ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਦੇਸ਼ ਵਾਸੀਆਂ ਨੂੰ ਫਿਟਨੈੱਸ 'ਤੇ ਧਿਆਨ ਦੇਣ ਅਤੇ ਯੋਗ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ 'ਚ ਹੁਣ 100 ਦਿਨਾਂ ਤੋਂ ਵੀ ਘੱਟ ਸਮਾਂ ਬਚਿਆ ਹੈ ਅਤੇ ਪੂਰੀ ਦੁਨੀਆ 'ਚ ਯੋਗ ਦੇ ਪ੍ਰਤੀ ਆਕਰਸ਼ਨ ਲਗਾਤਾਰ ਵਧ ਰਿਹਾ ਹੈ। ਪੀ.ਐੱਮ. ਨੇ ਦੱਸਿਆ ਕਿ ਅਫਰੀਕਾ ਦੇ ਜਿਬੂਤੀ 'ਚ ਅਲਮਿਸ ਨਾਂ ਦਾ ਵਿਅਕਤੀ ਆਪਣੇ 'ਅਰਵਿੰਦ ਯੋਗ ਸੈਂਟਰ' ਦੇ ਮਾਧਿਅਮ ਨਾਲ ਯੋਗ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਵੱਖ-ਵੱਖ ਥਾਵਾਂ 'ਤੇ ਲੋਕਾਂ ਨੂੰ ਯੋਗ ਸਿਖਾ ਰਿਹਾ ਹੈ। ਪੀ.ਐੱਮ. ਮੋਦੀ ਨੇ ਲੋਕਾਂ ਨੂੰ ਖਾਣ-ਪੀਣ 'ਚ ਸੁਧਾਰ ਲਿਆਉਣ ਦੀ ਵੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਕਈ ਲੋਕਾਂ ਨੇ ਇੰਟਾਗ੍ਰਾਮ ਕੰਟੈਂਟ ਕ੍ਰਿਏਟਰ ਯੁਵਰਾਜ ਦੁਆ ਦੇ ਪੋਸਟ 'ਤੇ ਉਨ੍ਹਾਂ ਦੀ ਪ੍ਰਤੀਕਿਰਿਆ ਨੂੰ ਲੈ ਕੇ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਯੁਵਰਾਜ ਦੁਆ ਨੇ ਉਨ੍ਹਾਂ ਨੂੰ ਆਪਣੇ ਪਿਤਾ ਨੂੰ ਖੰਡ ਘੱਟ ਕਰਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਸੀ, ਜਿਸ ਦਾ ਸਕਾਰਾਤਮਕ ਅਸਰ ਦੇਖਣ ਨੂੰ ਮਿਲਿਆ। ਪੀਐੱਮ ਮੋਦੀ ਨੇ ਦੇਸ਼ ਵਾਸੀਆਂ ਨੂੰ ਖੰਡ ਦਾ ਸੇਵਨ ਘੱਟ ਕਰਨ ਦੀ ਅਪੀਲ ਕੀਤੀ ਅਤੇ ਖਾਣੇ ਦੇ ਤੇਲ 'ਚ ਘੱਟੋ-ਘੱਟ 10 ਫੀਸਦੀ ਦੀ ਕਟੌਤੀ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਛੋਟੀਆਂ-ਛੋਟੀਆਂ ਤਬਦੀਲੀਆਂ ਮੋਟਾਪਾ ਅਤੇ ਜੀਵਨਸ਼ੈਲੀ ਨਾਲ ਜੁੜੀਆਂ ਬੀਮਾਰੀਆਂ ਤੋਂ ਬਚਾਉਣ 'ਚ ਮਦਦ ਕਰਨਗੀਆਂ। ਉਨ੍ਹਾਂ ਨੇ ਦੋਹਰਾਇਆ ਕਿ ਸਿਹਤਮੰਦ ਜੀਵਨਸ਼ੈਲੀ ਅਪਣਾਉਣਾ ਅੱਜ ਦੇ ਸਮੇਂ ਦੀ ਵੱਡੀ ਜ਼ਰੂਰਤ ਹੈ ਅਤੇ ਯੋਗ ਇਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
iPhone ਯੂਜ਼ਰਸ ਸਾਵਧਾਨ! ਭਾਰਤ ਸਰਕਾਰ ਨੇ ਜਾਰੀ ਕੀਤੀ ਗੰਭੀਰ ਚਿਤਾਵਨੀ, ਪੜ੍ਹੋ ਪੂਰੀ ਖਬਰ
NEXT STORY