ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਮਾਂ ਰੂਪੀ ਸੋਰੇਨ ਦੇ ਦਿਹਾਂਤ 'ਤੇ ਸੋਗ ਪ੍ਰਗਟ ਕੀਤਾ ਅਤੇ ਆਦਿਵਾਸੀ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਉਨ੍ਹਾਂ ਦੇ ਕੰਮਾਂ ਨੂੰ ਯਾਦ ਕੀਤਾ। ਝਾਰਖੰਡ ਮੁਕਤੀ ਮੋਰਚਾ (ਜੇ.ਐੱਮ.ਐੱਮ.) ਦੇ ਸੰਸਥਾਪਕ ਅਤੇ ਸਾਬਕਾ ਮੁੱਖ ਮੰਤਰੀ ਸਵਰਗੀ ਸ਼ਿਬੂ ਸੋਰੇਨ ਦੀ ਪਤਨੀ ਰੂਪੀ ਸੋਰੇਨ ਦਾ ਬੁੱਧਵਾਰ ਨੂੰ ਰਾਂਚੀ ਦੇ ਇਕ ਨਿੱਜੀ ਹਸਪਤਾਲ 'ਚ ਦਿਹਾਂਤ ਹੋ ਗਿਆ।

ਪੀਐੱਮ ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਇਕ ਪੋਸਟ 'ਚ ਕਿਹਾ,"ਰੂਪੀ ਸੋਰੇਨ ਜੀ ਦੇ ਦਿਹਾਂਤ ਤੋਂ ਦੁਖੀ ਹਾਂ। ਉਨ੍ਹਾਂ ਨੇ ਹਮੇਸ਼ਾ ਆਦਿਵਾਸੀ ਭਾਈਚਾਰਿਆਂ ਦੇ ਸਸ਼ਕਤੀਕਰਨ ਲਈ ਕੰਮ ਕੀਤਾ। ਦੁੱਖ ਦੀ ਇਸ ਘੜੀ 'ਚ ਮੇਰੀ ਹਮਦਰਦੀ ਹੇਮੰਤ ਜੀ, ਕਲਪਨਾ ਜੀ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਹੈ।" ਝਾਰਖੰਡ 'ਚ ਸੱਤਾਧਾਰੀ ਜੇ.ਐੱਮ.ਐੱਮ. ਦੀ ਵਿਧਾਇਕ ਕਲਪਨਾ ਮੁਰਮੂ ਸੋਰੇਨ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਸਬੰਧਤ ਫੈਸਲੇ ਦੀ ਜਾਂਚ ਕਰੇਗੀ ਸੁਪਰੀਮ ਕੋਰਟ
NEXT STORY