ਨਵੀਂ ਦਿੱਲੀ- ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਰੀਸ਼ਸ ਯਾਤਰਾ ਨੂੰ ਲੈ ਕੇ ਮੰਗਲਵਾਰ ਨੂੰ ਉਨ੍ਹਾਂ 'ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਵਾਰ-ਵਾਰ ਵਿਦੇਸ਼ ਯਾਤਰਾ ਦਾ ਸਮਾਂ ਹੈ, ਜਦਕਿ ਮਣੀਪੁਰ ਦੇ ਲੋਕ ਹੁਣ ਵੀ ਉਨ੍ਹਾਂ ਦੀ ਯਾਤਰਾ ਦੀ ਉਡੀਕ ਕਰ ਰਹੇ ਹਨ। ਪਾਰਟੀ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਇਹ ਦਾਅਵਾ ਵੀ ਕੀਤਾ ਕਿ ਪ੍ਰਧਾਨ ਮੰਤਰੀ ਦਾ ਲੱਗਭਗ ਦੋ ਸਾਲ ਤੋਂ ਮਣੀਪੁਰ ਦਾ ਦੌਰਾ ਨਾ ਕਰਨਾ ਅਸਲ ਵਿਚ ਸੂਬੇ ਦੇ ਲੋਕਾਂ ਦਾ ਅਪਮਾਨ ਹੈ।
ਰਮੇਸ਼ ਨੇ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਅਜੇ ਮਾਰੀਸ਼ਸ ਲਈ ਰਵਾਨਾ ਹੋਏ ਹਨ ਪਰ ਮਣੀਪੁਰ ਵਿਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ਮਗਰੋਂ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਮਣੀਪੁਰ ਦੇ ਲੋਕ ਪ੍ਰਧਾਨ ਮੰਤਰੀ ਦੀ ਯਾਤਰਾ ਦੀ ਉਡੀਕ ਕਰ ਰਹੇ ਹਨ। ਰਮੇਸ਼ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਦਾ ਮਣੀਪੁਰ ਨਾ ਜਾਣਾ ਸੂਬੇ ਦੇ ਲੋਕਾਂ ਦਾ ਅਪਮਾਨ ਹੈ।
ਪ੍ਰਧਾਨ ਮੰਤਰੀ ਮੋਦੀ ਮੰਗਲਵਾਰ ਨੂੰ ਦੋ ਦਿਨਾ ਯਾਤਰਾ 'ਤੇ ਮਾਰੀਸ਼ਸ ਪਹੁੰਚੇ। ਇਸ ਦੌਰਾਨ ਉਹ ਦੇਸ਼ ਦੇ ਰਾਸ਼ਟਰੀ ਦਿਵਸ ਸਮਾਰੋਹ ਵਿਚ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਣਗੇ ਅਤੇ ਸੀਨੀਅਰ ਅਗਵਾਈ ਨਾਲ ਬੈਠਕ ਕਰਨਗੇ। ਪ੍ਰਧਾਨ ਮੰਤਰੀ ਦੀ ਯਾਤਰਾ ਦੌਰਾਨ ਦੋਹਾਂ ਦੇਸ਼ ਵਿਚਾਲੇ ਵਿਕਾਸ, ਵਪਾਰ ਅਤੇ ਸਰਹੱਦ ਪਾਰ ਵਿੱਤੀ ਅਪਰਾਧਾਂ ਨਾਲ ਨਜਿੱਠਣ ਦੇ ਖੇਤਰਾਂ ਵਿਚ ਸਹਿਯੋਗ ਲਈ ਕਈ ਸਮਝੌਤਿਆਂ 'ਤੇ ਦਸਤਖ਼ਤ ਕਰਨਗੇ।
BSF ਨੇ ਸਾਂਬਾ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਕੀਤੀ ਅਸਫ਼ਲ
NEXT STORY