ਪੰਚਕੂਲਾ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 17 ਜੁਲਾਈ ਨੂੰ ਹਰਿਆਣਾ ਦੌਰੇ ਤੋਂ ਪਹਿਲੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੋਮਵਾਰ ਨੂੰ ਪੰਚਕੂਲਾ ਤੋਂ ਰਾਜ ਵਿਆਪੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਤੋਂ ਸਵੱਛਤਾ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ। ਸੈਣੀ ਨੇ ਪੰਚਕੂਲਾ ਦੇ ਸੈਕਟਰ-20 ਬਾਜ਼ਾਰ ਦੇ ਸਾਹਮਣੇ ਝਾੜੂ ਲਗਾ ਕੇ ਮੁਹਿੰਮ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਵਿਗਿਆਨੀ ਤਰੀਕੇ ਨਾਲ ਕੂੜਾ ਨਿਪਟਾਰੇ ਨੂੰ ਉਤਸ਼ਾਹ ਦੇਣ ਲਈ ਕੂੜਾ ਵੀ ਇਕੱਠਾ ਕੀਤਾ ਅਤੇ ਵਾਤਾਵਰਣ ਸੁਰੱਖਿਆ ਦੇ ਮਹੱਤਵ ਨੂੰ ਰੇਖਾਂਕਿਤ ਕਰਨ ਲਈ ਰੁੱਖ ਲਗਾਏ। ਮੱਖ ਮੰਤਰੀ ਨੇ ਕਿਹਾ ਕਿ ਸਵੱਛਤਾ ਸਮੂਹਿਕ ਜ਼ਿੰਮੇਵਾਰੀ ਹੈ।

ਉਨ੍ਹਾਂ ਨੇ ਲੋਕਾਂ ਨੂੰ ਆਪਣੇ ਘਰਾਂ, ਨੇੜੇ-ਤੇੜੇ ਦੇ ਖੇਤਰਾਂ, ਬਜ਼ਾਰਾਂ ਅਤੇ ਜਨਤਕ ਥਾਵਾਂ ਨੂੰ ਸਾਫ਼ ਰੱਖਣ ਦੇ ਨਾਲ-ਨਾਲ ਕੂੜੇ ਦਾ ਉੱਚਿਤ ਪ੍ਰਬੰਧਨ ਯਕੀਨੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸਵੱਛਤਾ ਮੁਹਿੰਮ 13 ਜੁਲਾਈ ਤੋਂ 17 ਜੁਲਾਈ ਤੱਕ ਪੂਰੇ ਹਰਿਆਣਾ 'ਚ ਚਲਾਈ ਜਾਵੇਗੀ ਤਾਂ ਕਿ ਸਵੱਛ ਭਾਰਤ ਮੁਹਿੰਮ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ ਜਾ ਸਕੇ। ਸੈਣੀ ਨੇ ਦੱਸਿਆ ਕਿ ਰਾਜ ਭਰ 'ਚ ਇਸ ਮੁਹਿੰਮ 'ਚ ਮੰਤਰੀ, ਸੰਸਦ ਮੈਂਬਰ, ਵਿਧਾਇਕ, ਸਥਾਨਕ ਜਨਪ੍ਰਤੀਨਿਧੀ ਅਤੇ ਪਾਰਟੀ ਅਹੁਦਾ ਅਧਿਕਾਰੀ ਵੀ ਹਿੱਸਾ ਲੈਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਹਰਿਆਣਾ ਦੌਰਾ ਸੂਬੇ ਲਈ ਮਾਣ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਦੌਰੇ 'ਚ ਪ੍ਰਧਾਨ ਮੰਤਰੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ ਅਤੇ ਕਈ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਣਗੇ। ਜਲਵਾਯੂ ਪਰਿਵਰਤਨ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਦੇ 'ਏਕ ਪੇੜ ਮਾਂ ਦੇ ਨਾਮ' ਮੁਹਿੰਮ ਦਾ ਜ਼ਿਕਰ ਕਰਦੇ ਹੋਏ ਲੋਕਾਂ ਨੂੰ ਆਪਣੀਆਂ ਮਾਵਾਂ ਦੇ ਸਨਮਾਨ 'ਚ ਘੱਟੋ-ਘੱਟ ਇਕ ਰੁੱਖ ਲਗਾਉਣ ਅਤੇ ਉਸ ਦੀ ਦੇਖਭਾਲ ਕਰਨ ਦੀ ਅਪੀਲ ਕੀਤੀ। ਸੈਣੀ ਨੇ ਕਿਹਾ ਕਿ ਉਹ ਜਿੱਥੇ ਵੀ ਜਾਂਦੇ ਹਨ, ਉੱਥੇ ਘੱਟੋ-ਘੱਟ 100 ਰੁੱਖ ਲਗਾਉਣ ਦਾ ਸੰਕਲਪ ਲਿਆ ਹੈ ਅਤੇ ਇਸੇ ਮੁਹਿੰਮ ਦੇ ਅਧੀਨ ਪੰਚਕੂਲਾ 'ਚ ਰੁੱਖ ਲਗਾਉਣ ਦੇ ਪ੍ਰੋਗਰਾਮ 'ਚ ਉਨ੍ਹਾਂ ਨੇ ਹਿੱਸਾ ਲਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਮ ਮੰਦਰ ਚੜ੍ਹਾਵਾ ਚੋਰੀ ਵਿਵਾਦ 'ਤੇ ਛੱਤੀਸਗੜ੍ਹ ਵਿਧਾਨ ਸਭਾ 'ਚ ਹੰਗਾਮਾ, ਕਾਰਵਾਈ ਦਿਨ ਭਰ ਲਈ ਮੁਲਤਵੀ
NEXT STORY