ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਨੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਗਵਾ ਲਈ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ। ਪੀ.ਐੱਮ. ਮੋਦੀ ਆਪਣੇ ਟਵੀਟ 'ਚ ਲਿਖਿਆ ਹੈ ਕਿ ਉਨ੍ਹਾਂ ਦੀ ਮਾਂ ਨੇ ਅੱਜ ਕੋਵਿਡ-19 ਵੈਕਸੀਨ ਦੀ ਪਹਿਲੀ ਖੁਰਾਕ ਲਈ। ਉਨ੍ਹਾਂ ਨੂੰ ਟੀਕਾ ਲਗਵਾਉਣ ਦੌਰਾਨ ਕੋਈ ਪਰੇਸ਼ਾਨੀ ਨਹੀਂ ਹੋਈ। ਪੀ.ਐੱਮ. ਮੋਦੀ ਨੇ ਇਕ ਵਾਰ ਫਿਰ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਆਪਣੇ ਨੇੜੇ-ਤੇੜੇ ਦੇ ਲੋਕਾਂ ਦੀ ਮਦਦ ਕਰੋ। ਉਨ੍ਹਾਂ ਨੂੰ ਟੀਕਾ ਲਗਾਉਣ ਲਈ ਪ੍ਰੇਰਿਤ ਕਰੋ।
ਦੱਸਣਯੋਗ ਹੈ ਕਿ ਇਕ ਮਾਰਚ ਦੇਸ਼ ਭਰ 'ਚ ਟੀਕਾਕਰਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਕਸੀਨ ਦੀ ਪਹਿਲੀ ਡੋਜ਼ ਲਗਵਾਈ ਸੀ। ਉਹ ਖ਼ੁਦ ਸਵੇਰੇ-ਸਵੇਰੇ ਦਿੱਲੀ ਸਥਿਤ ਅਖਿਲ ਭਾਰਤੀ ਆਯੂਵਿਗਿਆਨ ਸੰਸਥਾ (ਏਮਜ਼) ਪਹੁੰਚੇ ਅਤੇ ਕੋਰੋਨਾ ਦਾ ਟੀਕਾ ਲਗਵਾਇਆ। ਉਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਵੀ ਕੋਰੋਨਾ ਦਾ ਟੀਕਾ ਲਗਵਾਉਣ ਦੀ ਅਪੀਲ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਡਾਕਟਰਾਂ ਅਤੇ ਵਿਗਿਆਨੀਆਂ ਦੀ ਵੀ ਤਾਰੀਫ਼ ਕੀਤੀ ਸੀ।
ਮੈਲਾ ਢੋਹਣ ਰੋਕੂ ਕਾਨੂੰਨ ਲਾਗੂ ਕਰਨ 'ਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ ਸਰਕਾਰ : ਰਾਹੁਲ ਗਾਂਧੀ
NEXT STORY