ਨਵੀਂ ਦਿੱਲੀ- ਪੱਛਮੀ ਏਸ਼ੀਆ (West Asia) 'ਚ ਚੱਲ ਰਹੇ ਭਿਆਨਕ ਸੰਕਟ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਲੋਕ ਸਭਾ 'ਚ ਦੇਸ਼ ਨੂੰ ਸੰਬੋਧਨ ਕੀਤਾ। ਪੀੱਐਮ ਮੋਦੀ ਨੇ ਕਿਹਾ ਕਿ ਭਾਰਤ ਆਪਣੀਆਂ ਕੱਚੇ ਤੇਲ ਅਤੇ ਗੈਸ ਦੀਆਂ ਲੋੜਾਂ ਦਾ ਵੱਡਾ ਹਿੱਸਾ ਇਸੇ ਖੇਤਰ ਤੋਂ ਪੂਰਾ ਕਰਦਾ ਹੈ, ਇਸ ਲਈ ਚੁਣੌਤੀਆਂ ਸੁਭਾਵਿਕ ਹਨ, ਪਰ ਭਾਰਤ ਇਨ੍ਹਾਂ ਦਾ ਸਾਹਮਣਾ ਇਕਜੁੱਟਤਾ ਨਾਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।
ਦੇਸ਼ ਦੇ ਨਾਗਰਿਕਾਂ ਨੂੰ ਨਾ ਹੋਵੇ ਪਰੇਸ਼ਾਨੀ
ਉਨ੍ਹਾਂ ਨੇ ਸਦਨ 'ਚ ਦਿੱਤੇ ਇਕ ਬਿਆਨ 'ਚ ਇਹ ਵੀ ਕਿਹਾ ਕਿ ਸਰਕਾਰ ਇਹ ਯਕੀਨੀ ਕਰ ਰਹੀ ਹੈ ਕਿ ਦੇਸ਼ 'ਚ ਪੈਟਰੋਲ, ਡੀਜ਼ਲ ਅਤੇ ਐੱਲਪੀਜੀ ਦੀ ਕਮੀ ਨਾ ਹੋਵੇ ਅਤੇ ਦੇਸ਼ ਦੇ ਨਾਗਰਿਕਾਂ ਨੂੰ ਪਰੇਸ਼ਾਨੀ ਨਾ ਹੋਵੇ। ਪ੍ਰਧਾਨ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਦੇਸ਼ ਕੋਲ 53 ਲੱਖ ਮੀਟ੍ਰਿਕ ਟਨ ਤੋਂ ਵਧ ਕੱਚੇ ਤੇਲ ਦਾ ਰਣਨੀਤਕ ਭੰਡਾਰ ਹੈ, ਉੱਥੇ ਹੀ 65 ਲੱਖ ਟਨ ਤੋਂ ਵੱਧ ਸਟੋਰ ਕਰਨ 'ਤੇ ਕੰਮ ਕੀਤਾ ਜਾ ਰਿਹਾ ਹੈ। ਪੀ.ਐੱਮ. ਮੋਦੀ ਨੇ ਕਿਹਾ,''ਸਰਕਾਰ ਦੀ ਕੋਸ਼ਿਸ਼ ਇਹ ਹੈ ਕਿ ਜਿੱਥੋਂ ਸੰਭਵ ਹੋਵੇ, ਉੱਥੋਂ ਤੇਲ ਅਤੇ ਗੈਸ ਦੀ ਸਪਲਾਈ ਹੁੰਦੀ ਰਹੇ। ਤੇਲ, ਗੈਸ ਅਤੇ ਖਾਦਾਂ ਨਾਲ ਜੁੜੇ ਜਹਾਜ਼ ਭਾਰਤ ਤੱਕ ਸੁਰੱਖਿਅਤ ਪਹੁੰਚਣ, ਅਜਿਹੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਸੀਂ ਆਪਣੇ ਸਾਰੇ ਗਲੋਬਲ ਸਹਿਯੋਗੀਆਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਾਂ ਤਾਂ ਕਿ ਸਾਡੇ ਸਮੁੰਦਰੀ ਮਾਰਗ ਸੁਰੱਖਿਅਤ ਰਹਿਣ।''
ਤੇਲ ਅਤੇ ਗੈਸ ਦੀ ਸਪਲਾਈ 'ਤੇ ਪੂਰੀ ਨਜ਼ਰ
ਤੇਲ ਦੀਆਂ ਕੀਮਤਾਂ ਅਤੇ ਸਪਲਾਈ ਬਾਰੇ ਬੋਲਦਿਆਂ PM ਮੋਦੀ ਨੇ ਕਿਹਾ ਕਿ ਭਾਰਤ ਆਪਣੀ 60 ਫੀਸਦੀ LPG ਦਰਾਮਦ ਕਰਦਾ ਹੈ। ਜੰਗ ਕਾਰਨ ਪੈਦਾ ਹੋਈ ਅਨਿਸ਼ਚਿਤਤਾ ਦੇ ਬਾਵਜੂਦ, ਸਰਕਾਰ ਨੇ ਘਰੇਲੂ LPG ਖਪਤਕਾਰਾਂ ਨੂੰ ਪਹਿਲ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਸੁਚਾਰੂ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਅਜਿਹੇ ਸੰਕਟ ਦੇ ਸਮੇਂ ਕੁਝ ਅਨਸਰ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਤੱਟਵਰਤੀ ਸੁਰੱਖਿਆ, ਸਰਹੱਦੀ ਸੁਰੱਖਿਆ, ਸਾਈਬਰ ਸੁਰੱਖਿਆ ਅਤੇ ਰਣਨੀਤਕ ਅਦਾਰਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰ ਦਿੱਤਾ ਗਿਆ ਹੈ ਅਤੇ ਸਾਰੀਆਂ ਏਜੰਸੀਆਂ ਨੂੰ 'ਹਾਈ ਅਲਰਟ' 'ਤੇ ਰੱਖਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸੁਪਰੀਮ ਕੋਰਟ ਨੇ ਗੁਰੂਗ੍ਰਾਮ 'ਚ ਕੁੜੀ ਨਾਲ ਜਬਰ ਜ਼ਿਨਾਹ ਦੇ ਮਾਮਲੇ 'ਚ ਹਰਿਆਣਾ ਸਰਕਾਰ, DGP ਤੋਂ ਮੰਗਿਆ ਜਵਾਬ
NEXT STORY