ਗੰਗਟੋਕ- ਸਿੱਕਮ ਦੇ 2 ਦਿਨਾ ਦੌਰੇ 'ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਸਵੇਰੇ ਇੱਥੇ ਕੁਝ ਮੁੰਡਿਆਂ ਅਤੇ ਕੁੜੀਆਂ ਨਾਲ ਫੁੱਟਬਾਲ ਖੇਡਿਆ ਅਤੇ ਇਸ ਨੂੰ 'ਊਰਜਾ ਦੇਣ ਵਾਲਾ' ਸੈਸ਼ਨ ਦੱਸਿਆ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ, ਜਿਨ੍ਹਾਂ 'ਚ ਉਹ ਮੁੰਡੇ-ਕੁੜੀਆਂ ਨਾਲ ਫੁੱਟਬਾਲ ਖੇਡਦੇ ਨਜ਼ਰ ਆ ਰਹੇ ਹਨ।
ਪ੍ਰਧਾਨ ਮੰਤਰੀ ਨੇ 'ਐਕਸ' 'ਤੇ ਕਿਹਾ,''ਗੰਗਟੋਕ ਦੀ ਸਵੇਰ ਸਿੱਕਮ ਦੇ ਆਪਣੇ ਨੌਜਵਾਨ ਦੋਸਤਾਂ ਨਾਲ ਫੁੱਟਬਾਲ ਖੇਡਣ ਦਾ ਵੱਖਰਾ ਹੀ ਆਨੰਦ ਹੈ। ਇਨ੍ਹਾਂ ਨੌਜਵਾਨਾਂ ਨਾਲ ਇਹ ਫੁੱਟਬਾਲ ਸੈਸ਼ਨ ਸੱਚੀ ਊਰਜਾ ਦੇਣ ਵਾਲਾ ਰਿਹਾ।'' ਪੀਐੱਮ ਮੋਦੀ ਨੇ ਖਿਡਾਰੀਆਂ ਨਾਲ ਇਕ ਤਸਵੀਰ ਵੀ ਖਿੱਚਵਾਈ, ਜਿਸ ਦੇ ਪਿਛੋਕੜ 'ਚ ਲੋਕ ਭਵਨ ਦੀ ਇਮਾਰਤ ਦਿਖਾਈ ਦੇ ਰਹੀ ਹੈ। ਪ੍ਰਧਾਨ ਮੰਤਰੀ ਸਿੱਕਮ ਨੂੰ ਰਾਜ ਦਾ ਦਰਜਾ ਮਿਲਣ ਦੇ 50 ਸਾਲ ਪੂਰੇ ਹੋਣ ਦੇ ਸਮਾਰੋਹ 'ਚ ਸ਼ਾਮਲ ਹੋਣਗੇ ਅਤੇ 4,000 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
1-2 ਦਿਨ ਨਹੀਂ, ਮਈ 'ਚ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ List
NEXT STORY