਾਲ ਰਵਾਨਾ ਹੋਣ ਵਾਲੀ ਸੰਗਤ ਦੀ ਸਹੂਲਤ ਲਈ ਕਾਫ਼ਲੇ ਵਿੱਚ ਐਂਬੂਲੈਂਸ, ਡਿਜੀਟਲ ਮਿਊਜ਼ੀਅਮ, ਲੰਗਰ ਦੀ ਵਿਵਸਥਾ ਤੇ ਹੋਰ ਲੋੜੀਂਦਾ ਸਾਜ਼ੋ-ਸਾਮਾਨ ਮੌਜੂਦ ਰਹੇਗਾ।   

PunjabKesari
    
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ ਜਿਨ੍ਹਾਂ ਨੇ ਮਨੁੱਖਤਾ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਭਾਗਾਂ ਵਾਲੇ ਹਾਂ ਕਿ ਸਾਨੂੰ ਆਪਣੇ ਜੀਵਨ ਵਿੱਚ ਇਨ੍ਹਾਂ ਮਹਾਨ ਸਮਾਗਮਾਂ ਦਾ ਹਿੱਸਾ ਬਣਨ ਦਾ ਸੁਭਾਗ ਹਾਸਲ ਹੋਇਆ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿੱਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕ੍ਰਿਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। 
    
ਮੁੱਖ ਮੰਤਰੀ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਵਿੱਤਰ ਮੌਕੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਵਚਨਬੱਧ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਜੀ ਦਾ ਸ਼ਾਂਤੀ, ਮਨੁੱਖਤਾ, ਪਿਆਰ ਅਤੇ ਭਾਈਚਾਰ ਸਾਂਝ ਦਾ ਵਿਸ਼ਵਵਿਆਪੀ ਸੰਦੇਸ਼ ਸਮਕਾਲੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਦ੍ਰਿਸ਼ਟੀਕੋਣ ਵਿੱਚ ਅਜੋਕੇ ਦੌਰ ਵਿੱਚ ਵੀ ਪ੍ਰਸੰਗਿਕ ਹੈ।

PunjabKesari

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਲੋਕਾਂ ਨੂੰ ਗੁਰੂ ਜੀ ਦੀ ਵਿਚਾਰਧਾਰਾ ਨੂੰ ਅਪਣਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਾਨ ਵਿਚਾਰਧਾਰਾ ਪੂਰੇ ਦੇਸ਼ ਨੂੰ ਅਟੁੱਟ ਸਮਾਜਿਕ ਤਾਣੇ-ਬਾਣੇ ਨਾਲ ਜੋੜਨ ਲਈ ਏਕਤਾ ਦੀ ਤਾਕਤ ਵਜੋਂ ਉਭਰੀ ਹੈ। ਉਨ੍ਹਾਂ ਨੇ ਲੋਕਾਂ ਨੂੰ ਗੁਰੂ ਜੀ ਦੇ ਧਾਰਮਿਕ ਆਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਧਰਮ ਨਿਰਪੱਖਤਾ ਦੀਆਂ ਸਦੀਆਂ ਪੁਰਾਣੀਆਂ ਮਹਾਨ ਪਰੰਪਰਾਵਾਂ ਨੂੰ ਕਾਇਮ ਰੱਖਣ ਵਿੱਚ ਮਿਸਾਲੀ ਯੋਗਦਾਨ ਬਾਰੇ ਯਾਦ ਦਿਵਾਇਆ, ਜਿਸ ਲਈ ਉਨ੍ਹਾਂ ਨੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਪਵਿੱਤਰ ਮੌਕੇ 'ਤੇ ਮਹਾਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਅਤੇ ਸਤਿਕਾਰ ਭੇਟ ਕਰਨ ਲਈ ਉਪਰਾਲੇ ਕੀਤੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਉਹ ਜੰਮੂ-ਕਸ਼ਮੀਰ ਵਿੱਚ ਸਿੱਖ ਭਾਈਚਾਰੇ ਦੀ ਸਮਰਪਣ ਅਤੇ ਸ਼ਰਧਾ ਭਾਵਨਾ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਇਸ ਇਤਿਹਾਸਕ ਸਮਾਗਮ ਵਿੱਚ ਸੰਗਤ ਨਾਲ ਹਾਜ਼ਰੀ ਭਰਨ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੱਚਮੁੱਚ ਸਮੁੱਚੇ ਸਿੱਖ ਭਾਈਚਾਰੇ ਅਤੇ ਖਾਸ ਤੌਰ ’ਤੇ ਜੰਮੂ-ਕਸ਼ਮੀਰ ਦੇ ਸਿੱਖਾਂ ਲਈ ਮਾਣ ਵਾਲੇ ਪਲ ਹਨ, ਜੋ ਸਾਡੇ ਸਾਰਿਆਂ ਵੱਲੋਂ ਵਿਸ਼ੇਸ਼ ਧੰਨਵਾਦ ਦੇ ਹੱਕਦਾਰ ਹਨ।

PunjabKesari

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਇਸ ਮਹਾਨ ਕਾਰਜ ਨੂੰ ਸੰਭਵ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬੀਆਂ ਵੱਲੋਂ ਜੰਮੂ-ਕਸ਼ਮੀਰ ਸਰਕਾਰ ਅਤੇ ਸਿੱਖ ਸੰਗਤ ਦਾ ਨਿੱਜੀ ਤੌਰ 'ਤੇ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਖ-ਵੱਖ ਸੂਬਿਆਂ ਵਿੱਚ ਸਮਾਗਮ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਸ਼ੁਰੂਆਤ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ, ਦਿੱਲੀ ਤੋਂ ਹੋਈ ਸੀ ਅਤੇ ਇਸੇ ਦਿਨ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਗਿਆ ਸੀ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ 1 ਨਵੰਬਰ ਤੋਂ 18 ਨਵੰਬਰ ਤੱਕ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ, ਜਿਸ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ ਅਤੇ ਫਲਸਫੇ ਨੂੰ ਦਰਸਾਇਆ ਗਿਆ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਨਗਰਾਂ ਅਤੇ ਸ਼ਹਿਰਾਂ ਵਿੱਚ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ ਅਤੇ 18 ਨਵੰਬਰ ਨੂੰ ਸ਼੍ਰੀਨਗਰ ਵਿੱਚ ਕੀਰਤਨ ਦਰਬਾਰ ਕਰਵਾਇਆ ਗਿਆ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ-ਵੱਖ ਦਿਸ਼ਾਵਾਂ ਤੋਂ ਚਾਰ ਨਗਰ ਕੀਰਤਨ ਸਜਾਏ ਜਾ ਰਹੇ ਹਨ ਅਤੇ ਅੱਜ ਪਹਿਲੇ ਨਗਰ ਕੀਰਤਨ ਦੀ ਆਰੰਭਤਾ ਇਸ ਧਰਤੀ ਤੋਂ ਸ਼ੁਰੂ ਹੋਈ ਜੋ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।

ਮੁੱਖ ਮੰਤਰੀ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ 20 ਨਵੰਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ), ਫਰੀਦਕੋਟ ਅਤੇ ਗੁਰਦਾਸਪੁਰ ਤੋਂ ਤਿੰਨ ਨਗਰ ਕੀਰਤਨ ਸਜਾਏ ਜਾਣਗੇ ਅਤੇ ਇਹ ਚਾਰੇ ਨਗਰ ਕੀਰਤਨ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਣਗੇ। ਉਨ੍ਹਾਂ ਕਿਹਾ ਕਿ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡੇ ਪੱਧਰ 'ਤੇ ਸਮਾਗਮ ਹੋਣਗੇ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੇ ਰਹਿਣ ਲਈ ਪਵਿੱਤਰ ਸ਼ਹਿਰ ਵਿਖੇ "ਚੱਕ ਨਾਨਕੀ" ਨਾਮਕ "ਟੈਂਟ ਸਿਟੀ" ਸਥਾਪਤ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਮਾਨ ਅਤੇ ਆਪ ਦੇ ਰਾਸ਼ਟਰੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਅਤੇ ਸੰਦੇਸ਼ ਨੂੰ ਉਜਾਗਰ ਕਰਨ ਵਾਲੀਆਂ ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਦੇ ਨਾਲ ਅੰਤਰ-ਧਰਮ ਸੰਮੇਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ, ਜਿੱਥੇ ਪ੍ਰਮੁੱਖ ਸ਼ਖਸੀਅਤਾਂ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਧਾਰਮਿਕ ਆਜ਼ਾਦੀ ਤੇ ਮਨੁੱਖੀ ਅਧਿਕਾਰਾਂ ਦੀ ਖਾਤਰ ਉਨ੍ਹਾਂ ਦੀ ਮਹਾਨ ਕੁਰਬਾਨੀ 'ਤੇ ਵਿਚਾਰ ਸਾਂਝੇ ਕਰਨਗੀਆਂ। ਉਨ੍ਹਾਂ ਕਿਹਾ ਕਿ 25 ਨਵੰਬਰ ਨੂੰ ਰਾਜ ਪੱਧਰੀ ਖੂਨਦਾਨ ਕੈਂਪ ਲਾਏ ਜਾਣਗੇ, ਜੰਗਲਾਤ ਵਿਭਾਗ ਵੱਲੋਂ ਵੱਡੇ ਪੱਧਰ 'ਤੇ ਪੌਦੇ ਲਾਉਣ ਦੀ ਮੁਹਿੰਮ ਤੋਂ ਇਲਾਵਾ ਵਿਸ਼ਾਲ "ਸਰਬੱਤ ਦਾ ਭਲਾ ਇੱਕਤਰਤਾ" ਵਿੱਚ ਕਈ ਉੱਘੀਆਂ ਸ਼ਖਸੀਅਤਾਂ ਹਿੱਸਾ ਲੈਣਗੀਆਂ।

ਮੁੱਖ ਮੰਤਰੀ ਮਾਨ ਅਤੇ 'ਆਪ' ਦੇ ਰਾਸ਼ਟਰੀ ਕਨਵੀਨਰ ਨੇ ਅੱਗੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਦੇ ਪਵਿੱਤਰ ਮੌਕੇ ਬਾਰੇ ਦੁਨੀਆ ਭਰ ਦੇ ਅਧਿਆਤਮਿਕ ਆਗੂਆਂ ਅਤੇ ਸੰਤਾਂ ਨਾਲ ਸਲਾਹ-ਮਸ਼ਵਰਾ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਲਈ ਸੱਦਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਹ ਇਤਿਹਾਸਕ ਸਮਾਗਮ ਕਰਵਾ ਕੇ ਵਡਭਾਗਾ ਮਹਿਸੂਸ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਦੇਸ਼-ਵਿਦੇਸ਼ ਵਿੱਚ ਲੋਕਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।

ਇਸ ਮੌਕੇ ਸੰਤ ਬਾਬਾ ਸੇਵਾ ਸਿੰਘ ਜੀ ਰਾਮਪੁਰ ਖੇੜਾ ਵਾਲੇ, ਗੁਰਦੁਆਰਾ ਛੇਵੀਂ ਪਾਤਸ਼ਾਹੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਤੇ ਸਕੱਤਰ ਗੁਰਮੀਤ ਸਿੰਘ ਅਤੇ ਸੰਤ-ਮਹਾਂਪੁਰਸ਼ ਹਾਜ਼ਰ ਸਨ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਤਰੁਨਪ੍ਰੀਤ ਸਿੰਘ ਸੌਂਦ, ਡਾ. ਬਲਜੀਤ ਕੌਰ, ਲਾਲ ਚੰਦ ਕਟਾਰੂਚੱਕ ਹਰਭਜਨ ਸਿੰਘ ਈ.ਟੀ.ਓ., ਬਰਿੰਦਰ ਕੁਮਾਰ ਗੋਇਲ, ਡਾ. ਰਵਜੋਤ ਅਤੇ ਹਰਦੀਪ ਸਿੰਘ ਮੁੰਡੀਆਂ, ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਗੁਰਮੀਤ ਸਿੰਘ ਮੀਤ ਹੇਅਰ ਤੇ ਮਾਲਵਿੰਦਰ ਸਿੰਘ ਕੰਗ ਤੋਂ ਇਲਾਵਾ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਤੇ ਹੋਰ ਹਾਜ਼ਰ ਸਨ।

  • Sri Guru Tegh Bahadur Ji
  • Nagar Kirtan
  • Srinagar

ਅਨਮੋਲ ਬਿਸ਼ਨੋਈ ਦੀ ਦਿੱਲੀ ਕੋਰਟ 'ਚ ਪੇਸ਼ੀ, NIA ਨੇ ਮੰਗੀ 15 ਦਿਨਾਂ ਦੀ ਰਿਮਾਂਡ

NEXT STORY

Stories You May Like

  • a grand nagar kirtan was organized in surrey dedicated to khalsa sajna diwas
    ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਸਰੀ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
  • italy grand nagar kirtan vaisakhi khalsa creation day
    ਲਵੀਨਿਓ ਵਿਖੇ ਭਲਕੇ ਸੱਜੇਗਾ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
  • nagar kirtan italy
    ਖ਼ਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਸਜੇ ਨਗਰ ਕੀਰਤਨ ਦੌਰਾਨ 'ਬੋਲੇ ਸੋ ਨਿਹਾਲ' ਜੈਕਾਰਿਆਂ ਦੀ ਗੂੰਜ
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • installation of   statue   of banda singh bahadur
    ਗ੍ਰੇਵਜੈਂਡ ਦੇ ਗੁਰੂ ਨਾਨਕ ਦਰਬਾਰ ਗੁਰਦੁਆਰਾ ਸਾਹਿਬ ਵਿਖੇ ਬੰਦਾ ਸਿੰਘ ਬਹਾਦਰ ਜੀ ਦੇ 'ਬੁੱਤ' ਦੀ ਸਥਾਪਨਾ
  • nagar kirtan near vatican city
    ਵੈਟੀਕਨ ਸਿਟੀ ਦੇ ਨੇੜੇ ਸਿੰਘਾਂ ਨੇ ਕੱਢਿਆ ਅਲੌਕਿਕ ਨਗਰ ਕੀਰਤਨ
  • nagar kirtan in vancouver
    ਵੈਨਕੂਵਰ 'ਚ ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਤਿਰੰਗੇ ਦਾ ਕੀਤਾ ਗਿਆ ਅਪਮਾਨ
  • sgpc suspends service of providing sri guru granth sahib to sangat till may 20
    ਸ਼੍ਰੋਮਣੀ ਕਮੇਟੀ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮੁਹੱਈਆ ਕਰਵਾਉਣ ਦੀ ਸੇਵਾ 20 ਮਈ ਤੱਕ ਰੋਕੀ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • farmers  cm yogi  officials
      ਬੇਮੌਸਮੀ ਮੀਂਹ ਤੇ ਗੜੇਮਾਰੀ ਕਾਰਨ ਕਿਸਾਨ ਪਰੇਸ਼ਾਨ, CM ਯੋਗੀ ਨੇ ਅਧਿਕਾਰੀਆਂ ਨੂੰ...
    • rbi implements new rules for credit card holders customers will get relief
      Credit Card ਧਾਰਕਾਂ ਲਈ RBI ਨੇ ਲਾਗੂ ਕੀਤਾ ਨਵਾਂ ਨਿਯਮ, ਗਾਹਕਾਂ ਨੂੰ ਮਿਲੇਗੀ...
    • shahjahanpur  ambedkar  statue
      ਸ਼ਾਹਜਹਾਂਪੁਰ 'ਚ ਅੰਬੇਡਕਰ ਦੀ ਮੂਰਤੀ ਨੂੰ ਪਹੁੰਚਾਇਆ ਨੁਕਸਾਨ, FIR ਦਰਜ, ਪੁਲਸ...
    • narendra modi  bargi dam accident  compensation  pmo
      MP ਬਰਗੀ ਡੈਮ ਹਾਦਸਾ : PM ਮੋਦੀ ਨੇ ਜਤਾਇਆ ਸੋਗ, ਕੀਤਾ ਮੁਆਵਜ਼ੇ ਦਾ ਐਲਾਨ
    • future  water drop  save  cm rekha gupta
      ਭਵਿੱਖ ਵੱਲ ਦੇਖਦੇ ਹੋਏ ਸਾਨੂੰ ਪਾਣੀ ਦੀ ਹਰ ਬੂੰਦ ਬਚਾਉਣੀ ਪਵੇਗੀ : CM ਰੇਖਾ ਗੁਪਤਾ
    • property dealer death police residential building
      11ਵੀਂ ਮੰਜ਼ਲ ਤੋਂ ਡਿੱਗ ਕੇ ਪ੍ਰਾਪਰਟੀ ਡੀਲਰ ਦੀ ਮੌਤ, ਸਾਲ ਪਹਿਲਾਂ ਹੋਇਆ ਸੀ ਵਿਆਹ
    • rahul gandhi  fir  petition dismissed  allahabad high court
      ਰਾਹੁਲ ਗਾਂਧੀ ਖ਼ਿਲਾਫ਼ FIR ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ
    • burgi cruise boat  mother  children
      ਬਰਗੀ ਕਰੂਜ਼ ਹਾਦਸਾ : ਗੋਤਾਖੋਰਾਂ ਨੂੰ ਡੁੱਬੀ ਕਿਸ਼ਤੀ 'ਚੋਂ ਮਾਂ ਅਤੇ ਗਲ ਲੱਗੇ...
    • in laws  son in law  alcohol poison
      ਸਹੁਰੇ ਨੇ ਜਵਾਈ ਨੂੰ ਸ਼ਰਾਬ 'ਚ ਮਿਲਾ ਪਿਲਾਈ ਸਲਫਾਸ, 120 ਦਿਨਾਂ ਬਾਅਦ ਸਾਹਮਣੇ ਆਈ...
    • on may 2 your phone will ring with the dangerous dove
      ਭਲਕੇ ਤੁਹਾਡੇ ਫੋਨ 'ਤੇ ਵੱਜੇਗਾ 'ਖਤਰੇ ਦਾ ਘੁੱਗੂ' ! ਆਵੇਗਾ ਅਲਰਟ ਪਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +