ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਆਗੂ ਅਤੇ ਜੰਮੂ ਕਸ਼ਮੀਰ ਦੇ ਨਗਰੋਟਾ ਵਿਧਾਨ ਸਭਾ ਖੇਤਰ ਦੇ ਮੌਜੂਦਾ ਵਿਧਾਇਕ ਦੇਵੇਂਦਰ ਸਿੰਘ ਰਾਣਾ ਦੇ ਦਿਹਾਂਤ 'ਤੇ ਸ਼ੁੱਕਰਵਾਰ ਨੂੰ ਸੋਗ ਜਤਾਇਆ ਅਤੇ ਕਿਹਾ ਕਿ ਰਾਜ 'ਚ ਭਾਜਪਾ ਨੂੰ ਮਜ਼ਬੂਤ ਬਣਾਉਣ 'ਚ ਉਨ੍ਹਾਂ ਨੇ ਜ਼ਿਕਰਯੋਗ ਭੂਮਿਕਾ ਨਿਭਾਈ। ਰਾਣਾ ਦਾ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਖੇਤਰ ਦੇ ਫਰੀਦਾਬਾਦ ਸਥਿਤ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਸੀ। ਰਾਣਾ, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਦੇ ਭਰਾ ਸਨ।

ਪੀ.ਐੱਮ. ਮੋਦੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਦੇਵੇਂਦਰ ਸਿੰਘ ਰਾਣਾ ਦੇ ਦਿਹਾਂਤ ਤੋਂ ਦੁਖੀ ਹਾਂ। ਉਹ ਅਨੁਭਵੀ ਨੇਤਾ ਸਨ, ਜਿਨ੍ਹਾਂ ਨੇ ਜੰਮੂ ਕਸ਼ਮੀਰ ਦੀ ਤਰੱਕੀ ਲਈ ਲਗਨ ਨਾਲ ਕੰਮ ਕੀਤਾ।'' ਉਨ੍ਹਾਂ ਕਿਹਾ,''ਰਾਣਾ ਨੇ ਹਾਲ ਹੀ 'ਚ ਵਿਧਾਨ ਸਭਾ ਚੋਣਾਂ ਜਿੱਤੀਆਂ ਸਨ ਅਤੇ ਜੰਮੂ ਕਸ਼ਮੀਰ 'ਚ ਭਾਜਪਾ ਨੂੰ ਮਜ਼ਬੂਤ ਬਣਾਉਣ 'ਚ ਵੀ ਜ਼ਿਕਰਯੋਗ ਭੂਮਿਕਾ ਸੀ। ਦੁੱਖ ਦੀ ਇਸ ਘੜੀ 'ਚ ਮੇਰੀ ਹਮਦਰਦੀ ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Google Pay, PhonePe, Paytm ਉਪਭੋਗਤਾਵਾਂ ਲਈ ਵੱਡੀ ਖ਼ਬਰ, ਅੱਜ ਤੋਂ ਬਦਲਣਗੇ ਇਹ ਨਿਯਮ
NEXT STORY