ਨਵੀਂ ਦਿੱਲੀ-ਸੁਪਰੀਮ ਕੋਰਟ ਦੇ ਜੱਜ ਐੱਲ. ਨਾਗੇਸ਼ਵਰ ਰਾਓ ਨੇ ਸ਼ਾਰਦਾ ਚਿੱਟ ਫੰਡ ਘਪਲੇ ਦੀ ਜਾਂਚ 'ਚ ਪੱਛਮੀ ਬੰਗਾਲ ਦੇ ਅਧਿਕਾਰੀਆਂ ਵਲੋਂ ਰੁਕਾਵਟ ਪਾਉਣ ਦੇ ਦੋਸ਼ ਲਾਉਣ ਵਾਲੀ ਸੀ. ਬੀ. ਆਈ. ਦੀ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਅੱਜ ਭਾਵ ਬੁੱਧਵਾਰ ਵੱਖ ਕਰ ਲਿਆ।
ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਐੱਲ. ਨਾਗੇਸ਼ਵਰ ਰਾਓ ਅਤੇ ਜਸਟਿਸ ਸੰਜੀਵ ਖੰਨਾ 'ਤੇ ਆਧਾਰਿਤ ਬੈਂਚ ਦੇ ਸਾਹਮਣੇ ਉਕਤ ਮਾਣਹਾਨੀ ਵਾਲੀ ਪਟੀਸ਼ਨ ਸੁਣਵਾਈ ਲਈ ਸੂਚੀਬੱਧ ਸੀ। ਚੀਫ ਜਸਟਿਸ ਨੇ ਸੁਣਵਾਈ ਮੁਲਤਵੀ ਕਰਦਿਆਂ ਕਿਹਾ ਕਿ ਜਸਟਿਸ ਰਾਓ ਇਸ ਬੈਂਚ ਦਾ ਹਿੱਸਾ ਨਹੀਂ ਬਣਨਾ ਚਾਹੁੰਦੇ। ਹੁਣ ਮਾਮਲੇ ਦੀ ਅਗਲੀ ਸੁਣਵਾਈ 27 ਫਰਵਰੀ ਨੂੰ ਹੋਵੇਗੀ, ਉਦੋਂ ਤਕ ਇਕ ਨਵਾਂ ਜੱਜ ਬੈਂਚ 'ਚ ਸ਼ਾਮਲ ਕਰ ਲਿਆ ਜਾਵੇਗਾ।
ਰਾਜਸਥਾਨ ਸਰਕਾਰ ਨੇ ਦਿੱਤਾ ਆਰਥਿਕ ਆਧਾਰ 'ਤੇ ਪਿਛੜਿਆ ਨੂੰ 10 ਫੀਸਦੀ ਰਾਖਵਾਂਕਰਨ
NEXT STORY