ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਕਸ਼ਮੀਰ ਦੇ ਊਧਮਪੁਰ 'ਚ ਬੱਸ ਹਾਦਸੇ 'ਤੇ ਸੋਮਵਾਰ ਨੂੰ ਡੂੰਘਾ ਸੋਗ ਜ਼ਾਹਰ ਕੀਤਾ ਅਤੇ ਪੀੜਤ ਪਰਿਵਾਰਾਂ ਲਈ ਮਦਦ ਰਾਸ਼ੀ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਅਨੁਸਾਰ ਸ਼੍ਰੀ ਮੋਦੀ ਨੇ ਇਸ ਹਾਦਸੇ 'ਚ ਮ੍ਰਿਤ ਲੋਕਾਂ ਦੇ ਪਰਿਵਾਰਾਂ ਦੇ ਪ੍ਰਤੀ ਡੂੰਘੀ ਹਮਦਰਦੀ ਜ਼ਾਹਰ ਕੀਤੀ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

ਪੀ.ਐੱਮ. ਮੋਦੀ ਨੇ ਇਸ ਦੁਖਦ ਹਾਦਸੇ 'ਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ)ਤੋਂ 2-2 ਲੱਖ ਰੁਪਏ ਦੀ ਮਦਦ ਰਾਸ਼ੀ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਰੁਪਏ ਮਦਦ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਊਧਮਪੁਰ ਜ਼ਿਲ੍ਹੇ 'ਚ ਸਵੇਰੇ ਬੱਸ ਦੇ ਖੱਡ 'ਚ ਡਿੱਗਣ ਨਾਲ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Chip ਤੋਂ ਲੈ ਕੇ ਜਹਾਜ਼ਾਂ ਤੱਕ..! ਭਾਰਤ ਤੇ ਦੱਖਣੀ ਕੋਰੀਆ ਨੇ 50 ਅਰਬ ਡਾਲਰ ਤੱਕ ਦੇ ਵਪਾਰ ਦਾ ਰੱਖਿਆ ਟੀਚਾ
NEXT STORY