ਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਸਥਿਤ ਐੱਲਐੱਨਜੇਪੀ ਹਸਪਤਾਲ ਪਹੁੰਚੇ। ਇੱਥੇ ਉਨ੍ਹਾਂ ਨੇ ਦਿੱਲੀ ਧਮਾਕੇ 'ਚ ਜ਼ਖ਼ਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਅੱਜ ਹੀ ਭੂਟਾਨ ਤੋਂ ਦਿੱਲੀ ਵਾਪਸ ਆਏ ਹਨ। ਉਹ ਏਅਰਪੋਰਟ ਤੋਂ ਸਿੱਧੇ ਹਸਪਤਾਲ ਪਹੁੰਚੇ। ਐੱਲਐੱਨਜੇਪੀ ਹਸਪਤਾਲ 'ਚ ਦਿੱਲੀ ਧਮਾਕੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਦਾਖ਼ਲ ਕਰਵਾਇਆ ਗਿਆ ਹੈ।
ਦਿੱਲੀ ਧਮਾਕੇ ਤੋਂ ਬਾਅਦ ਭੂਟਾਨ ਤੋਂ ਆਪਣੀ ਪਹਿਲੀ ਸਪੀਚ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਘਟਨਾ ਦਾ ਜ਼ਿਕਰ ਕਰਦੇ ਹੋਏ ਚਿਤਾਵਨੀ ਦਿੱਤੀ ਸੀ। ਉਨ੍ਹਾਂ ਨੇ ਇਸ ਦੌਰਾਨ ਕਿਹਾ ਸੀ ਕਿ ਇਸ ਧਮਾਕੇ ਦੇ ਪਿੱਛੇ ਸਾਰੇ ਜ਼ਿੰਮੇਵਾਰ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਦੱਸਣਯੋਗ ਹੈ ਕਿ ਸੋਮਵਾਰ ਨੂੰ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਇੱਕ ਕਾਰ ਬੰਬ ਧਮਾਕੇ ਵਿੱਚ ਘੱਟੋ-ਘੱਟ 12 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੂਟਾਨ ਦੀ ਸਫਲ ਯਾਤਰਾ ਤੋਂ ਬਾਅਦ ਮੋਦੀ ਸਵਦੇਸ਼ ਪਰਤੇ
NEXT STORY