ਨਵੀਂ ਦਿੱਲੀ- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਦੀਆਂ ਸਰਹੱਦਾਂ 'ਤੇ ਵਧਦੇ ਤਣਾਅ ਵਿਚਾਲੇ ਹਵਾਈ ਫ਼ੌਜ ਮੁਖੀ ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ ਨੇ ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਤ੍ਰਿਪਾਠੀ ਦੀ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਏਅਰ ਚੀਫ਼ ਮਾਰਸ਼ਲ ਸਿੰਘ ਦੀ ਸ਼੍ਰੀ ਮੋਦੀ ਨਾਲ ਮੁਲਾਕਾਤ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਹਵਾਈ ਫ਼ੌਜ ਮੁਖੀ ਅਤੇ ਪ੍ਰਧਾਨ ਮੰਤਰੀ ਦੀ ਮੁਲਾਕਾਤ ਦੌਰਾਨ ਕੀ ਗੱਲਬਾਤ ਹੋਈ ਇਸ ਬਾਰੇ ਅਧਿਕਾਰਤ ਤੌਰ 'ਤੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।
ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਏਅਰ ਚੀਫ਼ ਮਾਰਸ਼ਲ ਨੇ ਪ੍ਰਧਾਨ ਮੰਤਰੀ ਨੂੰ ਹਵਾਈ ਫ਼ੌਜ ਦੀ ਤਿਆਰੀ ਅਤੇ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਪਹਿਲਗਾਮ ਅੱਤਵਾਦੀ ਹਮਲੇ ਦੇ ਬਾਅਦ ਤੋਂ ਹੀ ਪੂਰੇ ਰੱਖਿਆ ਤੰਤਰ ਅਤੇ ਸੁਰੱਖਿਆ ਏਜੰਸੀਆਂ ਅਤੇ ਸਰਕਾਰ 'ਚ ਆਪਣੇ ਸੀਨੀਅਰ ਸਹਿਯੋਗੀਆਂ ਨਾਲ ਲਗਾਤਾਰ ਬੈਠਕ ਕਰ ਰਹੇ ਹਨ। ਸ਼੍ਰੀ ਮੋਦੀ ਨੇ ਅੰਗੋਲਾ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਸ਼ਨੀਵਾਰ ਨੂੰ ਇਕ ਵਾਰ ਫਿਰ ਮੀਡੀਆ ਦੇ ਸਾਹਮਣੇ ਦੋਹਰਾਇਆ ਕਿ ਪਹਿਲਗਾਮ 'ਚ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਵਾਲਿਆਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। 22 ਅਪ੍ਰੈਲ ਨੂੰ ਹੋਏ ਇਸ ਅੱਤਵਾਦੀ ਹਮਲੇ 'ਚ 26 ਲੋਕਾਂ ਦੀ ਮੌਤ ਹੋ ਗਈ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਫ਼ੌਜ ਦਾ ਵਾਹਨ 700 ਫੁੱਟ ਡੂੰਘੀ ਖੱਡ 'ਚ ਡਿੱਗਿਆ, 3 ਜਵਾਨ ਸ਼ਹੀਦ
NEXT STORY