ਵਾਸ਼ਿੰਗਟਨ/ਨਵੀਂ ਦਿੱਲੀ- ਭਾਰਤ ਅਤੇ ਅਮਰੀਕਾ ਦੇ ਵਿਚਕਾਰ ਰਣਨੀਤਿਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਵਾਈਟ ਹਾਊਸ ਨੇ ਭਾਰਤ ਨੂੰ ਇੰਡੋ-ਪੈਸੀਫਿਕ ਖੇਤਰ ਵਿਚ ਇਕ "ਰਣਨੀਤਿਕ ਸਾਥੀ" ਦੱਸਿਆ ਹੈ। ਇਸ ਦੇ ਨਾਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਰਮਿਆਨ "ਚੰਗੇ ਸਬੰਧ" ਹੋਣ ਦੀ ਪੁਸ਼ਟੀ ਵੀ ਕੀਤੀ ਗਈ। ਵਾਈਟ ਹਾਊਸ ਦੀ ਪ੍ਰੈਸ ਸਕੱਤਰ ਕੈਰੋਲੀਨ ਲੇਵਿਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਇਕ ਵਪਾਰਕ ਸਮਝੌਤਾ ਅੰਤਿਮ ਦੌਰ 'ਚ ਹੈ ਅਤੇ ਜਲਦੀ ਹੀ ਇਸ ਸਬੰਧੀ ਅਧਿਕਾਰਕ ਐਲਾਨ ਕੀਤਾ ਜਾਵੇਗਾ।
ਕੈਰੋਲੀਨ ਲੇਵਿਟ ਨੇ ਕਿਹਾ, “ਪਿਛਲੇ ਹਫਤੇ ਰਾਸ਼ਟਰਪਤੀ ਟਰੰਪ ਨੇ ਕਿਹਾ ਸੀ ਕਿ ਅਮਰੀਕਾ ਅਤੇ ਭਾਰਤ ਵਪਾਰਕ ਡੀਲ ਨੇੜੇ ਹੈ। ਮੈਂ ਆਪਣੇ ਵਣਜ ਮੰਤਰੀ ਨਾਲ ਇਸ ਬਾਰੇ ਗੱਲ ਕੀਤੀ ਹੈ। ਉਹ ਓਵਲ ਦਫ਼ਤਰ ਵਿਚ ਰਾਸ਼ਟਰਪਤੀ ਟਰੰਪ ਨਾਲ ਸਨ। ਉਹ ਸਮਝੌਤਿਆਂ ਨੂੰ ਅੰਤਿਮ ਰੂਪ ਦੇ ਰਹੇ ਹਨ ਅਤੇ ਤੁਹਾਨੂੰ ਭਾਰਤ ਨਾਲ ਵਪਾਰਕ ਡੀਲ ਨੂੰ ਲੈ ਕੇ ਜਲਦੀ ਹੀ ਰਾਸ਼ਟਰਪਤੀ ਟਰੰਪ ਅਤੇ ਉਨ੍ਹਾਂ ਦੀ ਵਪਾਰਕ ਡੀਲ ਤੋਂ ਅਪਡੇਟ ਮਿਲੇਗਾ।
ਚੀਨ ਦੇ ਇੰਡੋ-ਪੈਸੀਫਿਕ ਖੇਤਰ ਵਿਚ ਵੱਧਦੇ ਪ੍ਰਭਾਵ ਨੂੰ ਲੈ ਕੇ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਲੇਵਿਟ ਨੇ ਕਿਹਾ ਕਿ ਭਾਰਤ ਸਾਡਾ ਮਹੱਤਵਪੂਰਨ ਰਣਨੀਤਿਕ ਭਾਈਵਾਲ ਹੈ ਅਤੇ ਰਾਸ਼ਟਰਪਤੀ ਟਰੰਪ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਬਹੁਤ ਵਧੀਆ ਟਿਊਨਿੰਗ ਹੈ, ਜੋ ਭਵਿੱਖ ਵਿਚ ਵੀ ਜਾਰੀ ਰਹੇਗੀ।
ਕੇਂਦਰੀ ਕੈਬਨਿਟ ਦਾ ਵੱਡਾ ਕਦਮ! 1 ਲੱਖ ਕਰੋੜ ਰੁਪਏ ਵਾਲੀ ਯੋਜਨਾ ਮਨਜ਼ੂਰ
NEXT STORY