ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਯੋਗੀ ਆਦਿਤਿਆਨਾਥ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹ ਦੇਣ ਲਈ ਲਗਾਤਾਰ ਸਰਪਿਤ ਰਹੇ ਹਨ। ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਆਪਣੇ ਦੂਜੇ ਕਾਰਜਕਾਲ 'ਚ ਸੇਵਾ ਦੇ ਰਹੇ ਆਦਿਤਿਆਨਾਥ ਸ਼ੁੱਕਰਵਾਰ ਨੂੰ 54 ਸਾਲ ਦੇ ਹੋ ਗਏ।

ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਹਾਰਦਿਕ ਸ਼ੁੱਭਕਾਮਨਾਵਾਂ। ਰਾਜ ਦੀ ਤਰੱਕ ਲਈ ਉਨ੍ਹਾਂ ਯੋਗਦਾਨ ਸ਼ਲਾਘਾਯੋਗ ਹੈ। ਉਨ੍ਹਾਂ ਨੇ ਹਮੇਸ਼ਾ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ਅਤੇ ਵਿਕਾਸ ਯਕੀਨੀ ਕਰਨ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਦੀ ਲੰਬੀ ਉਮਰ ਅਤੇ ਚੰਗੇ ਜੀਵਨ ਦੀ ਕਾਮਨਾ ਕਰਦਾ ਹਾਂ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ
NEXT STORY