ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਭਰੋਸਾ ਜਤਾਇਆ ਕਿ ਬ੍ਰਿਕਸ ਸਿਖਰ ਸੰਮੇਲਨ 'ਚ ਵਿਸ਼ਵਵਿਆਪੀ ਕਲਿਆਣ ਦੀ ਸਾਂਝੀ ਭਾਵਨਾ ਨਾਲ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਵੇਗੀ। ਭਾਰਤ 12 ਅਤੇ 13 ਸਤੰਬਰ ਨੂੰ ਨਵੀਂ ਦਿੱਲੀ 'ਚ ਬ੍ਰਿਕਸ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ। ਸੰਮੇਲਨ 'ਚ 11 ਮੈਂਬਰ ਦੇਸ਼ਾਂ ਅਤੇ 10 ਸਾਂਝੇਦਾਰ ਦੇਸ਼ਾਂ ਦੇ ਨੇਤਾ ਅਤੇ ਕੁਝ ਅੰਤਰਰਾਸ਼ਟਰੀ ਸੰਗਠਨਾਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ।

ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਅਗਲੇ ਕੁਝ ਦਿਨਾਂ 'ਚ ਦੁਨੀਆ ਭਰ ਦੇ ਨੇਤਾ ਬ੍ਰਿਕਸ ਸਿਖਰ ਸੰਮੇਲਨ ਲਈ ਇਕੱਠੇ ਹੋਣਗੇ। ਮੈਨੂੰ ਪੂਰਾ ਭਰੋਸਾ ਹੈ ਕਿ ਵਿਸ਼ਵਵਿਆਪੀ ਕਲਿਆਣ ਦੀ ਸਾਂਝੀ ਭਾਵਨਾ ਨਾਲ ਵੱਖ-ਵੱਖ ਮੁੱਦਿਆਂ 'ਤੇ ਸਕਾਰਾਤਮਕ ਅਤੇ ਸਾਰਥਕ ਚਰਚਾ ਹੋਵੇਗੀ।'' ਸਿਖਰ ਸੰਮੇਲਨ 'ਚ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕਿਆਨ ਸਮੇਤ ਕਈ ਮੁੱਖ ਨੇਤਾ ਸ਼ਾਮਲ ਹੋ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
'ਜੇ ਮੈਂ ਕਾਕਰੋਚ ਹੁੰਦਾ ਤਾਂ ਸ਼ਾਇਦ..!', ਵਿਜੇ ਮਾਲਿਆ ਨੇ ਪੋਸਟ ਸ਼ੇਅਰ ਕਰ ਕੱਢੀ ਭੜਾਸ
NEXT STORY