ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਸੋਮਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅਹਿਮ ਬੈਠਕ ਕਰਨ ਜਾ ਰਹੇ ਹਨ। ਇਸ ਬੈਠਕ 'ਚ ਪ੍ਰਧਾਨ ਮੰਤਰੀ ਮੋਦੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕੋਰੋਨਾ ਟੀਕਾਕਰਨ ਨੂੰ ਲੈ ਕੇ ਚਰਚਾ ਕਰਨਗੇ। ਬੈਠਕ 'ਚ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਕੋਰੋਨਾ ਟੀਕਾਕਰਨ ਲਈ ਆਪਣੀਆਂ ਤਿਆਰੀਆਂ ਤੋਂ ਪੀ.ਐੱਮ. ਮੋਦੀ ਨੂੰ ਜਾਣੂੰ ਕਰਵਾਉਣਗੇ। ਇਸ ਦੌਰਾਨ ਸੂਬੇ 'ਚ ਕੋਰੋਨਾ ਇਨਫੈਕਸ਼ਨ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ 'ਚ ਵਰਚੁਅਲ ਮਾਧਿਅਮ ਨਾਲ ਇਹ ਬੈਠਕ ਸ਼ਾਮ 4 ਵਜੇ ਤੋਂ ਸ਼ੁਰੂ ਹੋਵੇਗੀ।
ਇਹ ਵੀ ਪੜ੍ਹੋ : ਦੇਸ਼ 'ਚ ਬਰਡ ਫਲੂ ਦਾ ਖ਼ੌਫ਼, ਹੁਣ ਦਿੱਲੀ 'ਚ ਵੀ ਦਿੱਤੀ ਦਸਤਕ, 9 ਸੂਬੇ ਇਸ ਦੀ ਲਪੇਟ 'ਚ
ਜਿਸ ਤਰ੍ਹਾਂ ਨਾਲ ਕੋਰੋਨਾ ਕਾਲ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਲਾਜ ਦੀਆਂ ਵਿਵਸਥਾਵਾਂ ਨੂੰ ਲੈ ਕੇ ਲਗਾਤਾਰ ਮੁੱਖ ਮੰਤਰੀਆਂ ਨਾਲ ਚਰਚਾ ਰਾਹੀਂ ਸੁਝਾਅ ਲੈਂਦੇ ਸਨ, ਹੁਣ ਉਸੇ ਤਰ੍ਹਾਂ ਟੀਕਾਕਰਨ ਮੁਹਿੰਮ ਦੌਰਾਨ ਸਾਰੇ ਸੂਬਿਆਂ ਤੋਂ ਸੁਝਾਅ ਲੈਣ ਦੀ ਪਹਿਲ ਹੋਈ ਹੈ। ਬੈਠਕ 'ਚ ਸੂਬਿਆਂ ਦੇ ਸੁਝਾਅ ਦੇ ਆਧਾਰ 'ਤੇ ਟੀਕਾਕਰਨ ਦੀ ਰਣਨੀਤੀ ਬਣੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਅਤੇ ਸਿਹਤ ਮੰਤਰਾਲਾ ਵਲੋਂ ਕੇਂਦਰ ਸਰਕਾਰ ਦੀਆਂ ਤਿਆਰੀਆਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀਆਂ ਨੂੰ ਵੀ ਜਾਣੂੰ ਕਰਵਾਇਆ ਜਾਵੇਗਾ। ਦੱਸਣਯੋਗ ਹੈ ਕਿ ਦੇਸ਼ 'ਚ 2 'ਮੇਡ ਇਨ ਇੰਡੀਆ' ਵੈਕਸੀਨ ਬਣ ਚੁਕੀਆਂ ਹਨ। ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੀ ਵੈਕਸੀਨ ਕੋਵਿਸ਼ੀਲਡ ਅਤੇ ਭਾਰਤ ਬਾਇਓਟੇਕ ਦੇ ਕੋਵੈਕਸੀਨ ਨੂੰ ਮਨਜ਼ੂਰੀ ਮਿਲ ਚੁਕੀ ਹੈ। ਜਿਸ ਤੋਂ ਬਾਅਦ ਦੇਸ਼ 'ਚ 16 ਜਨਵਰੀ ਤੋਂ ਕੋਰੋਨਾ ਟੀਕਾਕਰਨ ਮੁਹਿੰਮ ਚੱਲਣੀ ਹੈ। ਸਾਰੇ ਸੂਬੇ ਇਸ ਵੱਡੇ ਟੀਕਾਕਰਨ ਮੁਹਿੰਮ ਦੀਆਂ ਤਿਆਰੀਆਂ 'ਚ ਜੁਟੇ ਹਨ।
ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ
Lohri 2021 Wishes: ਲੋਹੜੀ ਦੇ ਮੌਕੇ ਆਪਣੇ ਸਾਕ ਸਬੰਧੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਭੇਜੋ ਇਹ ਖ਼ਾਸ ਸੁਨੇਹੇ
NEXT STORY