ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਅਮਰੀਕਾ ਨਾਲ ਅੰਤਰਿਮ ਵਪਾਰ ਸਮਝੌਤਾ ਕਿਸਾਨਾਂ ਅਤੇ ਉੱਦਮੀਆਂ ਲਈ ਨਵੇਂ ਮੌਕੇ ਖੋਲ੍ਹ ਕੇ 'ਮੇਕ ਇਨ ਇੰਡੀਆ' ਨੂੰ ਮਜ਼ਬੂਤ ਕਰੇਗਾ ਅਤੇ ਔਰਤਾਂ ਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰੇਗਾ। ਪ੍ਰਧਾਨ ਮੰਤਰੀ ਨੇ ਭਾਰਤ ਅਤੇ ਅਮਰੀਕਾ ਵਿਚਾਲੇ ਮਜ਼ਬੂਤ ਸੰਬੰਧਾਂ ਦੇ ਪ੍ਰਤੀ ਆਪਣੀ ਵਚਨਬੱਧਤਾ ਲਈ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਧੰਨਵਾਦ ਵੀ ਕੀਤਾ। ਪੀ.ਐੱਮ. ਮੋਦੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਭਾਰਤ ਅਤੇ ਅਮਰੀਕਾ ਲਈ ਬਹੁਤ ਚੰਗੀ ਖ਼ਬਰ। ਅਸੀਂ ਦੋਵੇਂ ਮਹਾਨ ਦੇਸ਼ਾਂ ਵਿਚਾਲੇ ਇਕ ਅੰਤਰਿਮ ਸਮਝੌਤੇ ਲਈ ਇਕ ਰੂਪਰੇਖਾ 'ਤੇ ਸਹਿਮਤੀ ਜਤਾਈ ਹੈ।''

ਉਨ੍ਹਾਂ ਕਿਹਾ ਕਿ ਇਹ ਰੂਪਰੇਖਾ ਭਾਰਤ-ਅਮਰੀਕਾ ਸਾਂਝੇਦਾਰੀ ਦੀ ਵਧਦੀ ਡੂੰਘਾਈ, ਭਰੋਸੇ ਅਤੇ ਗਤੀਸ਼ੀਲਤਾ ਨੂੰ ਦਿਖਾਉਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ,''ਇਹ ਭਾਰਤ ਦੇ ਮਿਹਨਤੀ ਕਿਸਾਨਾਂ, ਉੱਦਮੀਆਂ, ਲਘੁ ਅਤੇ ਮੱਧਮ ਉਦਯੋਗਾਂ, ਸਟਾਰਟਅੱਪ ਨਵੀਨਤਾਕਾਰਾਂ, ਮਛੇਰਿਆਂ ਅਤੇ ਹੋਰ ਲੋਕਾਂ ਲਈ ਨਵੇਂ ਮੌਕੇ ਖੋਲ੍ਹ ਕੇ 'ਮੇਕ ਇਨ ਇੰਡੀਆ' ਨੂੰ ਮਜ਼ਬੂਤ ਕਰਦਾ ਹੈ। ਇਸ ਨਾਲ ਔਤਾਂ ਅਤੇ ਨੌਜਵਾਨਾਂ ਲਈ ਵੱਡੇ ਪੈਮਾਨੇ 'ਤੇ ਰੁਜ਼ਗਾਰ ਪੈਦਾ ਹੋਣਗੇ।'' ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਨਵੀਨਤਾ ਨੂੰ ਉਤਸ਼ਾਹ ਦੇਣ ਲਈ ਵਚਨਬੱਧ ਹੈ ਅਤੇ ਇਹ ਰੂਪਰੇਖਾ ਦੋਵੇਂ ਦੇਸ਼ਾਂ ਵਿਚਾਲੇ ਨਿਵੇਸ਼ ਅਤੇ ਤਕਨਾਲੋਜੀ ਸਾਂਝੇਦਾਰੀ ਨੂੰ ਹੋਰ ਡੂੰਘਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਰੂਪਰੇਖਾ ਮਜ਼ਬੂਤ ਅਤੇ ਭਰੋਸੇਮੰਦ ਸਪਲਾਈ ਚੇਨ ਨੂੰ ਵੀ ਮਜ਼ਬੂਤ ਕਰੇਗੀ ਅਤੇ ਗਲੋਬਲ ਵਾਧੇ 'ਚ ਯੋਗਦਾਨ ਦੇਵੇਗੀ। ਪ੍ਰਧਾਨ ਮੰਤਰੀ ਨੇ ਕਿਹਾ,''ਜਿਵੇਂ-ਜਿਵੇਂ ਭਾਰਤ ਵਿਕਸਿਤ ਭਾਰਤ ਬਣਾਉਣ ਦੀ ਦਿਸ਼ਾ 'ਚ ਅੱਗੇ ਵਧ ਰਿਹਾ ਹੈ, ਅਸੀਂ ਅਜਿਹੀ ਗਲੋਬਲ ਸਾਂਝੇਦਾਰੀ ਲਈ ਵਚਨਬੱਧ ਹਾਂ, ਜੋ ਭਵਿੱਖ 'ਤੇ ਆਧਾਰਤ ਹੋਵੇ, ਸਾਡੇ ਲੋਕਾਂ ਨੂੰ ਮਜ਼ਬੂਤ ਬਣਾਏ ਅਤੇ ਸਾਂਝੀ ਖੁਸ਼ਹਾਲੀ 'ਚ ਯੋਗਦਾਨ ਦੇਵੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਭਾਰਤ ਨੇ ਅਗਨੀ-3 ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ, 3,500 ਕਿਲੋਮੀਟਰ ਤੱਕ ਮਾਰ ਕਰਨ ਦੀ ਸਮਰੱਥਾ
NEXT STORY