ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਭਾਵ ਐਤਵਾਰ ਨੂੰ ਦੇਸ਼ ਵਾਸੀਆਂ ਨਾਲ 'ਮਨ ਕੀ ਬਾਤ' ਜ਼ਰੀਏ ਰੂ-ਬ-ਰੂ ਹੋਣਗੇ। ਇਹ ਪ੍ਰਧਾਨ ਮੰਤਰੀ ਮੋਦੀ ਦੀ 65ਵੀਂ ਮਨ ਕੀ ਬਾਤ ਹੋਵੇਗੀ। ਸੂਤਰਾਂ ਮੁਤਾਬਕ ਮੋਦੀ ਇਸ ਵਾਰ ਅਨਲਾਕ-1 'ਤੇ ਗੱਲ ਕਰ ਸਕਦੇ ਹਨ। ਉੱਥੇ ਹੀ ਮੰਨਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਪਹਿਲਾ ਸਾਲ ਪੂਰਾ ਹੋਣ 'ਤੇ ਵੀ ਜਨਤਾ ਨੂੰ ਆਪਣੀਆਂ ਪ੍ਰਾਪਤੀਆਂ ਬਾਰੇ ਦੱਸਣਗੇ। ਪਿਛਲੇ ਮਹੀਨੇ ਵੀ ਮਨ ਕੀ ਬਾਤ 'ਚ ਵੀ ਪ੍ਰਧਾਨ ਮੰਤਰੀ ਮੋਦੀ ਨੇ ਕੋਰੋਨਾ ਵਾਇਰਸ ਅਤੇ ਤਾਲਾਬੰਦੀ ਦਾ ਪਾਲਣ ਕਰਨ ਦੀ ਗੱਲ ਕੀਤੀ ਸੀ।
ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਹਰ ਮਹੀਨੇ ਦੇ ਆਖਰੀ ਐਤਵਾਰ ਨੂੰ ਸਵੇਰੇ 11 ਵਜੇ ਦੇਸ਼ ਵਾਸੀਆਂ ਨਾਲ ਮਨ ਕੀ ਬਾਤ ਕਰਦੇ ਹਨ, ਜਿਸ 'ਚ ਉਹ ਦੇਸ਼ ਦੇ ਕਈ ਮੁੱਦਿਆਂ 'ਤੇ ਚਰਚਾ ਕਰਦੇ ਹਨ। ਦੱਸ ਦੇਈਏ ਕਿ ਕੋਰੋਨਾ ਦੀ ਆਫਤ ਕਾਰਨ ਦੇਸ਼ ਵਿਚ ਲਾਗੂ ਤਾਲਾਬੰਦੀ ਨੂੰ 30 ਜੂਨ ਲਈ ਵਧਾ ਦਿੱਤਾ ਗਿਆ ਹੈ। ਹਾਲਾਂਕਿ ਹੌਲੀ-ਹੌਲੀ ਸਰਕਾਰ ਤਾਲਾਬੰਦੀ ਤੋਂ ਅਨਲਾਕ ਵੱਲ ਵੱਧਣ ਦੀ ਤਿਆਰੀ ਕਰ ਰਹੀ ਹੈ। ਦੇਸ਼ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਡੇਢ ਲੱਖ ਦੇ ਪਾਰ ਚੱਲੀ ਗਈ ਹੈ ਅਤੇ ਹੁਣ ਤੱਕ 4 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ।
12ਵੀਂ ਪਾਸ ਲਈ ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY