ਨਵੀਂ ਦਿੱਲੀ- ਪੱਛਮੀ ਏਸ਼ੀਆ ਦੇ ਸੰਕਟ ਦਰਮਿਆਨ ਦੇਸ਼ ਦੀ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਮੁੱਖ ਏਜੰਡੇ ਦੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਸੰਯੁਕਤ ਅਰਬ ਅਮੀਰਾਤ (UAE) ਅਤੇ ਚਾਰ ਯੂਰਪੀ ਦੇਸ਼ਾਂ ਨੀਦਰਲੈਂਡ, ਸਵੀਡਨ, ਨਾਰਵੇ ਅਤੇ ਇਟਲੀ ਦੀ ਛੇ ਦਿਨਾਂ ਯਾਤਰਾ 'ਤੇ ਰਵਾਨਾ ਹੋ ਗਏ ਹਨ। ਇਸ ਯਾਤਰਾ ਦੌਰਾਨ ਉਹ ਇਨ੍ਹਾਂ ਦੇਸ਼ਾਂ ਦੇ ਚੋਟੀ ਦੇ ਲੀਡਰਾਂ ਨਾਲ ਦੁਵੱਲੀ ਗੱਲਬਾਤ ਕਰਨਗੇ ਅਤੇ ਵਪਾਰ, ਨਿਵੇਸ਼ ਤੇ ਰਣਨੀਤਕ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਚਰਚਾ ਕਰਨਗੇ। ਯਾਤਰਾ ਦੇ ਪਹਿਲੇ ਪੜਾਅ 'ਚ ਪ੍ਰਧਾਨ ਮੰਤਰੀ ਯੂ.ਏ.ਈ. ਪਹੁੰਚਣਗੇ, ਜਿੱਥੇ ਉਹ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੁਲਾਕਾਤ ਕਰਨਗੇ। ਸੂਤਰਾਂ ਅਨੁਸਾਰ, ਦੋਵਾਂ ਦੇਸ਼ਾਂ ਵਿਚਾਲੇ ਊਰਜਾ ਸੁਰੱਖਿਆ ਨੂੰ ਲੈ ਕੇ ਘੱਟੋ-ਘੱਟ ਦੋ ਮਹੱਤਵਪੂਰਨ ਸਮਝੌਤੇ ਹੋ ਸਕਦੇ ਹਨ। ਪੱਛਮੀ ਏਸ਼ੀਆ ਦੇ ਹਾਲਾਤਾਂ ਕਾਰਨ ਪੈਦਾ ਹੋਈ ਅਨਿਸ਼ਚਿਤਤਾ ਦੇ ਮੱਦੇਨਜ਼ਰ, ਪੀ.ਐੱਮ. ਮੋਦੀ ਨੇ ਦੇਸ਼ ਵਾਸੀਆਂ ਨੂੰ ਊਰਜਾ ਦੀ ਸੰਭਾਲ ਕਰਨ ਅਤੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਸੁਰੱਖਿਅਤ ਰੱਖਣ ਲਈ ਮਿਤਵਿਅਤਾ (ਕੰਜੂਸੀ/ਬੱਚਤ) ਦੀ ਅਪੀਲ ਵੀ ਕੀਤੀ ਹੈ।
ਨੀਦਰਲੈਂਡ (15-17 ਮਈ): ਪ੍ਰਧਾਨ ਮੰਤਰੀ ਇੱਥੇ ਰਾਜਾ ਵਿਲੇਮ-ਅਲੈਗਜ਼ੈਂਡਰ ਅਤੇ ਰਾਣੀ ਮੈਕਸਿਮਾ ਨਾਲ ਭੇਂਟ ਕਰਨਗੇ ਅਤੇ ਪ੍ਰਧਾਨ ਮੰਤਰੀ ਰੌਬ ਜੇਟਨ ਨਾਲ ਵਾਰਤਾ ਕਰਨਗੇ।
ਸਵੀਡਨ (17-18 ਮਈ): ਗੋਥੇਨਬਰਗ ਵਿੱਚ ਪ੍ਰਧਾਨ ਮੰਤਰੀ ਉਲਫ ਕ੍ਰਿਸਟਰਸਨ ਨਾਲ ਗ੍ਰੀਨ ਟ੍ਰਾਂਜ਼ੀਸ਼ਨ, ਆਰਟੀਫੀਸ਼ੀਅਲ ਇੰਟੈਲੀਜੈਂਸ (AI), ਰੱਖਿਆ ਅਤੇ ਪੁਲਾੜ ਵਰਗੇ ਖੇਤਰਾਂ ਵਿੱਚ ਨਵੀਂਆਂ ਸੰਭਾਵਨਾਵਾਂ 'ਤੇ ਚਰਚਾ ਹੋਵੇਗੀ।
ਨਾਰਵੇ (18-19 ਮਈ): ਇਹ ਪਿਛਲੇ 43 ਸਾਲਾਂ 'ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਨਾਰਵੇ ਯਾਤਰਾ ਹੋਵੇਗੀ। ਇੱਥੇ ਉਹ ਤੀਜੇ ਭਾਰਤ-ਨੋਰਡਿਕ ਸਿਖਰ ਸੰਮੇਲਨ 'ਚ ਭਾਗ ਲੈਣਗੇ ਅਤੇ 'ਬਲੂ ਇਕਾਨਮੀ' ਤੇ ਸਵੱਛ ਤਕਨਾਲੋਜੀ 'ਤੇ ਧਿਆਨ ਕੇਂਦਰਿਤ ਕਰਨਗੇ।
ਇਟਲੀ (19-20 ਮਈ): ਯਾਤਰਾ ਦੇ ਅੰਤਿਮ ਪੜਾਅ ਵਿੱਚ ਉਹ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਮੁਲਾਕਾਤ ਕਰਨਗੇ, ਜਿੱਥੇ ਸਾਲ 2025-2029 ਲਈ ਸਾਂਝੀ ਰਣਨੀਤਕ ਕਾਰਜ ਯੋਜਨਾ ਨੂੰ ਲਾਗੂ ਕਰਨ 'ਤੇ ਚਰਚਾ ਹੋਵੇਗੀ। ਪ੍ਰਧਾਨ ਮੰਤਰੀ ਦੀ ਇਹ ਯਾਤਰਾ ਭਾਰਤ-ਯੂਰਪੀ ਸੰਘ ਮੁਕਤ ਵਪਾਰ ਸਮਝੌਤੇ ਦੇ ਸੰਦਰਭ 'ਚ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਨਵੀਂ ਦਿਸ਼ਾ ਦੇਣ ਲਈ ਬੇਹੱਦ ਅਹਿਮ ਮੰਨੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਖੌਫਨਾਕ! ਹਾਪੁੜ 'ਚ ਚੱਲਦੀ ਬਾਈਕ ਬਣੀ ਅੱਗ ਦਾ ਗੋਲਾ, ਨੌਜਵਾਨ ਦੀ ਸੜ ਜਾਣ 'ਤੇ ਦਰਦਨਾਕ ਮੌਤ
NEXT STORY