ਨਵੀਂ ਦਿੱਲੀ (ਭਾਸ਼ਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਸਾਬਕਾ ਫੌਜੀਆਂ ਲਈ ‘ਵਨ ਰੈਂਕ-ਵਨ ਪੈਨਸ਼ਨ’ (ਓ. ਆਰ. ਓ. ਪੀ) ਯੋਜਨਾ ਨੂੰ ਲਾਗੂ ਕਰਨਾ ਆਪਣੇ ਨਾਇਕਾਂ ਪ੍ਰਤੀ ਰਾਸ਼ਟਰ ਦੇ ਧੰਨਵਾਦ ਦੀ ਪੁਸ਼ਟੀ ਕਰਨ ਲਈ ਇਕ ਅਹਿਮ ਕਦਮ ਹੈ। ਵੀਰਵਾਰ ਇਸ ਯੋਜਨਾ ਦੀ ਸ਼ੁਰੂਆਤ ਦੇ 10 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਓ. ਆਰ. ਓ. ਪੀ. ਹਥਿਆਰਬੰਦ ਫੋਰਸਾਂ ਦੇ ਜਵਾਨਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਦਹਾਕੇ ਦੌਰਾਨ ਇਸ ਇਤਿਹਾਸਕ ਪਹਿਲਕਦਮੀ ਤੋਂ ਲੱਖਾਂ ਪੈਨਸ਼ਨਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲਾਭ ਹੋਇਆ ਹੈ। ਭਾਜਪਾ ਨੇ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਇਸ ਯੋਜਨਾ ਨੂੰ ਲਾਗੂ ਕਰਨ ਦਾ ਵਾਅਦਾ ਕੀਤਾ ਸੀ। ਸੱਤਾ ’ਚ ਆਉਣ ਤੋਂ ਬਾਅਦ ਮੋਦੀ ਨੇ ਸੇਵਾਮੁਕਤ ਰੱਖਿਆ ਮੁਲਾਜ਼ਮਾਂ ਦੀਆਂ ਵੱਡੀਆਂ ਸ਼ਿਕਾਇਤਾਂ ਦੇ ਹੱਲ ਲਈ ਯੋਜਨਾ ਨੂੰ ਲਾਗੂ ਕਰਨ ਨੂੰ ਪਹਿਲ ਦਿੱਤੀ ਸੀ। ਮੋਦੀ ਨੇ ਕਿਹਾ ਕਿ 'ਅੰਕੜਿਆਂ ਤੋਂ ਪਰੇ ਓ. ਆਰ. ਓ.ਪੀ. ਸਾਡੀਆਂ ਹਥਿਆਰਬੰਦ ਫੋਰਸਾਂ ਦੀ ਭਲਾਈ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਅਸੀਂ ਹਮੇਸ਼ਾ ਆਪਣੀਆਂ ਫੋਰਸਾਂ ਨੂੰ ਮਜ਼ਬੂਤ ਕਰਨ ਤੇ ਜਵਾਨਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਰਾਹੁਲ ਦਾ ਦਾਅ ਰੰਗ ਲਿਆਏਗਾ?
NEXT STORY