ਅਮਰਾਵਤੀ - ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਵੀਰਵਾਰ ਨੂੰ ਆਪਣੇ ਵਿਰੋਧੀ ਵਾਈ. ਐੱਸ. ਜਗਨ ਮੋਹਨ ਰੈੱਡੀ ਦੀ ਤੁਲਨਾ ਕੋਲੰਬੀਆ ਦੇ ਡਰੱਗ ਮਾਫੀਆ ਪਾਬਲੋ ਐਸਕੋਬਾਰ ਨਾਲ ਕੀਤੀ ਹੈ। ਕਾਨੂੰਨ-ਵਿਵਸਥਾ ਦੀ ਸਥਿਤੀ ਅਤੇ ਗਾਂਜੇ ਦੀ ਮੌਜੂਦਗੀ ’ਤੇ ਇਕ ਵ੍ਹਾਈਟ ਪੇਪਰ ਜਾਰੀ ਕਰਦਿਆਂ ਨਾਇਡੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਅਜਿਹੀ ਸਥਿਤੀ ਕਦੇ ਨਹੀਂ ਦੇਖੀ ਹੈ, ਜਿਵੇਂ ਕਿ ਵਾਈ. ਐੱਸ. ਆਰ. ਕਾਂਗਰਸ ਪਾਰਟੀ ਦੇ ਮੁਖੀ ਰੈੱਡੀ ਦੇ ਪੰਜ ਸਾਲਾਂ ਦੇ ਸ਼ਾਸਨ ਦੌਰਾਨ ਸੀ। ਉਨ੍ਹਾਂ ਕਿਹਾ, ‘ਆਂਧਰਾ ਪ੍ਰਦੇਸ਼ ਵਿਚ ਜੋ ਹੋਇਆ, ਉਸ ਦੀ ਤੁਲਨਾ ਸਿਰਫ਼ ਇਕ ਹੀ ਵਿਅਕਤੀ ਨਾਲ ਕੀਤੀ ਜਾ ਸਕਦੀ ਹੈ ਅਤੇ ਉਹ ਹੈ ਪਾਬਲੋ ਐਸਕੋਬਾਰ।’ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਦੱਖਣੀ ਸੂਬਾ 2019 ਤੋਂ 2024 ਦਰਮਿਆਨ ਗਾਂਜੇ ਦਾ ਮੁੱਖ ਕੇਂਦਰ ਬਣ ਗਿਆ ਹੈ ਅਤੇ ਉਨ੍ਹਾਂ ਨੇ ਇਸ ਵਿਰੁੱਧ ਕਾਰਵਾਈ ਕਰਨ ਦਾ ਵਾਅਦਾ ਕੀਤਾ।
ਪ੍ਰਤਾਪ ਬਾਜਵਾ ਨੇ ਰਾਸ਼ਟਰਪਤੀ ਮੁਰਮੂ ਨੂੰ ਲਿਖੀ ਚਿੱਠੀ, ਹਰਿਆਣਾ ਪੁਲਸ ਅਧਿਕਾਰੀਆਂ ਨੂੰ ਲੈ ਕੇ ਕੀਤੀ ਖ਼ਾਸ ਅਪੀਲ
NEXT STORY