ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੋਟਾਪੇ ਖ਼ਿਲਾਫ਼ ਲੜਾਈ 'ਚ ਮਦਦ ਲਈ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ, ਉਦਯੋਗਪਤੀ ਆਨੰਦ ਮਹਿੰਦਰਾ ਅਤੇ ਅਦਾਕਾਰ ਮੋਹਨ ਲਾਲ ਸਮੇਤ ਵੱਖ-ਵੱਖ ਖੇਤਰਾਂ ਦੇ 10 ਲੋਕਾਂ ਨੂੰ ਨਾਮਜ਼ਦ ਕੀਤਾ ਹੈ। ਇਸ ਤੋਂ ਇਕ ਦਿਨ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਨੇ ਲੋਕਾਂ ਨੂੰ ਮੋਟਾਪੇ ਤੋਂ ਬਚਣ ਲਈ ਕਦਮ ਚੁੱਕਣ ਦਾ ਸੱਦਾ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕੀਤਾ,"ਮੈਂ ਮੋਟਾਪੇ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਅਤੇ ਭੋਜਨ 'ਚ ਤੇਲ ਦੀ ਖਪਤ ਘਟਾਉਣ ਬਾਰੇ ਜਾਗਰੂਕਤਾ ਫੈਲਾਉਣ ਲਈ ਕੁਝ ਲੋਕਾਂ ਨੂੰ ਨਾਮਜ਼ਦ ਕਰਨਾ ਚਾਹੁੰਦਾ ਹਾਂ। ਮੈਂ ਉਨ੍ਹਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਅਜਿਹੇ 10 ਹੋਰ ਲੋਕਾਂ ਨੂੰ ਨਾਮਜ਼ਦ ਕਰਨ ਤਾਂ ਜੋ ਸਾਡਾ ਅੰਦੋਲਨ ਵੱਡਾ ਹੋ ਸਕੇ।''

ਪੀ.ਐੱਮ. ਮੋਦੀ ਨੇ ਜਿਨ੍ਹਾਂ ਹੋਰ ਹਸਤੀਆਂ ਨੂੰ ਨਮਜ਼ਦ ਕੀਤਾ ਹੈ, ਉਨ੍ਹਾਂ 'ਚ ਭੋਜਪੁਰੀ ਗਾਇਕਾ-ਅਦਾਕਾਰਾ ਨਿਰਹੁਆ, ਨਿਸ਼ਾਨੇਬਾਜ਼ ਮਨੂ ਭਾਕਰ, ਵੇਟਲਿਫਟਰ ਮੀਰਾਬਾਈ ਚਾਨੂ, ਇਨਫੋਸਿਸ ਦੇ ਸਹਿ-ਸੰਸਥਾਪਕ ਨੰਦਨ ਨੀਲੇਕਣੀ, ਅਦਾਕਾਰ ਆਰ ਮਾਧਵਨ, ਗਾਇਕਾ ਸ਼੍ਰੇਆ ਘੋਸ਼ਾਲ ਅਤੇ ਸਮਾਜਿਕ ਕਾਰਕੁਨ ਅਤੇ ਸੰਸਦ ਮੈਂਬਰ ਸੁਧਾ ਮੂਰਤੀ ਸ਼ਾਮਲ ਹਨ। ਮੋਟਾਪੇ ਖ਼ਿਲਾਫ਼ ਲੜਾਈ ਲਈ ਇਕ ਮਜ਼ਬੂਤ ਆਵਾਜ਼ ਉਠਾਉਂਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਐਤਵਾਰ ਨੂੰ ਆਪਣੇ 'ਮਨ ਕੀ ਬਾਤ' ਪ੍ਰੋਗਰਾਮ 'ਚ ਲੋਕਾਂ ਨੂੰ ਆਪਣੇ ਖਾਣੇ 'ਚ ਘੱਟ ਤੇਲ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਅਤੇ 10 ਹੋਰਾਂ ਨੂੰ ਵੀ ਅਜਿਹਾ ਕਰਨ ਦੀ ਚੁਣੌਤੀ ਦਿੱਤੀ ਸੀ।
ਇਹ ਵੀ ਪੜ੍ਹੋ : ਪ੍ਰੇਮੀ ਨੂੰ ਮਿਲਣ ਲਈ ਹੋਟਲ 'ਚ ਬੁਲਾਇਆ, ਕਮਰੇ 'ਚ ਦਾਖ਼ਲ ਹੋਣ ਤੋਂ ਪਹਿਲਾਂ ਹੀ ਕੁੜੀ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
26,27,28 ਫਰਵਰੀ ਨੂੰ ਪਵੇਗਾ ਮੀਂਹ, IMD ਨੇ ਜਾਰੀ ਕੀਤਾ ਅਲਰਟ
NEXT STORY