ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਇਕ ਅਹਿਮ ਫ਼ੈਸਲਾ ਲਿਆ ਗਿਆ ਹੈ, ਜਿਸ ਤਹਿਤ 'ਕੇਰਲ' ਸੂਬੇ ਦਾ ਨਾਂ ਬਦਲ ਕੇ 'ਕੇਰਲਮ' ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਇਸ ਫੈਸਲੇ ਦੀ ਜਾਣਕਾਰੀ ਸਾਂਝੀ ਕੀਤੀ।
ਮਲਿਆਲਮ ਭਾਸ਼ਾ ਵਿੱਚ ਸੂਬੇ ਨੂੰ 'ਕੇਰਲਮ' ਕਿਹਾ ਜਾਂਦਾ ਹੈ। ਕੇਰਲ ਵਿਧਾਨ ਸਭਾ ਨੇ ਜੂਨ 2024 ਵਿੱਚ ਇੱਕ ਮਤਾ ਪਾਸ ਕਰਕੇ ਕੇਂਦਰ ਨੂੰ ਅਪੀਲ ਕੀਤੀ ਸੀ ਕਿ ਸੰਵਿਧਾਨ ਦੀ 8ਵੀਂ ਅਨੁਸੂਚੀ ਵਿੱਚ ਦਰਜ ਸਾਰੀਆਂ ਭਾਸ਼ਾਵਾਂ ਵਿੱਚ ਸੂਬੇ ਦਾ ਨਾਂ ਬਦਲ ਕੇ 'ਕੇਰਲਮ' ਕੀਤਾ ਜਾਵੇ। ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਹੁਣ ਭਾਰਤ ਦੇ ਰਾਸ਼ਟਰਪਤੀ 'ਕੇਰਲ (ਨਾਂ ਦੀ ਤਬਦੀਲੀ) ਬਿੱਲ, 2026' ਨੂੰ ਕੇਰਲ ਵਿਧਾਨ ਸਭਾ ਕੋਲ ਉਸ ਦੇ ਵਿਚਾਰ ਜਾਣਨ ਲਈ ਭੇਜਣਗੇ। ਵਿਧਾਨ ਸਭਾ ਦੀ ਰਾਏ ਮਿਲਣ ਤੋਂ ਬਾਅਦ, ਇਸ ਬਿੱਲ ਨੂੰ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਭਾਰਤ ਦੇ 'ਦੁਸ਼ਮਣ' ਖ਼ਿਲਾਫ਼ ਐਕਸ਼ਨ ਦੀ ਤਿਆਰੀ 'ਚ ਕੈਨੇਡਾ, PM ਕਾਰਨੀ ਦੇ ਦੌਰੇ ਤੋਂ ਪਹਿਲਾਂ ਚੁੱਕਿਆ ਵੱਡਾ ਕਦਮ
ਇਹ ਪ੍ਰਕਿਰਿਆ ਭਾਰਤੀ ਸੰਵਿਧਾਨ ਦੀ ਧਾਰਾ 3 ਦੇ ਤਹਿਤ ਮੁਕੰਮਲ ਕੀਤੀ ਜਾ ਰਹੀ ਹੈ, ਜੋ ਸੂਬਿਆਂ ਦੇ ਨਾਂ ਜਾਂ ਸੀਮਾਵਾਂ ਬਦਲਣ ਨਾਲ ਸਬੰਧਤ ਹੈ। ਇਹ ਫੈਸਲਾ ਕੇਰਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਲਿਆ ਗਿਆ ਹੈ, ਜਿਸ ਨੂੰ ਸੂਬੇ ਦੀ ਸੱਭਿਆਚਾਰਕ ਪਛਾਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹੁਣ ਸਰਕਾਰੀ ਦਸਤਾਵੇਜ਼ਾਂ ਅਤੇ ਨਕਸ਼ਿਆਂ ਵਿੱਚ 'Kerala' ਦੀ ਥਾਂ 'Keralam' ਲਿਖਿਆ ਜਾਵੇਗਾ, ਜੋ ਕਿ ਸੂਬੇ ਦੀ ਮੂਲ ਭਾਸ਼ਾਈ ਪਛਾਣ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ- ''ਛੇਤੀ ਤੋਂ ਛੇਤੀ ਛੱਡ ਦਿਓ ਇਰਾਨ..!'' ਜੰਗ ਦੇ ਮਾਹੌਲ ਵਿਚਾਲੇ ਭਾਰਤੀਆਂ ਲਈ ਜਾਰੀ ਹੋਈ ਅਡਵਾਈਜ਼ਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੋਟਪੂਤਲੀ ਦਾ ਪਟਵਾਰੀ ਰੰਗੇ ਹੱਥੀਂ ਕਾਬੂ ! ਕਾਰਾ ਜਾਣ ਰਹਿ ਜਾਓਗੇ ਹੈਰਾਨ
NEXT STORY