ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਨਿਤਿਨ ਗਡਕਰੀ ਦੇ 62ਵੇਂ ਜਨਮ ਦਿਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਟਵੀਟ ਕੀਤਾ,''ਮੇਰੇ ਪ੍ਰਿਯ ਸਹਿਕਰਮਚਾਰੀ ਨਿਤਿਨ ਗਡਕਰੀ ਜੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ। ਗਡਕਰੀ ਜੀ ਨੇ ਇਕ ਬਿਹਤਰ ਸੰਗਠਨਕਰਤਾ ਦੇ ਰੂਪ 'ਚ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਨੇ ਜ਼ਮੀਨੀ ਪੱਧਰ 'ਤੇ ਭਾਜਪਾ ਨੂੰ ਮਜ਼ਬੂਤ ਕੀਤਾ ਹੈ ਅਤੇ ਉਹ ਇਕ ਪ੍ਰਭਾਵਸ਼ਾਲੀ ਮੰਤਰੀ ਹੈ, ਜਿਨ੍ਹਾਂ ਨੇ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ 'ਚ ਅਹਿਮ ਯੋਗਦਾਨ ਦਿੱਤਾ ਹੈ। ਮੈਂ ਉਨ੍ਹਾਂ ਦੇ ਲੰਬੀ ਉਮਰ ਅਤੇ ਸਵਸਥ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।''
ਸੈਕਸ ਚੈਟ ਕਰ ਕੇ ਫੌਜ ਅਧਿਕਾਰੀ ਨੂੰ ਫਸਾਉਣਾ ਚਾਹੁੰਦੀ ਸੀ ISI ਏਜੰਟ
NEXT STORY