ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1919 'ਚ ਜਲ੍ਹਿਆਂਵਾਲਾ ਬਾਗ ਕਤਲੇਆਮ 'ਚ ਮਾਰੇ ਗਏ ਲੋਕਾਂ ਨੂੰ ਸੋਮਵਾਰ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਬਲੀਦਾਨ ਭਾਰਤ ਦੇ ਲੋਕਾਂ ਦੇ ਕਦੇ ਨਾ ਝੁਕਣ ਵਾਲੇ ਜਜ਼ਬੇ ਦੀ ਯਾਦ ਦਿਵਾਉਂਦਾ ਹੈ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਲਿਖਿਆ,''ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਸਾਰੇ ਅਮਰ ਬਲੀਦਾਨੀਆਂ ਨੂੰ ਮੇਰੀ ਆਦਰਪੂਰਨ ਸ਼ਰਧਾਂਜਲੀ। ਵਿਦੇਸ਼ੀ ਹਕੂਮਤ ਦੀ ਬੇਰਹਿਮੀ ਖ਼ਿਲਾਫ਼ ਉਨ੍ਹਾਂ ਦੇ ਸਾਹਸ ਅਤੇ ਸਵੈ-ਮਾਣ ਦੀ ਗਾਥਾ ਦੇਸ਼ ਦੀ ਹਰ ਪੀੜ੍ਹਈ ਨੂੰ ਪ੍ਰੇਰਿਤ ਕਰਦੀ ਰਹੇਗੀ।''

ਉਨ੍ਹਾਂ ਕਿਹਾ,''ਉਨ੍ਹਾਂ ਦਾ ਬਲੀਦਾਨ ਸਾਡੇ ਲੋਕਾਂ ਦੇ ਕਦੇ ਨਾ ਝੁਕਣ ਵਾਲੇ ਜਜ਼ਬੇ ਦੀ ਯਾਦ ਦਿਵਾਉਂਦਾ ਹੈ।'' ਬਸਤੀਵਾਦੀ ਪ੍ਰਸ਼ਾਸਨ ਨੂੰ ਦਮਨਕਾਰੀ ਸ਼ਕਤੀਆਂ ਪ੍ਰਦਾਨ ਕਰਨ ਵਾਲੇ ਰੋਲਟ ਐਕਟ ਖ਼ਿਲਾਫ਼ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਇਕ ਬਾਗ 'ਚ ਸ਼ਾਂਤੀਪੂਰਨ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕਾਂ ਨੂੰ ਬ੍ਰਿਟਿਸ਼ ਸੈਨਾ ਨੇ ਬਿਨਾਂ ਕਿਸੇ ਉਕਸਾਵੇ ਦੇ ਗੋਲੀਆਂ ਮਾਰ ਦਿੱਤੀਆਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੈਂਕੜੇ ਫੈਕਟਰੀਆਂ 'ਚ ਕੰਮ ਠੱਪ ! ਸੜਕਾਂ 'ਤੇ ਉੱਤਰੇ ਕਾਮੇ, ਫੂਕ'ਤੀਆਂ ਗੱਡੀਆਂ, ਨੋਇਡਾ 'ਚ ਲੱਗਾ ਮਹਾ ਜਾਮ
NEXT STORY