ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਰਾਜਸਥਾਨ ਦੇ ਝੁੰਝੁਨੂੰ 'ਚ ਹੋਏ ਇਕ ਹਾਦਸੇ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰ ਵਾਲਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2-2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ। ਉੱਥੇ ਹੀ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਨੇ ਇਸ ਘਟਨਾ 'ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਦੇ ਪ੍ਰਤੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ। ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਭਾਰਤ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਰਾਜਸਥਾਨ ਦੇ ਝੁੰਝੁਨੂੰ 'ਚ ਹੋਏ ਹਾਦਸੇ 'ਚ ਲੋਕਾਂ ਦੀ ਜਾਨ ਜਾਣ ਤੋਂ ਦੁੱਖੀ ਹਾਂ। ਸੋਗ ਪੀੜਤ ਪਰਿਵਾਰਾਂ ਦੇ ਪ੍ਰਤੀ ਮੇਰੀ ਹਮਦਰਦੀ। ਜ਼ਖ਼ਮੀ ਲੋਕ ਜਲਦ ਸਿਹਤਮੰਦ ਹੋਣ। ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪੀਐੱਮਐੱਨਆਰਐੱਫ ਤੋਂ 2-2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁੱਖੂ ਸਰਕਾਰ ਨੂੰ ਵੱਡਾ ਝਟਕਾ: ਮੁਲਾਜ਼ਮਾਂ ਦੀ ਤਨਖ਼ਾਹ ਤੇ ਪੈਨਸ਼ਨ ਦੇ ਬਕਾਏ ਦੇਣ ਦੇ ਨਿਯਮ ਰੱਦ
NEXT STORY