ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ 'ਤੇ ਸ਼ਨੀਵਾਰ ਨੂੰ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਮਲੇ ਦਾ ਫੈਸਲਾਕੁੰਨ ਬਦਲਾ ਲਿਆ ਜਾਵੇਗਾ। ਅਸੀਂ ਇਸ ਹਮਲੇ ਦਾ ਬਦਲਾ ਲੈਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਪ੍ਰਧਾਨ ਮੰਤਰੀ ਨੇ ਹੈਦਰਾਬਾਦ ਹਾਊਸ 'ਚ ਅੰਗੋਲਾ ਦੇ ਰਾਸ਼ਟਰਪਤੀ ਜੋਆਓ ਮੈਨੁਅਲ ਗੋਂਸਾਲਵੇਸ ਲਾਰੇਂਸੋ ਨਾਲ ਦੋ-ਪੱਖੀ ਬੈਠਕ ਮਗਰੋਂ ਸੰਬੋਧਨ ਵਿਚ ਇਹ ਗੱਲ ਆਖੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਅੱਤਵਾਦੀਆਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਖਿਲਾਫ਼ ਦ੍ਰਿੜ ਅਤੇ ਫੈਸਲਾਕੁੰਨ ਕਾਰਵਾਈ ਲਈ ਵਚਨਬੱਧ ਹਾਂ। ਅਸੀਂ ਸਰਹੱਦ ਪਾਰ ਅੱਤਵਾਦ ਖਿਲਾਫ਼ ਸਾਡੀ ਲੜਾਈ ਵਿਚ ਅੰਗੋਲਾ ਦੇ ਸਮਰਥਨ ਲਈ ਧੰਨਵਾਦ ਜ਼ਾਹਰ ਕਰਦੇ ਹਾਂ। ਅਸੀਂ ਇਕਮਤ ਹਾਂ ਕਿ ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਅੰਗੋਲਾ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਦੇ ਵਫ਼ਦ ਦਾ ਭਾਰਤ ਵਿਚ ਸਵਾਗਤ ਕਰਦਾ ਹਾਂ। ਇਹ ਇਕ ਇਤਿਹਾਸਕ ਪਲ ਹੈ। 38 ਸਾਲਾਂ ਬਾਅਦ ਅੰਗੋਲਾ ਦੇ ਰਾਸ਼ਟਰਪਤੀ ਦੀ ਭਾਰਤ ਯਾਤਰਾ ਹੋ ਰਹੀ ਹੈ। ਉਨ੍ਹਾਂ ਦੀ ਇਸ ਯਾਤਰਾ ਤੋਂ ਨਾ ਸਿਰਫ ਭਾਰਤ-ਅੰਗੋਲਾ ਸਬੰਧਾਂ ਨੂੰ ਨਵੀਂ ਦਿਸ਼ਾ ਅਤੇ ਰਫ਼ਤਾਰ ਮਿਲ ਰਹੀ ਹੈ, ਸਗੋਂ ਭਾਰਤ ਅਤੇ ਅਫ਼ਰੀਕਾ ਸਾਂਝੇਦਾਰੀ ਨੂੰ ਵੀ ਬਲ ਮਿਲ ਰਿਹਾ ਹੈ।
ਦੱਸ ਦੇਈਏ ਕਿ 22 ਅਪ੍ਰੈਲ ਨੂੰ ਪਹਿਲਗਾਮ ਦੇ ਬੈਸਰਨ ਘਾਟੀ ਵਿਚ ਹੋਏ ਅੱਤਵਾਦੀ ਹਮਲੇ ਵਿਚ ਸੈਲਾਨੀਆਂ 26 ਲੋਕਾਂ ਦੀ ਜਾਨ ਚੱਲੀ ਗਈ। ਅੱਤਵਾਦੀਆਂ ਨੇ ਲੋਕਾਂ ਦੀ ਧਾਰਮਿਕ ਪਛਾਣ ਪੁੱਛ ਕੇ ਉਨ੍ਹਾਂ ਕਲਮਾ ਪੜ੍ਹਨ ਨੂੰ ਕਿਹਾ ਅਤੇ ਫਿਰ ਗੋਲੀ ਮਾਰ ਦਿੱਤੀ। ਇਸ ਹਮਲੇ ਮਗਰੋਂ ਭਾਰਤ ਸਰਕਾਰ ਨੇ ਪਾਕਿਸਤਾਨ ਖਿਲਾਫ਼ ਸਖ਼ਤ ਕਦਮ ਚੁੱਕੇ ਹਨ। ਭਾਰਤ ਨੇ ਸਿੰਧੂ ਜਲ ਸੰਧੀ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਹੈ ਅਤੇ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ਾ ਰੱਦ ਕਰਨ ਦੇ ਨਾਲ-ਨਾਲ ਅਟਾਰੀ-ਵਾਹਘਾ ਬਾਰਡਰ ਤੋਂ ਸਰਹੱਦ ਪਾਰ ਵਪਾਰ ਨੂੰ ਵੀ ਰੋਕ ਦਿੱਤਾ ਹੈ। ਭਾਰਤ ਨੇ ਕਿਹਾ ਕਿ ਉਹ ਆਪਣੇ ਨਾਗਰਿਕਾਂ 'ਤੇ ਹੋਏ ਕਾਇਰਾਨਾ ਹਮਲੇ ਦਾ ਸਖ਼ਤ ਜਵਾਬ ਦੇਵੇਗਾ।
ਹੋਟਲ ਦੀ ਮਾਲਕਣ ਨੂੰ ਮਜ਼ਦੂਰ ਨਾਲ ਹੋਇਆ ਪਿਆਰ, ਪਤੀ ਅਤੇ ਬੱਚਿਆਂ ਨੂੰ ਛੱਡ...
NEXT STORY