ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਘਰ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਖ਼ਬਰਾਂ 'ਤੇ ਮੰਗਲਵਾਰ ਨੂੰ 'ਡੂੰਘੀ ਚਿੰਤਾ' ਜਤਾਈ ਅਤੇ ਰੂਸ ਤੇ ਯੂਕ੍ਰੇਨ ਨੂੰ ਦੁਸ਼ਮਣੀ ਖ਼ਤਮ ਕਰਨ ਲਈ ਕੂਟਨੀਤਕ ਕੋਸ਼ਿਸ਼ਾਂ 'ਤੇ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ। ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਰੂਸੀ ਸੰਘ ਦੇ ਰਾਸ਼ਟਰਪਤੀ ਦੇ ਘਰ ਨੂੰ ਨਿਸ਼ਾਨਾ ਬਣਾਏ ਜਾਣ ਦੀਆਂ ਖ਼ਬਰਾਂ ਬਹੁਤ ਚਿੰਤਾਜਨਕ ਹਨ।''

ਰੂਸ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਲੰਬੀ ਦੂਰੀ ਦੇ 91 ਯੂਕਰੇਨੀ ਡਰੋਨ ਨੇ ਮਾਸਕੋ ਦੇ ਉੱਤਰ 'ਚ ਨੋਵਗੋਰੋਡ ਖੇਤਰ 'ਚ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸਥਾਈ ਘਰ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਪੀ.ਐੱਮ. ਮੋਦੀ ਨੇ ਕਿਹਾ ਕਿ ਜਾਰੀ ਕੂਟਨੀਤਕ ਕੋਸ਼ਿਸ਼ ਦੁਸ਼ਮਣੀ ਖ਼ਤਮ ਕਰਨ ਅਤੇ ਸ਼ਾਂਤੀ ਹਾਸਲ ਕਰਨ ਦੀ ਦਿਸ਼ਾ 'ਚ ਸਭ ਤੋਂ ਵਿਹਾਰਕ ਰਸਤਾ ਮੁਹੱਈਆ ਕਰਵਾਉਂਦੇ ਹਨ। ਪ੍ਰਧਾਨ ਮੰਤਰੀ ਨੇ ਕਿਹਾ,''ਅਸੀਂ ਸਾਰੇ ਸੰਬੰਧਤ ਪੱਖਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਇਨ੍ਹਾਂ ਕੋਸ਼ਿਸ਼ਾਂ 'ਤੇ ਧਿਆਨ ਕੇਂਦਰਿਤ ਰੱਖਣ ਅਤੇ ਅਜਿਹੀ ਕਿਸੇ ਵੀ ਕਾਰਵਾਈ ਤੋਂ ਬਚਣ ਜੋ ਇਨ੍ਹਾਂ ਨੂੰ ਕਮਜ਼ੋਰ ਕਰ ਸਕਦੀ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
UP ; ਪਾਰਕਿੰਗ ਨੂੰ ਲੈ ਕੇ ਹੋਏ ਵਿਵਾਦ 'ਚ ਪ੍ਰਸ਼ਾਸਨ ਦਾ ਵੱਡਾ ਐਕਸ਼ਨ ! ਮਹਿਲਾ ਇੰਸਪੈਕਟਰ ਹੋਈ ਲਾਈਨ ਹਾਜ਼ਰ
NEXT STORY