ਵਾਰਾਣਸੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਲੋਕ ਸਭਾ ਹਲਕੇ ਤੋਂ ਅੱਜ ਯਾਨੀ ਕਿ ਮੰਗਲਵਾਰ ਨੂੰ ਤੀਜੀ ਵਾਰ ਨਾਮਜ਼ਦਗੀ ਪੱਤਰ ਭਰਿਆ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਉਨ੍ਹਾਂ ਅੱਜ ਸਵੇਰੇ ਗੰਗਾ ਕਿਨਾਰੇ ਦਸ਼ਾਸ਼ਵਮੇਧ ਘਾਟ 'ਤੇ ਪੂਜਾ-ਆਰਤੀ ਕੀਤੀ ਅਤੇ ਕਾਲ ਭੈਰਵ ਮੰਦਰ ਦੇ ਦਰਸ਼ਨ ਕੀਤੇ। ਕਾਲ ਭੈਰਵ ਦਾ ਆਸ਼ੀਰਵਾਦ ਲੈ ਕੇ ਪ੍ਰਧਾਨ ਮੰਤਰੀ ਮੋਦੀ ਨੇ ਨਾਮਜ਼ਦਗੀ ਪੱਤਰ ਭਰਿਆ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਹਨ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ PM ਮੋਦੀ ਨੇ ਟੇਕਿਆ ਮੱਥਾ, ਲੰਗਰ ਦੀ ਕੀਤੀ ਸੇਵਾ
ਸਫੈਦ ਕੁੜਤਾ-ਪਜਾਮਾ ਅਤੇ ਨੀਲੀ ਜੈਕਟ ਪਹਿਨੇ ਪ੍ਰਧਾਨ ਮੰਤਰੀ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵਾਰਾਣਸੀ ਜ਼ਿਲ੍ਹਾ ਅਧਿਕਾਰੀ ਦੇ ਦਫ਼ਤਰ (ਕਲੈਕਟਰੇਟ) ਪਹੁੰਚੇ। ਪ੍ਰਧਾਨ ਮੰਤਰੀ ਦੀ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਵਾਰਾਣਸੀ ਵਿਚ ਕਲੈਕਟਰੇਟ ਕੰਪਲੈਕਸ ਦੇ ਬਾਹਰ ਸੁਰੱਖਿਆ ਸਖ਼ਤ ਕਰ ਦਿੱਤੀ ਗਈ। ਪ੍ਰਧਾਨ ਮੰਤਰੀ ਨਾਲ ਇਸ ਦੌਰਾਨ ਅਮਿਤ ਸ਼ਾਹ, ਰਾਜਨਾਥ ਸਿੰਘ, ਚਿਰਾਗ ਪਾਸਵਾਨ, ਰਾਮਦਾਸ ਅਠਾਵਲੇ, ਏਕਨਾਥ ਸ਼ਿੰਦੇ ਅਤੇ ਯੋਗੀ ਆਦਿਤਿਆਨਾਥ ਸਮੇਤ ਕਈ ਦਿੱਗਜ ਕਲੈਕਟਰੇਟ ਕੰਪਲੈਕਸ ਵਿਚ ਮੌਜੂਦ ਰਹੇ।
ਇਹ ਵੀ ਪੜ੍ਹੋ- PM ਮੋਦੀ ਨੇ ਮਾਂ ਗੰਗਾ ਦੀ ਕੀਤੀ ਪੂਜਾ, ਵਾਰਾਣਸੀ 'ਚ ਅੱਜ ਦਾਖ਼ਲ ਕਰਨਗੇ ਨਾਮਜ਼ਦਗੀ ਪੱਤਰ
ਦੱਸ ਦੇਈਏ ਕਿ ਇਹ ਤੀਜਾ ਮੌਕਾ ਹੈ, ਜਦੋਂ ਪ੍ਰਧਾਨ ਮੰਤਰੀ ਮੋਦੀ ਵਾਰਾਣਸੀ ਸੰਸਦੀ ਖੇਤਰ ਤੋਂ ਆਪਣੀ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਤੋਂ ਪਹਿਲਾਂ ਸਾਲ 2014 ਅਤੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜਿੱਤ ਮਿਲੀ ਸੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਇਕ ਪੋਸਟ ਵਿਚ ਲਿਖਿਆ ਕਿ ਕਾਸ਼ੀ ਨਾਲ ਮੇਰਾ ਰਿਸ਼ਤਾ ਅਨੋਖਾ, ਅਟੁੱਟ ਅਤੇ ਬੇਮਿਸਾਲ ਹੈ। ਮੈਂ ਕਹਿ ਸਕਦਾ ਹਾਂ ਕਿ ਇਸ ਨੂੰ ਸ਼ਬਦਾਂ ਵਿਚ ਜ਼ਾਹਰ ਨਹੀਂ ਕੀਤਾ ਜਾ ਸਕਦਾ। ਦੱਸ ਦੇਈਏ ਕਿ ਵਾਰਾਣਸੀ ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਵਿਚ 1 ਜੂਨ ਨੂੰ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ- ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ : ਲਾਰੈਂਸ ਬਿਸ਼ਨੋਈ ਗੈਂਗ ਦਾ ਇਕ ਹੋਰ ਮੈਂਬਰ ਗ੍ਰਿਫ਼ਤਾਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਇਨਕਮ ਟੈਕਸ ਵਿਭਾਗ ਦਾ ਵੱਡਾ ਕਦਮ, ਟੈਕਸਦਾਤਿਆਂ ਨੂੰ ਦਿੱਤੀ ਇਹ ਨਵੀਂ ਸਹੂਲਤ
NEXT STORY