ਨਵੀਂ ਦਿੱਲੀ- ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਅਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੋਤੀਲਾਲ ਵੋਰਾ ਦੇ ਦਿਹਾਂਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਦੁਖ ਪ੍ਰਗਟ ਕੀਤਾ ਹੈ। ਪੀ.ਐੱਮ. ਮੋਦੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਮੋਤੀਲਾਲ ਵੋਰਾ ਜੀ ਕਾਂਗਰਸ ਦੇ ਉਨ੍ਹਾਂ ਸੀਨੀਅਰ ਨੇਤਾਵਾਂ 'ਚੋਂ ਇਕ ਸਨ, ਜਿਨ੍ਹਾਂ ਨੇ ਆਪਣੇ ਸਿਆਸੀ ਜੀਵਨ 'ਚ ਪ੍ਰਸ਼ਾਸਨਿਕ ਅਤੇ ਸੰਗਠਨਾਤਮਕ ਪੱਧਰ 'ਤੇ ਕੰਮ ਕੀਤਾ। ਮੋਦੀ ਨੇ ਕਿਹਾ ਹੈ ਕਿ ਉਹ ਅਜਿਹੇ ਨੇਤਾ ਸਨ, ਜੋ ਦਹਾਕਿਆਂ ਤੱਕ ਚੱਲਦੇ ਰਹੇ। ਉਨ੍ਹਾਂ ਦੇ ਦਿਹਾਂਤ 'ਤੇ ਮੈਂ ਦੁੱਖ ਪ੍ਰਗਟ ਕਰਦਾ ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਮੇਰੀ ਹਮਦਰਦੀ ਹੈ।
ਦੱਸਣਯੋਗ ਹੈ ਕਿ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾਵਾਂ 'ਚੋਂ ਇਕ ਮੋਤੀਲਾਲ ਵੋਰਾ ਦੇ ਦਿਹਾਂਤ 'ਤੇ ਕਈ ਵੱਡੇ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ ਹੈ। ਕਾਂਗਰਸ ਪਾਰਟੀ ਲਈ ਇਹ ਵੱਡਾ ਝਟਕਾ ਹੈ। ਕੁਝ ਦਿਨ ਪਹਿਲਾਂ ਪਾਰਟੀ ਦੇ ਇਕ ਹੋਰ ਦਿੱਗਜ ਨੇਤਾ ਅਹਿਮਦ ਪਟੇਲ ਦਾ ਦਿਹਾਂਤ ਹੋਇਆ ਸੀ। ਮੋਤੀਲਾਲ ਵੋਰਾ ਦੇ ਦਿਹਾਂਤ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਵੋਰਾ ਜੀ ਇਕ ਸੱਚੇ ਕਾਂਗਰਸੀ ਅਤੇ ਅਦਭੁੱਤ ਇਨਸਾਨ ਸਨ। ਅਸੀਂ ਉਨ੍ਹਾਂ ਬਹੁਤ ਯਾਦ ਕਰਾਂਗੇ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਮੇਰੀ ਹਮਦਰਦੀ ਹੈ।
ਇਹ ਵੀ ਪੜ੍ਹੋ : ਕਾਂਗਰਸ ਦੇ ਸੀਨੀਅਰ ਨੇਤਾ ਮੋਤੀਲਾਲ ਵੋਰਾ ਦਾ 93 ਸਾਲ ਦੀ ਉਮਰ 'ਚ ਦਿਹਾਂਤ
ਕਸ਼ਮੀਰ ਹਾਈਵੇਅ ’ਤੇ ਆਵਾਜਾਈ ਠੱਪ, ਮੁਗਲ ਰੋਡ ਵੀ ਬੰਦ
NEXT STORY