ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਲੋਕਾਂ ਨੂੰ ਰੱਖੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਕੀਤੀ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ 'ਚ ਖੁਸ਼ੀ, ਖੁਸ਼ਹਾਲੀ ਅਤੇ ਸਫਲਤਾ ਲਿਆਵੇ। ਸਾਲਾਨਾ ਪਰੰਪਰਾ ਨੂੰ ਜਾਰੀ ਰੱਖਦੇ ਹੋਏ, ਸਕੂਲੀ ਵਿਦਿਆਰਥਣਾਂ ਨੇ 7 ਲੋਕ ਕਲਿਆਣ ਮਾਰਗ 'ਤੇ ਸਥਿਤ ਪ੍ਰਧਾਨ ਮੰਤਰੀ ਦੇ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਦੇ ਗੁੱਟ 'ਤੇ 'ਰੱਖੜੀ' ਬੰਨ੍ਹੀ।

ਪ੍ਰਧਾਨ ਮੰਤਰੀ ਨੇ ਇੰਸਟਾਗ੍ਰਾਮ 'ਤੇ ਫੋਟੋਆਂ ਅਤੇ ਇਕ ਵੀਡੀਓ ਸਾਂਝਾ ਕੀਤਾ, ਜਿਸ 'ਚ ਬੱਚਿਆਂ ਨੂੰ ਰੱਖੜੀ ਬੰਨ੍ਹਦੇ ਦਿਖਾਇਆ ਗਿਆ ਹੈ। ਵੀਡੀਓ 'ਚ, ਉਹ ਵਿਦਿਆਰਥਣਾਂ ਨਾਲ ਗਰਮਜੋਸ਼ੀ ਨਾਲ ਗੱਲਬਾਤ ਕਰਦੇ ਅਤੇ ਉਨ੍ਹਾਂ ਨਾਲ ਹੱਥ ਮਿਲਾਉਂਦੇ ਦਿਖਾਈ ਦਿੱਤੇ। ਪੀਐੱਮ ਮੋਦੀ ਨੇ 'X' 'ਤੇ ਇਕ ਪੋਸਟ 'ਚ ਕਿਹਾ,"ਰੱਖੜੀ ਦੀਆਂ ਬਹੁਤ-ਬਹੁਤ ਸ਼ੁੱਭਕਾਮਨਾਵਾਂ। ਇਹ ਪਵਿੱਤਰ ਤਿਉਹਾਰ ਤੁਹਾਡੇ ਸਾਰਿਆਂ ਦੇ ਜੀਵਨ 'ਚ ਖੁਸ਼ੀ, ਖੁਸ਼ਹਾਲੀ ਅਤੇ ਸਫਲਤਾ ਲਿਆਵੇ।" ਪੀਐੱਮ ਮੋਦੀ ਨੇ ਕਿਹਾ,"ਮੈਂ ਕਾਮਨਾ ਕਰਦਾ ਹਾਂ ਕਿ ਪਿਆਰ, ਨੇੜਤਾ ਅਤੇ ਆਪਸੀ ਵਿਸ਼ਵਾਸ ਦਾ ਬੰਧਨ ਹਮੇਸ਼ਾ ਲਈ ਅਟੁੱਟ ਰਹੇ।"

ਉਨ੍ਹਾਂ ਕਿਹਾ, "7, ਲੋਕ ਕਲਿਆਣ ਮਾਰਗ 'ਤੇ ਰੱਖੜੀ ਦੇ ਜਸ਼ਨਾਂ ਦੇ ਕੁਝ ਯਾਦਗਾਰੀ ਪਲ। ਇਹ ਤਿਉਹਾਰ ਪਿਆਰ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਹੋਰ ਮਜ਼ਬੂਤ ਕਰੇ।" ਇਹ ਸਾਰਿਆਂ ਦੇ ਜੀਵਨ 'ਚ ਖੁਸ਼ੀ ਅਤੇ ਖੁਸ਼ਹਾਲੀ ਲਿਆਵੇ।" ਇਕ ਬੱਚੇ ਨੇ ਪ੍ਰਧਾਨ ਮੰਤਰੀ ਨੂੰ ਪੁੱਛਿਆ ਕਿ ਉਨ੍ਹਾਂ ਦਾ ਬਚਪਨ ਦਾ ਸੁਪਨਾ ਕੀ ਸੀ, ਜਿਸ ਦਾ ਜਵਾਬ ਮੋਦੀ ਨੇ ਦਿੱਤਾ,"ਤੁਹਾਨੂੰ ਸਾਰਿਆਂ ਨੂੰ ਮਿਲਣਾ।" ਰੱਖੜੀ ਹਿੰਦੂਆਂ ਦਾ ਇਕ ਪ੍ਰਮੁੱਖ ਤਿਉਹਾਰ ਹੈ, ਜੋ ਭਰਾਵਾਂ ਅਤੇ ਭੈਣਾਂ ਵਿਚਕਾਰ ਪਿਆਰ ਅਤੇ ਸਨੇਹ ਦੇ ਬੰਧਨ ਨੂੰ ਸਮਰਪਿਤ ਹੈ। ਇਸ ਮੌਕੇ ਭੈਣਾਂ ਆਪਣੇ ਭਰਾਵਾਂ ਦੇ ਗੁੱਟਾਂ 'ਤੇ ਰੰਗ-ਬਿਰੰਗੀਆਂ ਰੱਖੜੀਆਂ ਬੰਨ੍ਹਦੀਆਂ ਹਨ, ਜੋ ਖੁਸ਼ੀ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਉਨ੍ਹਾਂ ਦੀਆਂ ਇੱਛਾਵਾਂ ਦਾ ਪ੍ਰਤੀਕ ਹੈ। ਬਦਲੇ 'ਚ, ਭਰਾ ਆਪਣੀਆਂ ਭੈਣਾਂ ਨੂੰ ਤੋਹਫ਼ੇ ਦਿੰਦੇ ਹਨ ਅਤੇ ਹਰ ਸਥਿਤੀ 'ਚ ਉਨ੍ਹਾਂ ਦੀ ਰੱਖਿਆ ਕਰਨ ਦਾ ਸੰਕਲਪ ਲੈਂਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਨੌਕਰੀ ਦਾ ਵਾਅਦਾ ਤੇ ਫਿਰ ਲੱਖਾਂ ਦੀ ਠੱਗੀ! ਅਨੰਤਨਾਗ 'ਚ 'ਨੇਤਾ' ਖ਼ਿਲਾਫ਼ FIR ਦਰਜ
NEXT STORY