ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕਿਹਾ ਕਿ ਜੇਕਰ ਕੇਂਦਰ ਸਰਕਾਰ ਅਤੇ ਸੂਬੇ ਟੀਮ ਇੰਡੀਆ ਵਾਂਗ ਮਿਲ ਕੇ ਕੰਮ ਕਰਨ ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੈ। ਮੋਦੀ ਨੇ ਨੀਤੀ ਆਯੋਗ ਦੀ 10ਵੀਂ ਗਵਰਨਿੰਗ ਕੌਂਸਲ ਮੀਟਿੰਗ 'ਚ ਕਿਹਾ ਕਿ ਵਿਕਾਸ ਦੀ ਗਤੀ ਵਧਾਉਣੀ ਹੋਵੇਗੀ। ਨੀਤੀ ਆਯੋਗ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਕਿਹਾ, "ਸਾਨੂੰ ਵਿਕਾਸ ਦੀ ਗਤੀ ਵਧਾਉਣੀ ਪਵੇਗੀ। ਜੇਕਰ ਕੇਂਦਰ ਅਤੇ ਸਾਰੇ ਸੂਬੇ ਟੀਮ ਇੰਡੀਆ ਵਾਂਗ ਮਿਲ ਕੇ ਕੰਮ ਕਰਦੇ ਹਨ, ਤਾਂ ਕੋਈ ਵੀ ਟੀਚਾ ਅਸੰਭਵ ਨਹੀਂ ਹੈ।'' ਨੀਤੀ ਆਯੋਗ ਦੀ ਸਿਖਰਲੀ ਸੰਸਥਾ, ਗਵਰਨਿੰਗ ਕੌਂਸਲ ਦੀ ਮੀਟਿੰਗ ਦਾ ਵਿਸ਼ਾ '2047 'ਚ ਵਿਕਸਿਤ ਭਾਰਤ ਲਈ ਵਿਕਸਿਤ ਸੂਬਾ' ਹੈ। ਮੋਦੀ ਨੇ ਕਿਹਾ,"ਵਿਕਸਿਤ ਭਾਰਤ ਹਰ ਭਾਰਤੀ ਦਾ ਟੀਚਾ ਹੈ। ਜਦੋਂ ਹਰ ਵਿਕਸਿਤ ਸੂਬਾ ਹੋਵੇਗਾ ਤਾਂ ਭਾਰਤ ਵਿਕਸਿਤ ਹੋਵੇਗਾ। ਇਹ ਇਸ ਦੇ 140 ਕਰੋੜ ਨਾਗਰਿਕਾਂ ਦੀ ਇੱਛਾ ਹੈ।''
ਇਹ ਵੀ ਪੜ੍ਹੋ : ਸਕੂਲਾਂ 'ਚ ਹੋ ਗਈਆਂ ਛੁੱਟੀਆਂ ! ਅੱਗ ਵਰ੍ਹਾਊ ਗਰਮੀ ਦੌਰਾਨ ਪ੍ਰਸ਼ਾਸਨ ਨੇ ਲਿਆ ਫ਼ੈਸਲਾ
ਉਨ੍ਹਾਂ ਇਹ ਵੀ ਕਿਹਾ,''ਸੂਬਿਆਂ ਨੂੰ ਆਪਣੇ-ਆਪਣੇ ਇੱਥੇ ਸਾਰੀਆਂ ਸਹੂਲਤਾਂ ਅਤੇ ਬੁਨਿਆਦੀ ਢਾਂਚੇ ਨਾਲ ਗਲੋਬਲ ਮਾਪਦੰਡਾਂ ਦੇ ਅਨੁਰੂਪ ਘੱਟੋ-ਘੱਟ ਇਕ ਸੈਰ-ਸਪਾਟਾ ਸਥਾਨ ਵਿਕਸਿਤ ਕਰਨਾ ਚਾਹੀਦਾ ਹੈ।" ਪ੍ਰਧਾਨ ਮੰਤਰੀ ਨੇ ਕਿਹਾ,"ਸਾਨੂੰ 'ਇਕ ਰਾਜ: ਇੱਕ ਗਲੋਬਲ ਡੈਸਟੀਨੇਸ਼ਨ' ਦੇ ਉਦੇਸ਼ ਨਾਲ ਅੱਗੇ ਵਧਣਾ ਚਾਹੀਦਾ ਹੈ। ਇਸ ਨਾਲ ਨੇੜਲੇ ਸ਼ਹਿਰਾਂ ਨੂੰ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਿਤ ਕਰਨ ਦਾ ਰਾਹ ਪੱਧਰਾ ਹੋਵੇਗਾ।" ਨੀਤੀ ਆਯੋਗ ਦੀ ਸਿਖਰਲੀ ਸੰਸਥਾ, ਗਵਰਨਿੰਗ ਕੌਂਸਲ 'ਚ ਸਾਰੇ ਮੁੱਖ ਮੰਤਰੀ, ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਉਪ ਰਾਜਪਾਲ ਅਤੇ ਕਈ ਕੇਂਦਰੀ ਮੰਤਰੀ ਸ਼ਾਮਲ ਹੁੰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੀਤੀ ਆਯੋਗ ਦੇ ਚੇਅਰਮੈਨ ਹਨ। ਪਾਕਿਸਤਾਨ 'ਚ ਅੱਤਵਾਦੀ ਢਾਂਚਿਆਂ ਵਿਰੁੱਧ 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਦੀ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਇਹ ਪਹਿਲੀ ਵੱਡੀ ਮੀਟਿੰਗ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪਿੰਡ ਦਾ ਸਰਪੰਚ ਹੋ ਗਿਆ ਗ੍ਰਿਫ਼ਤਾਰ ! ਹੈਰਾਨ ਕਰੇਗਾ ਮਾਮਲਾ
NEXT STORY