ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 'ਮਨ ਕੀ ਬਾਤ' ਦੇ 119ਵੇਂ ਐਪੀਸੋਡ ਵਿਚ ਦੇਸ਼ ਵਾਸੀਆਂ ਨੂੰ ਸੰਬੋਧਿਤ ਕਰਦਿਆਂ ਮੋਟਾਪੇ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਅਤੇ ਇਸ ਨਾਲ ਨਜਿੱਠਣ ਲਈ ਆਸਾਨ ਤਰੀਕਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿਚ ਮੋਟਾਪਾ ਇਕ ਗੰਭੀਰ ਸਮੱਸਿਆ ਬਣ ਚੁੱਕੀ ਹੈ ਅਤੇ ਇਸ ਨੂੰ ਘੱਟ ਕਰਨ ਲਈ ਸਭ ਤੋਂ ਪਹਿਲਾਂ ਸਾਨੂੰ ਖਾਣ ਵਾਲੇ ਤੇਲਾਂ ਦੀ ਖ਼ਪਤ ਵਿਚ 10 ਫ਼ੀਸਦੀ ਦੀ ਕਮੀ ਕਰਨੀ ਚਾਹੀਦੀ ਹੈ।
'ਮਨ ਕੀ ਬਾਤ' ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਖਾਣ ਵਿਚ ਤੇਲ ਦੀ ਵੱਧ ਮਾਤਰਾ ਨਾ ਸਿਰਫ਼ ਸਿਹਤ ਲਈ ਹਾਨੀਕਾਰਕ ਹੈ, ਸਗੋਂ ਇਹ ਕਈ ਗੰਭੀਰ ਬੀਮਾਰੀਆਂ ਨੂੰ ਵੀ ਸੱਦਾ ਦਿੰਦੀ ਹੈ। ਦਿਲ ਦੇ ਰੋਗ, ਸ਼ੂਗਰ, ਬਲੱਡ ਪ੍ਰੈੱਸ਼ਰ ਵਰਗੀਆਂ ਸਮੱਸਿਆਵਾਂ ਤੇਲ ਦੀ ਵੱਧ ਮਾਤਰਾ ਤੋਂ ਵੱਧ ਸਕਦੀ ਹੈ। ਇਸ ਲਈ ਇਹ ਬਹੁਤ ਜ਼ਰੂਰੀ ਹੈ ਕਿ ਅਸੀਂ ਆਪਣੇ ਖਾਣ-ਪੀਣ ਦੀਆਂ ਆਦਤਾਂ ਵਿਚ ਸੁਧਾਰ ਲਿਆ ਕੇ ਇਨ੍ਹਾਂ ਸਮੱਸਿਆਵਾਂ ਤੋਂ ਬਚ ਸਕੇ। ਪ੍ਰਧਾਨ ਮੰਤਰੀ ਮੋਦੀ ਜੀ ਦੇ 'ਮਨ ਕੀ ਬਾਤ' ਦੇ ਇਸ ਐਪੀਸੋਡ ਵਿਚ ਉਨ੍ਹਾਂ ਨੇ ਇਸ ਮੁੱਦੇ 'ਤੇ ਜ਼ੋਰ ਦਿੱਤਾ ਅਤੇ ਸਾਨੂੰ ਘੱਟ ਤੇਲ ਦੇ ਸੇਵਨ ਦੀ ਆਦਤ ਪਾਉਣ ਦੀ ਸਲਾਹ ਦਿੱਤੀ।
ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਕਿਉਂਕਿ ਖਾਣ-ਪੀਣ 'ਚ ਛੋਟੇ-ਛੋਟੇ ਬਦਲਾਅ ਕਰ ਕੇ ਅਸੀਂ ਆਪਣੀ ਸਿਹਤ ਨੂੰ ਬਿਹਤਰ ਬਣਾ ਸਕਦੇ ਹਾਂ। ਖ਼ਾਸ ਕਰ ਕੇ ਅਸੀਂ ਆਪਣੀ ਡਾਈਟ ਵਿਚ ਤੇਲ ਦੀ ਵਰਤੋਂ 10 ਫ਼ੀਸਦੀ ਤੱਕ ਘੱਟ ਕਰੀਏ ਤਾਂ ਇਹ ਮੋਟਾਪੇ ਨੂੰ ਕੰਟਰੋਲ ਕਰਨ ਵਿਚ ਮਦਦ ਕਰ ਸਕਦਾ ਹੈ। ਤੁਹਾਨੂੰ ਇਹ ਜਾਣ ਕੇ ਹੈਰਾਨ ਹੋ ਸਕਦੀ ਹੈ ਪਰ ਇਹ ਇਕ ਪ੍ਰਭਾਵੀ ਤਰੀਕਾ ਹੈ, ਜਿਸ ਨੂੰ ਅਸੀਂ ਸਾਰੇ ਆਸਾਨੀ ਨਾਲ ਆਪਣੀ ਜ਼ਿੰਦਗੀ ਵਿਚ ਅਪਣਾ ਸਕਦੇ ਹਾਂ। ਜੇਕਰ ਅਸੀਂ ਸ਼ੁਰੂਆਤ ਵਿਚ ਹੀ ਆਪਣੀਆਂ ਆਦਤਾਂ ਵਿਚ ਸ਼ਾਮਲ ਕਰੀਏ ਤਾਂ ਇਸ ਦੇ ਪ੍ਰਭਾਵੀ ਨਤੀਜੇ ਸਾਹਮਣੇ ਆ ਸਕਦੇ ਹਨ।
ਭਾਰਤ ਦੀ Q3FY25 ਵਿਕਾਸ ਦਰ 6.2% ਤੱਕ ਵਧਣ ਦੀ ਸੰਭਾਵਨਾ : ਰਿਪੋਰਟ
NEXT STORY