ਨਵੀਂ ਦਿੱਲੀ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਸਦੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਮਨੁੱਖਤਾ ਨੂੰ ਨਿਸ਼ਕਾਮ ਸੇਵਾ, ਮਨੁੱਖੀ ਮਾਣ-ਸਨਮਾਨ ਅਤੇ ਆਪਸੀ ਸਾਂਝ ਦਾ ਮਾਰਗ ਦਿਖਾਉਂਦੀ ਆ ਰਹੀ ਹੈ। ਆਓ, ਇਸ ਪਵਿੱਤਰ ਦਿਹਾੜੇ ’ਤੇ ਅਰਦਾਸ ਕਰੀਏ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਇਨ੍ਹਾਂ ਕਦਰਾਂ ਕੀਮਤਾਂ ਨੂੰ ਆਪਣੇ ਸਮਾਜ 'ਚ ਹੋਰ ਮਜ਼ਬੂਤ ਕਰਨ ਅਤੇ ਇਕ ਦਿਆਲੂ ਤੇ ਸਦਭਾਵਨਾ ਭਰਪੂਰ ਸੰਸਾਰ ਦੀ ਸਿਰਜਣਾ ਲਈ ਪ੍ਰੇਰਿਤ ਕਰਦੀਆਂ ਰਹਿਣ।''

ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ 1604 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ (ਸਥਾਪਨਾ) ਦੇ ਇਤਿਹਾਸਕ ਮੌਕੇ ਨੂੰ ਯਾਦ ਕੀਤਾ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਵਿੱਤਰ ਗ੍ਰੰਥ ਦੀਆਂ ਸਿੱਖਿਆਵਾਂ, ਏਕਤਾ, ਸਮਾਨਤਾ ਅਤੇ ਸ਼ਾਂਤੀ ਦਾ ਸੰਦੇਸ਼ ਦੇ ਕੇ ਪੂਰੀ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਪੁਰਬ ਸਿੱਖਾਂ ਦਾ ਇਕ ਪਵਿੱਤਰ ਤਿਉਹਾਰ ਹੈ, ਜੋ 12 ਸਤੰਬਰ, 1604 ਨੂੰ ਅੰਮ੍ਰਿਤਸਰ 'ਚ ਸ੍ਰੀ ਹਰਿਮੰਦਰ ਸਾਹਿਬ 'ਚ ਪਵਿੱਤਰ ਗ੍ਰੰਥ ਦੀ ਪਹਿਲੀ ਸਥਾਪਨਾ ਦੀ ਯਾਦ 'ਚ ਮਨਾਇਆ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਹੁਲ ਦਾ ਪੰਜਾਬ ਦੌਰਾ ਆਖ਼ਿਰਕਾਰ ਤੈਅ !
NEXT STORY