ਨਵੀਂ ਦਿੱਲੀ- ਦਿੱਲੀ ਦੇ ਉੱਪ ਰਾਜਪਾਲ ਸਰਦਾਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਸਰਕਾਰ ਦੀ ਰਣਨੀਤੀ ਨਸ਼ੀਲੇ ਪਦਾਰਥ ਤਸਕਰਾਂ ਦੀ ਆਰਥਿਕ ਕਮਰ ਤੋੜਨ 'ਤੇ ਕੇਂਦਰਿਤ ਹੈ। ਸੰਧੂ ਨੇ ਮੰਗਲਵਾਰ ਨੂੰ ਸੋਸ਼ਲ ਮੀਡੀਆ 'ਐਕਸ' 'ਤੇ ਰਾਸ਼ਟਰੀ ਰਾਜਧਾਨੀ 'ਚ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦੇ ਹੋਏ 1,700 ਕਿਲੋਗ੍ਰਾਮ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਰੀਬ 72 ਕਰੋੜ ਰੁਪਏ ਮੁੱਲ ਦੇ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕਰਨ ਦੇ ਨਾਲ ਦਿੱਲੀ 'ਚ ਡਰੱਗ ਨੈੱਟਵਰਕ ਨੂੰ ਖ਼ਤਮ ਕਰਨ ਵੱਲ ਫੈਸਲਾਕੁੰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਮਾਰਗਦਰਸ਼ਨ 'ਚ ਸਾਲ 2027 ਤੱਕ 'ਡਰੱਗ-ਫ੍ਰੀ ਦਿੱਲੀ' ਦਾ ਸਮੂਹਿਕ ਟੀਚਾ ਤੈਅ ਕੀਤਾ ਗਿਆ ਹੈ।

ਇਸ ਮਿਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿੱਲੀ ਦੇ ਪਹਿਲੇ ਸਮਰਪਿਤ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏਐੱਨਟੀਐੱਫ) ਪੁਲਸ ਥਾਣੇ ਨੂੰ ਮਨਜ਼ੂਰੀ ਦੇਣ ਦਾ ਵੀ ਐਲਾਨ ਕੀਤਾ ਗਿਆ। ਉੱਪ ਰਾਜਪਾਲ ਨੇ ਕਿਹਾ ਕਿ ਸਰਕਾਰ ਦੀ ਰਣਨੀਤੀ ਨਸ਼ੀਲੇ ਪਦਾਰਥ ਤਸਕਰਾਂ ਦੀ ਆਰਥਿਕ ਕਮਰ ਤੋੜਨ 'ਤੇ ਕੇਂਦਰਤਿ ਹੈ। ਦੇ ਨਾਲ ਹੀ 'ਨਸ਼ਾ? ਨਾਟ ਕੂਲ' ਵਰਗੀਆਂ ਜਨ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਾਥੀਆਂ ਦੇ ਦਬਾਅ 'ਚ ਆਉਣ ਦੀ ਬਜਾਏ ਆਪਣੇ ਮਕਸਦ ਅਤੇ ਭਵਿੱਖ ਨੂੰ ਪਹਿਲ ਦੇਣ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਸਮੂਹਿਕ ਕੋਸ਼ਿਸ਼ਾਂ ਨਾਲ ਦਿੱਲੀ 'ਚ ਨਸ਼ੇ ਲਈ ਨਾ ਬਾਜ਼ਾਰ ਬਚੇਗਾ, ਨਾ ਪਨਾਹ ਅਤੇ ਨਾ ਹੀ ਸਮਾਜਿਕ ਮਨਜ਼ੂਰੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਰਕਾਰੀ ਗੱਡੀ ਛੱਡ ਸਾਈਕਲ 'ਤੇ ਕੋਰਟ ਪੁੱਜੇ ਹਾਈਕੋਰਟ ਦੇ ਜੱਜ, ਚਰਚਾ ਦਾ ਵਿਸ਼ਾ ਬਣੀ ਸਾਦਗੀ
NEXT STORY