ਨੈਸ਼ਨਲ ਡੈਸਕ : ਹਿੰਦੀ ਫ਼ਿਲਮ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ ਹੋ ਗਿਆ। ਉਨ੍ਹਾਂ ਨੇ 8 ਅਕਤੂਬਰ 2026 ਦੀ ਸਵੇਰ ਨੂੰ 75 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਸੂਤਰਾਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਅਦਾਕਾਰ ਨਾਨਾ ਪਾਟੇਕਰ ਗੋਆ ਦੇ ਡੋਨਾ ਪੌਲਾ ਸਥਿਤ ਆਪਣੇ ਘਰ ਵਿੱਚ ਬੇਹੋਸ਼ ਪਾਏ ਗਏ ਸਨ। ਇਸ ਦੌਰਾਨ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਨਾਨਾ ਪਾਟੇਕਰ 75 ਸਾਲ ਦੇ ਸਨ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ।
ਇਹ ਵੀ ਪੜ੍ਹੋ : 10 ਰੁਪਏ ਮਹਿੰਗਾ ਹੋਵੇਗਾ ਦੁੱਧ! CM ਸ਼ਿਵਕੁਮਾਰ ਲੈ ਸਕਦੇ ਨੇ ਫੈਸਲਾ
ਦਿੱਗਜ ਅਦਾਕਾਰ ਨਾਨਾ ਪਾਟੇਕਰ ਦੇ ਦਿਹਾਂਤ ਦੀ ਖ਼ਬਰ ਮਿਲਦੇ ਹੀ ਬਾਲੀਵੁੱਡ 'ਚ ਸੋਗ ਦੀ ਲਹਿਰ ਦੌੜ ਗਈ। ਮਿਲੀ ਜਾਣਕਾਰੀ ਮੁਤਾਬਕ ਨਾਨਾ ਪਾਟੇਕਰ ਨੂੰ ਸਵੇਰੇ ਦਿਲ ਦਾ ਦੌਰਾ ਪਿਆ ਅਤੇ ਉਹ ਬੇਹੋਸ਼ ਹੋ ਕੇ ਹੇਠਾਂ ਡਿੱਗ ਪਏ। ਇਸ ਦੌਰਾਨ ਡਾਕਟਰਾਂ ਨੇ 45 ਮਿੰਟ ਤੱਕ ਲਗਾਤਾਰ ਕਾਰਡੀਓਪਲਮੋਨਰੀ ਰਿਸਸਿਟੇਸ਼ਨ (CPR) ਦੇ ਕੇ ਨਾਨਾ ਪਾਟੇਕਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਨਾਕਾ ਪਾਟੇਕਰ ਹਿੰਦੀ ਅਤੇ ਮਰਾਠੀ ਸਿਨੇਮਾ ਦੇ ਸਭ ਤੋਂ ਮਸ਼ਹੂਰ ਅਦਾਕਾਰਾਂ ‘ਚੋਂ ਇੱਕ ਸਨ। ਉਨ੍ਹਾਂ ਨੇ ਪਰਿੰਦਾ, ਪ੍ਰਹਾਰ: ਦ ਫਾਈਨਲ ਅਟੈਕ, ਕ੍ਰਾਂਤੀਵੀਰ, ਅਗਨੀ ਸਾਕਸ਼ੀ, ਖਾਮੋਸ਼ੀ: ਦ ਮਿਊਜ਼ਿਕਲ, ਅਬ ਤਕ ਛੱਪਨ ਤੇ ਵੈਲਕਮ ਵਰਗੀਆਂ ਮਸ਼ਹੂਰ ਫ਼ਿਲਮਾਂ ‘ਚ ਕੰਮ ਕੀਤਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸ਼੍ਰੀਨਗਰ ਹਿੰਸਾ ਮਾਮਲਾ: ਵੱਖਵਾਦੀ ਨੇਤਾ ਸ਼ਬੀਰ ਸ਼ਾਹ ਨੂੰ ਵੱਡਾ ਝਟਕਾ, ਅਦਾਲਤ ਨੇ ਖ਼ਾਰਜ ਕੀਤੀ ਜ਼ਮਾਨਤ ਪਟੀਸ਼ਨ
NEXT STORY