ਚੇਨਈ— ਤਾਮਿਲਨਾਡੂ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਦਿੱਲੀ 'ਚ ਮੁਲਾਕਾਤ ਕਰ ਕੇ ਰਾਜ ਦੇ ਮੁੱਖ ਮੁੱਦਿਆਂ 'ਤੇ ਚਰਚਾ ਕੀਤੀ। ਰਾਜਭਵਨ ਦੇ ਇਕ ਪ੍ਰੈੱਸ ਬਿਆਨ 'ਚ ਕਿਹਾ ਗਿਆ ਕਿ ਰਾਜਪਾਲ ਨੇ ਮੋਦੀ ਨਾਲ ਉਨ੍ਹਾਂ ਘਰ ਮੁਲਾਕਾਤ ਕੀਤੀ ਅਤੇ ਕਰੀਬ 45 ਮਿੰਟਾਂ ਤੱਕ ਤਾਮਿਲਨਾਡੂ ਦੇ ਮੁੱਦਿਆਂ 'ਤੇ ਚਰਚਾ ਕੀਤੀ।
ਇਸ 'ਚ ਕਿਹਾ ਗਿਆ ਕਿ ਪੁਰੋਹਿਤ ਨੇ ਇਨ੍ਹਾਂ ਮੁੱਦਿਆਂ 'ਤੇ ਰਾਜਨਾਥ ਸਿੰਘ ਨਾਲ ਵੀ ਕਰੀਬ 30 ਮਿੰਟਾਂ ਤੱਕ ਮੁਲਾਕਾਤ ਕੀਤੀ। ਇਹ ਮੁਲਾਕਾਤ ਤਾਮਿਲਨਾਡੂ ਵਿਧਾਨ ਸਭਾ ਵੱਲੋਂ ਸਾਰਿਆਂ ਦੀ ਸਹਿਮਤੀ ਨਾਲ ਇਕ ਪ੍ਰਸਤਾਵ ਪਾਸ ਕਰਨ ਦੇ ਇਕ ਦਿਨ ਬਾਅਦ ਹੋਈ ਹੈ, ਜਿਸ 'ਚ ਕੇਂਦਰ ਤੋਂ ਅਪੀਲ ਕੀਤੀ ਗਈ ਹੈ ਕਿ ਉਹ ਕਰਨਾਟਕ ਨੂੰ ਕਾਵੇਰੀ ਨਦੀ 'ਤੇ ਮੇਕੇਦਾਤੂ 'ਚ ਬੰਨ੍ਹ ਲਈ ਵਿਸਥਾਰਪੂਰਵਕ ਪ੍ਰਾਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕਰਨ ਲਈ ਦਿੱਤੀ ਗਈ ਮਨਜ਼ੂਰੀ ਵਾਪਸ ਲੈ ਲੈਣ।
IIT 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY