ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਬੁੱਧਵਾਰ ਨੂੰ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (CCS) ਦੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਹਨ। ਇਹ ਭਾਰਤ ਅਤੇ ਪਾਕਿਸਤਾਨ ਵਿਚਾਲੇ ਫ਼ੌਜੀ ਕਾਰਵਾਈ ਨੂੰ ਰੋਕਣ ਦੀ ਸਹਿਮਤੀ ਬਣਨ ਮਗਰੋਂ CCS ਦੀ ਪਹਿਲੀ ਬੈਠਕ ਹੈ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਨਾਲ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਬੈਠਕ ਵਿਚ ਦੇਸ਼ ਦੀ ਸੁਰੱਖਿਆ ਸਥਿਤੀ ਦਾ ਮੁਲਾਂਕਣ ਕੀਤਾ ਜਾ ਰਿਹਾ ਹੈ। ਇਸ ਬੈਠਕ ਵਿਚ ਆਪ੍ਰੇਸ਼ਨ ਸਿੰਦੂਰ ਮਗਰੋਂ ਰਣਨੀਤੀ, ਪਹਿਲਗਾਮ ਅੱਤਵਾਦੀ ਹਮਲੇ ਦੀ ਜਾਂਚ ਅਤੇ ਜੰਗਬੰਦੀ ਦੇ ਮਗਰੋਂ ਦੇ ਹਾਲਾਤ 'ਤੇ ਚਰਚਾ ਹੋ ਸਕਦੀ ਹੈ। ਇਸ ਬੈਠਕ ਮਗਰੋਂ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਵਿਚ ਕੈਬਨਿਟ ਦੀ ਬੈਠਕ ਹੋਵੇਗੀ।
ਦੱਸ ਦੇਈਏ ਕਿ ਪਹਿਲਗਾਮ ਹਮਲੇ ਮਗਰੋਂ CCS ਪਹਿਲਾਂ ਹੀ ਦੋ ਵਾਰ ਬੈਠਕ ਕਰ ਚੁੱਕਾ ਹੈ। 23 ਅਪ੍ਰੈਲ ਨੂੰ ਹੋਈ ਪਹਿਲੀ ਬੈਠਕ ਵਿਚ ਹਮਲੇ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਫ਼ੈਸਲਾ ਲਿਆ ਗਿਆ ਸੀ। ਇਸ ਤੋਂ ਬਾਅਦ 30 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਆਵਾਸ 'ਤੇ ਦੂਜੀ ਬੈਠਕ ਹੋਈ, ਜਿਸ ਵਿਚ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ ਗਈ ਅਤੇ ਫ਼ੌਜ ਨੂੰ ਅੱਤਵਾਦੀਆਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੁੱਟ ਦਿੱਤੀ ਗਈ। ਇਸ ਦੇ ਨਤੀਜੇ ਵਜੋਂ ਤਿੰਨਾਂ ਸੈਨਾਵਾਂ ਨੇ ਮਿਲ ਕੇ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਜਿਸ ਤੋਂ ਬਾਅਦ 10 ਮਈ ਦੀ ਸ਼ਾਮ ਨੂੰ ਭਾਰਤ-ਪਾਕਿਸਤਾਨ ਵਿਚਾਲੇ ਜੰਗਬੰਦੀ ਦਾ ਐਲਾਨ ਕੀਤਾ ਗਿਆ।
ਦੱਸ ਦੇਈਏ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਦੁਸ਼ਮਣੀ ਖ਼ਤਮ ਕਰਨ ਲਈ ਵਿਚੋਲਗੀ ਕਰਨ ਦੇ ਅਮਰੀਕੀ ਰਾਸ਼ਟਰੀ ਡੋਨਾਲਡ ਟਰੰਪ ਦੇ ਦਾਅਵੇ ਨੂੰ ਭਾਰਤ ਨੇ ਖਾਰਜ ਕਰ ਦਿੱਤਾ ਹੈ। ਭਾਰਤ ਦੇ ਖੰਡਨ ਦੇ ਬਾਵਜੂਦ ਟਰੰਪ ਨੇ ਫਿਰ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਸਰਕਾਰ ਨੇ ਦੋਹਾਂ ਦੇਸ਼ਾਂ ਵਿਚਾਲੇ ਇਤਿਹਾਸਕ ਜੰਗਬੰਦੀ ਕਰਵਾਈ ਹੈ।
Turkey ਨੂੰ ਭਾਰਤ ਦੇ ਲੋਕਾਂ ਦਾ ਕਰਾਰਾ ਜਵਾਬ, ਸੇਬ ਤੇ ਸੰਗਮਰਮਰ ਸਮੇਤ ਕਈ ਉਤਪਾਦਾਂ ਦਾ ਕੀਤਾ Boycott
NEXT STORY