ਨਵੀਂ ਦਿੱਲੀ- ਭਾਜਪਾ ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦੇ ਆਖ਼ਰੀ ਹਫ਼ਤੇ 'ਚ ਵੋਟਰਾਂ ਨੂੰ ਆਕਰਸ਼ਿਤ ਕਰਨ ਲਈ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਇਸੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨ ਵਾਲੇ ਹਨ। ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼੍ਰੀ ਮੋਦੀ ਦੀ ਰੈਲੀਆਂ ਵਾਲੀ ਜਗ੍ਹਾ ਬਾਰੇ ਫ਼ੈਸਲਾ ਨਹੀਂ ਹੋਇਆ ਹੈ ਪਰ ਉਹ 29 ਜਨਵਰੀ ਨੂੰ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਮਹਾਕੁੰਭ ਪਹੁੰਚੀ ਸਪਨਾ ਚੌਧਰੀ ਨੇ ਲਗਾਈ ਸੰਗਮ 'ਚ ਡੁਬਕੀ, ਕਿਸ਼ਤੀ 'ਚ ਵੀ ਘੁੰਮਦੀ ਆਈ ਨਜ਼ਰ
ਇਸ ਤੋਂ ਇਲਾਵਾ ਪੀ.ਐੱਮ. ਮੋਦੀ ਦੇ 31 ਜਨਵਰੀ ਅਤੇ 2 ਫਰਵਰੀ ਨੂੰ ਭਾਜਪਾ ਅਤੇ ਰਾਸ਼ਟਰੀ ਜਨਤਾਂਤਰਿਕ ਗਠਜੋੜ (ਰਾਜਗ) ਉਮੀਦਵਾਰਾਂ ਦੇ ਪੱਖ 'ਚ ਚੋਣ ਸਭਾ ਨੂੰ ਸੰਬੋਧਨ ਕਰਨ ਦੀ ਉਮੀਦ ਹੈ। ਦੱਸਣਯੋਗ ਹੈ ਕਿ ਦਿੱਲੀ 'ਚ ਭਾਜਪਾ 68 ਸੀਟਾਂ 'ਤੇ ਚੋਣ ਲੜ ਰਹੀ ਹੈ, ਜਦੋਂ ਕਿ ਉਸ ਨੇ ਇਕ-ਇਕ ਸੀਟ ਜਨਤਾ ਦਲ (ਯੂ) ਅਤੇ ਲੋਕ ਜਨਸ਼ਕਤੀ ਪਾਰਟੀ (ਪਾਸਵਾਨ) ਨੂੰ ਦਿੱਤੀ ਹੈ। ਦੱਸਣਯੋਗ ਹੈ ਕਿ 70 ਮੈਂਬਰੀ ਦਿੱਲੀ ਵਿਧਾਨ ਸਭਾ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ ਅਤੇ 8 ਫਰਵਰੀ ਨੂੰ ਵੋਟਾਂ ਦੀ ਗਿਣਤੀ ਕਰਵਾਈ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬੈਂਕ ਡਕੈਤੀ ਮਾਮਲਾ : 18 ਕਿਲੋ ਸੋਨਾ ਤੇ ਨਕਦੀ ਸਮੇਤ 4 ਲੁਟੇਰੇ ਗ੍ਰਿਫ਼ਤਾਰ
NEXT STORY