ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਅੰਗੋਲਾ ਲਈ 20 ਕਰੋੜ ਅਮਰੀਕੀ ਡਾਲਰ ਦੀ ਰੱਖਿਆ ਕਰਜ਼ਾ ਰਾਸ਼ੀ ਦਾ ਐਲਾਨ ਕੀਤਾ ਅਤੇ ਅੱਤਵਾਦੀਆਂ ਅਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਦ੍ਰਿੜ ਅਤੇ ਫੈਸਲਾਕੁੰਨ ਕਾਰਵਾਈ ਕਰਨ ਦਾ ਪ੍ਰਣ ਲਿਆ। ਪ੍ਰਧਾਨ ਮੰਤਰੀ ਵੱਲੋਂ ਅਫਰੀਕੀ ਦੇਸ਼ ਦੀ ਫੌਜ ਨੂੰ ਮਦਦ ਦਾ ਇਹ ਐਲਾਨ 22 ਅਪ੍ਰੈਲ ਨੂੰ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਤੋਂ ਕੁਝ ਦਿਨ ਬਾਅਦ ਕੀਤਾ ਗਿਆ ਹੈ। ਪੀ.ਐੱਮ. ਮੋਦੀ ਨੇ ਇਹ ਐਲਾਨ ਅੰਗੋਲਾ ਦੇ ਰਾਸ਼ਟਰਪਤੀ ਜੋਆਓ ਮੈਨੁਅਲ ਗੋਂਕਾਲਵੇਸ ਲੋਰੇਂਕੋ ਨਾਲ ਵਿਆਪਕ ਗੱਲਬਾਤ ਤੋਂ ਬਾਅਦ ਕੀਤਾ। ਦੋਵਾਂ ਆਗੂਆਂ ਵਿਚਕਾਰ ਹੋਈ ਗੱਲਬਾਤ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦੇ ਖੇਤਰਾਂ ਸਮੇਤ ਸਮੁੱਚੇ ਦੁਵੱਲੇ ਸਬੰਧਾਂ ਨੂੰ ਵਧਾਉਣ 'ਤੇ ਕੇਂਦ੍ਰਿਤ ਸੀ। ਆਪਣੇ ਮੀਡੀਆ ਬਿਆਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਲੌਰੇਨਕੋ ਦੀ ਭਾਰਤ ਫੇਰੀ ਨਾ ਸਿਰਫ਼ ਦੁਵੱਲੇ ਸਬੰਧਾਂ ਨੂੰ ਨਵੀਂ ਦਿਸ਼ਾ ਦੇਵੇਗੀ ਬਲਕਿ ਭਾਰਤ-ਅਫਰੀਕਾ ਭਾਈਵਾਲੀ ਨੂੰ ਵੀ ਮਜ਼ਬੂਤ ਕਰੇਗੀ।
ਉਨ੍ਹਾਂ ਕਿਹਾ,"ਮੈਨੂੰ ਅੰਗੋਲਾ ਦੇ ਰੱਖਿਆ ਬਲਾਂ ਦੇ ਆਧੁਨਿਕੀਕਰਨ ਲਈ ਭਾਰਤ ਦੇ 20 ਕਰੋੜ ਅਮਰੀਕੀ ਡਾਲਰ ਦੀ ਰੱਖਿਆ ਕਰਜ਼ ਸਹਾਇਤਾ ਦਾ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ।" ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਰੱਖਿਆ ਪਲੇਟਫਾਰਮਾਂ ਦੀ ਮੁਰੰਮਤ ਅਤੇ ਸਪਲਾਈ ਬਾਰੇ ਵੀ ਚਰਚਾ ਕੀਤੀ ਗਈ। ਪੀ.ਐੱਮ. ਮੋਦੀ ਨੇ ਕਿਹਾ ਕਿ ਭਾਰਤ ਜਨਤਕ ਉਪਯੋਗਤਾ ਡਿਜੀਟਲ ਬੁਨਿਆਦੀ ਢਾਂਚੇ, ਪੁਲਾੜ ਤਕਨਾਲੋਜੀ ਅਤੇ ਸਮਰੱਥਾ ਨਿਰਮਾਣ ਦੇ ਖੇਤਰਾਂ 'ਚ ਅੰਗੋਲਾ ਨਾਲ ਆਪਣੀਆਂ ਸਮਰੱਥਾਵਾਂ ਵੀ ਸਾਂਝੀਆਂ ਕਰੇਗਾ। ਉਨ੍ਹਾਂ ਕਿਹਾ,"ਅਸੀਂ ਸਿਹਤ ਸੰਭਾਲ, ਹੀਰਾ ਪ੍ਰੋਸੈਸਿੰਗ, ਖਾਦਾਂ ਅਤੇ ਮਹੱਤਵਪੂਰਨ ਖਣਿਜਾਂ ਦੇ ਖੇਤਰਾਂ 'ਚ ਆਪਣੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦਾ ਵੀ ਫੈਸਲਾ ਕੀਤਾ ਹੈ।" ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ,"ਅਸੀਂ ਅੱਤਵਾਦੀਆਂ ਅਤੇ ਉਨ੍ਹਾਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਦ੍ਰਿੜ ਅਤੇ ਫੈਸਲਾਕੁੰਨ ਕਾਰਵਾਈ ਕਰਨ ਲਈ ਵਚਨਬੱਧ ਹਾਂ।" ਭਾਰਤ-ਅਫ਼ਰੀਕੀ ਸੰਘ ਸਬੰਧਾਂ ਦੀ ਮਹੱਤਤਾ ਨੂੰ ਰੇਖਾਂਕਿਤ ਕਰਦੇ ਹੋਏ ਉਨ੍ਹਾਂ ਕਿਹਾ,"ਅਸੀਂ ਤਰੱਕੀ 'ਚ ਭਾਈਵਾਲ ਹਾਂ, ਅਸੀਂ ਗਲੋਬਲ ਸਾਊਥ ਦੇ ਥੰਮ੍ਹ ਹਾਂ।" ਗਲੋਬਲ ਸਾਊਥ ਵਿਕਾਸਸ਼ੀਲ ਅਤੇ ਘੱਟ ਵਿਕਸਿਤ ਦੇਸ਼ਾਂ ਨੂੰ ਦਰਸਾਉਂਦਾ ਹੈ ਜੋ ਜ਼ਿਆਦਾਤਰ ਦੱਖਣੀ ਗੋਲਿਸਫਾਇਰ 'ਚ ਸਥਿਤ ਹਨ। ਲੋਰੇਂਕੋ ਵੀਰਵਾਰ ਨੂੰ ਚਾਰ ਦਿਨਾਂ ਦੇ ਦੌਰੇ 'ਤੇ ਦਿੱਲੀ ਪਹੁੰਚੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਰਜ਼ਾ ਬਣਿਆ ਮੌਤ ਦਾ ਕਾਰਨ! ਸਿਰਫ਼ 2 ਹਜ਼ਾਰ ਰੁਪਏ ਲਈ ਕਰ 'ਤਾ ਆਟੋ ਡਰਾਈਵਰ ਦਾ ਕਤਲ
NEXT STORY