ਨਵੀਂ ਦਿੱਲੀ– ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯਾਨੀ ਕਿ ਬੁੱਧਵਾਰ ਨੂੰ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਿਨ ’ਚ ਰਾਸ਼ਟਰਪਤੀ ਭਵਨ ਪਹੁੰਚੇ ਅਤੇ ਕੋਵਿੰਦ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਭਵਨ ਦਫ਼ਤਰ ਨੇ ਬੁੱਧਵਾਰ ਨੂੰ ਟਵੀਟ ਕਰ ਕੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ’ਚ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ ਕੀਤੀ।
ਦੱਸ ਦੇਈਏ ਕਿ ਰਾਸ਼ਟਰਪਤੀ ਕੋਵਿੰਦ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਉਨ੍ਹਾਂ ਨਾਲ ਮੁਲਾਕਾਤ ਨੂੰ ਸ਼ਿਸ਼ਟਾਚਾਰ ਭੇਟ ਦੱਸਿਆ ਜਾ ਰਿਹਾ ਹੈ। ਇਸ ਮੁਲਾਕਾਤ ਬਾਰੇ ਅਜੇ ਅਧਿਕਾਰਤ ਰੂਪ ਨਾਲ ਕੋਈ ਬਿਓਰਾ ਨਹੀਂ ਦਿੱਤਾ ਗਿਆ ਹੈ। ਦੱਸਣਯੋਗ ਹੈ 18 ਜੁਲਾਈ ਨੂੰ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣੀਆਂ ਹਨ। ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਦੌੜ ’ਚ ਰਾਜਗ ਵਲੋਂ ਉਮੀਦਵਾਰ ਦੌਪਦੀ ਮੁਰਮੂ ਅਤੇ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਬਣਾਇਆ ਗਿਆ ਹੈ।
ਹਿਮਾਚਲ ਪ੍ਰਦੇਸ਼ ’ਚ ਕਈ BJP ਆਗੂ ਕਾਂਗਰਸ ’ਚ ਹੋਣਾ ਚਾਹੁੰਦੇ ਨੇ ਸ਼ਾਮਲ: ਪ੍ਰਤਿਭਾ ਸਿੰਘ
NEXT STORY