ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸ਼ਨੀਵਾਰ ਨੂੰ 55 ਸਾਲ ਦੇ ਹੋ ਗਏ ਅਤੇ ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਸਫ਼ਾਈ ਕਰਮੀਆਂ ਨਾਲ ਆਪਣਾ ਜਨਮ ਦਿਨ ਮਨਾਇਆ। ਮੁੱਖ ਮੰਤਰੀ ਸੈਣੀ ਨੇ ਜਨਮ ਦਿਨ 'ਤੇ ਵਧਾਈ ਦੇਣ ਆਏ ਸਫ਼ਾਈ ਕਰਮੀਆਂ ਦੇ ਇਕ ਸਮੂਹ ਨਾਲ ਚਾਹ ਪੀਤੀ ਅਤੇ ਨਾਸ਼ਤਾ ਖਾਧਾ। ਪੰਚਕੂਲਾ ਦੇ ਸਫ਼ਾਈ ਕਰਮੀ ਆਕਾਸ਼ ਨੇ ਕਿਹਾ,''ਅਸੀਂ ਮੁੱਖ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਸ਼ੁੱਭਕਾਮਨਾਵਾਂ ਦੇਣ ਆਏ ਸੀ। ਉਨ੍ਹਾਂ ਨੇ ਸਾਡੇ ਨਾਲ ਚਾਹ ਪੀਤੀ ਅਤੇ ਨਾਸ਼ਤਾ ਖਾਧਾ।''
ਇਕ ਹੋਰ ਸਫ਼ਾਈ ਕਰਮੀ ਨੇ ਕਿਹਾ,''ਅਸੀਂ ਉਨ੍ਹਾਂ ਨੂੰ ਜਨਮ ਦਿਨ 'ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਹ ਸਾਡੇ ਨਾਲ ਬਹੁਤ ਸਤਿਕਾਰ ਨਾਲ ਪੇਸ਼ ਆਏ ਅਤੇ ਅਸੀਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਬੀ ਉਮਰ ਦੀ ਪ੍ਰਾਰਥਨਾ ਕੀਤੀ।'' ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਮਨੋਹਰ ਲਾਲ ਖੱਟੜ ਨੇ ਸੈਣੀ ਨੂੰ ਜਨਮ ਦਿਨ 'ਤੇ ਵਧਾਈ ਦਿੱਤੀ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਜੀ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ। ਇਹ ਇਕ ਜ਼ਮੀਨੀ ਪੱਧਰ ਦੇ ਨੇਤਾ ਹਨ, ਜਿਨ੍ਹਾਂ ਨੇ ਆਪਣੇ ਆਪ ਨੂੰ ਸਮਾਜ ਸੇਵਾ ਲਈ ਸਮਰਪਿਤ ਕੀਤਾ ਹੈ। ਉਹ ਹਰਿਆਣਾ ਦੀ ਤਰੱਕੀ ਨੂੰ ਵਧਾਉਣ ਲਈ ਯਤਨ ਕਰ ਰਹੇ ਹਨ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ ਚੋਣਾਂ ’ਚ ਹਵਾਲਾ ਦੀ ਰਕਮ ਦੀ ਵਰਤੋਂ! ਪੁਲਸ ਨੇ 16 ਦਿਨਾਂ ’ਚ ਜ਼ਬਤ ਕੀਤੇ ਕਰੀਬ 5 ਕਰੋੜ ਰੁਪਏ
NEXT STORY