ਨਵੀਂ ਦਿੱਲੀ— ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ 'ਚ ਵੰਡਣ ਅਤੇ ਧਾਰਾ-370 ਹਟਾਉਣ ਦੇ ਫੈਸਲੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਵੀਰਵਾਰ ਨੂੰ ਦੇਸ਼ ਨੂੰ ਸੰਬੋਧਿਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਮੋਦੀ ਦੇਸ਼ ਨੂੰ 7 ਅਗਸਤ ਨੂੰ ਸੰਬੋਧਿਤ ਕਰਨ ਵਾਲੇ ਸਨ ਪਰ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੇ ਦਿਹਾਂਤ ਤੋਂ ਬਾਅਦ ਰੱਦ ਕਰਨਾ ਪਿਆ। ਇੱਥੇ ਦੱਸ ਦੇਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਸਦ ਦੇ ਦੋਹਾਂ ਸਦਨਾਂ 'ਚ ਜੰਮੂ-ਕਸ਼ਮੀਰ ਮੁੜਗਠਨ ਬਿੱਲ 2019 ਨੂੰ ਪੇਸ਼ ਕੀਤਾ ਸੀ। ਸੋਮਵਾਰ ਨੂੰ ਰਾਜ ਸਭਾ ਵਿਚ ਪਾਸ ਹੋ ਗਿਆ ਅਤੇ ਉਸ ਤੋਂ ਬਾਅਦ ਮੰਗਲਵਾਰ ਨੂੰ ਲੋਕ ਸਭਾ 'ਚ ਇਸ ਬਿੱਲ ਨੂੰ ਮਨਜ਼ੂਰੀ ਮਿਲ ਗਈ। ਜੰਮੂ-ਕਸ਼ਮੀਰ ਦੇ ਸੰਵਿਧਾਨ ਵਿਚ ਧਾਰਾ-370 ਤਹਿਤ ਮਿਲੇ ਵਿਸ਼ੇਸ਼ ਅਧਿਕਾਰ ਨੂੰ ਹਟਾ ਲਿਆ ਗਿਆ। ਜੰਮੂ-ਕਸ਼ਮੀਰ ਨੂੰ ਦੋ ਹਿੱਸਿਆਂ ਵਿਚ ਵੰਡ ਦਿੱਤਾ ਗਿਆ ਹੈ। ਇਕ ਜੰਮੂ-ਕਸ਼ਮੀਰ ਅਤੇ ਦੂਜਾ ਲੱਦਾਖ।
ਬੁੱਧਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਦੇਣ ਵਾਲੇ ਸੰਵਿਧਾਨ ਦੀ ਧਾਰਾ-370 ਦੀਆਂ ਵਿਵਸਥਾਵਾਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਸੰਸਦ ਦੇ ਦੋਹਾਂ ਸਦਨ 'ਚ ਪਾਸ ਹੋਣ ਦਾ ਐਲਾਨ ਕਰ ਦਿੱਤਾ। ਧਾਰਾ-370 ਕਾਰਨ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਸੂਬੇ ਦਾ ਦਰਜਾ ਮਿਲਿਆ ਹੋਇਆ ਸੀ। ਧਾਰਾ-370 ਅਤੇ ਧਾਰਾ-35ਏ ਸਾਂਝੇ ਰੂਪ ਨਾਲ ਸਪੱਸ਼ਟ ਕਰਦੇ ਸਨ ਕਿ ਸੂਬੇ ਦੇ ਵਾਸੀ ਭਾਰਤ ਦੇ ਹੋਰ ਸੂਬਿਆਂ ਦੇ ਨਾਗਰਿਕਾਂ ਤੋਂ ਵੱਖਰੇ ਕਾਨੂੰਨ 'ਚ ਰਹਿੰਦੇ ਹਨ। ਇਨ੍ਹਾਂ ਨਿਯਮਾਂ ਵਿਚ ਨਾਗਰਿਕਤਾ, ਜਾਇਦਾਦ ਦਾ ਮਾਲਿਕਾਣਾ ਹੱਕ ਸਨ। ਇਸ ਧਾਰਾ ਕਾਰਨ ਦੇਸ਼ ਦੇ ਹੋਰ ਸੂਬਿਆਂ ਦੇ ਨਾਗਰਿਕਾਂ ਨੂੰ ਜੰਮੂ-ਕਸ਼ਮੀਰ ਵਿਚ ਜਾਇਦਾਦ ਖਰੀਦਣ ਦਾ ਅਧਿਕਾਰ ਨਹੀਂ ਸੀ। ਧਾਰਾ-370 ਹਟਾਏ ਜਾਣ ਤੋਂ ਬਾਅਦ ਕਸ਼ਮੀਰ ਸ਼ਾਂਤ ਹੈ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਖੁਦ ਘਾਟੀ ਵਿਚ ਹਨ ਅਤੇ ਹਾਲਾਤ 'ਤੇ ਨਜ਼ਰ ਰੱਖ ਰਹੇ ਹਨ।
ਬਾਲਾਕੋਟ ਏਅਰ ਸਟਰਾਈਕ ਦੇ ਹੀਰੋ ਅਭਿਨੰਦਨ ਨੂੰ ਮਿਲ ਸਕਦਾ ਹੈ ਵੀਰ ਚੱਕਰ
NEXT STORY