ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਅੱਤਵਾਦੀ ਟਿਕਾਣਿਆਂ 'ਤੇ ਟਾਰਗੇਟ ਹਮਲੇ ਕਰਨ ਲਈ ਭਾਰਤੀ ਹਥਿਆਰਬੰਦ ਫ਼ੋਰਸਾਂ ਦੀ ਸ਼ਲਾਘਾ ਕੀਤੀ। ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਅੱਤਵਾਦੀ ਟਿਕਾਣਿਆਂ ਨੂੰ ਨਸ਼ਟ ਕਰਨ ਲਈ 'ਆਪਰੇਸ਼ਨ ਸਿੰਦੂਰ' ਸ਼ੁਰੂ ਕੀਤੇ ਜਾਣ ਦੇ ਕੁਝ ਘੰਟਿਆਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਕੈਬਨਿਟ ਦੀ ਬੈਠਕ ਦੀ ਪ੍ਰਧਾਨੀਗ ਕੀਤੀ। ਰੱਖਿਆ ਮੰਤਰੀ ਰਾਜਨਾਥ ਸਿੰਘ ਵਲੋਂ ਆਪਰੇਸ਼ਨ ਸਿੰਦੂਰ ਬਾਰੇ ਕੈਬਨਿਟ ਨੂੰ ਸੂਚਿਤ ਕੀਤੇ ਜਾਣ ਦੇ ਤੁਰੰਤ ਬਾਅਦ ਪੂਰੇ ਕੈਬਨਿਟ ਨੇ ਮੇਜ਼ ਥਪਥਪਾ ਕੇ ਕਾਰਵਾਈ ਅਤੇ ਪ੍ਰਧਾਨ ਮੰਤਰੀ ਦੀ ਅਗਵਾਈ ਦੀ ਸ਼ਲਾਘਾ ਕੀਤੀ।
ਇਹ ਵੀ ਪੜ੍ਹੋ : ਸਕੂਲ ਬੰਦ ਤੇ ਉਡਾਣਾਂ ਰੱਦ, 'ਆਪਰੇਸ਼ਨ ਸਿੰਦੂਰ' ਤੋਂ ਬਾਅਦ ਹਾਈ ਅਲਰਟ
ਅਜਿਹਾ ਮੰਨਿਆ ਜਾ ਰਿਹਾ ਹੈ ਕਿ ਪੀ.ਐੱਮ. ਮੋਦੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੱਤਵਾਦ ਦੇ ਪ੍ਰਤੀ ਜ਼ੀਰੋ ਟਾਲਰੈਂਸ ਰੱਖੇਗੀ। ਸੂਤਰਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਰੱਖਿਆ ਮੰਤਰੀ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਭਾਲ ਨਾਲ ਵੀ ਵੱਖ ਤੋਂ ਮੁਲਾਕਾਤ ਕੀਤੀ ਅਤੇ ਉਭਰਦੇ ਹਾਲਾਤ ਦਾ ਜਾਇਜ਼ਾ ਲਿਆ। ਪਹਿਲਗਾਮ ਅੱਤਵਾਦੀ ਹਮਲੇ ਦਾ ਬਦਲਾ ਲੈਂਦੇ ਹੋਏ ਭਾਰਤੀ ਹਥਿਆਰਬੰਦ ਫ਼ੋਰਸਾਂ ਨੇ ਬੁੱਧਵਾਰ ਸਵੇਰੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 9 ਅੱਤਵਾਦੀ ਟਿਕਾਣਿਆਂ 'ਤੇ ਮਿਜ਼ਾਈਲ ਹਮਲੇ ਕੀਤੇ, ਜਿਨ੍ਹਾਂ 'ਚ ਬਹਾਵਲਪੁਰ 'ਚ ਜੈਸ਼-ਏ-ਮੁਹੰਮਦ ਦਾ ਗੜ੍ਹ ਅਤੇ ਮੁਰੀਦਕੇ 'ਚ ਲਸ਼ਕਰ-ਏ-ਤੋਇਬਾ ਦਾ ਟਿਕਾਣਾ ਸ਼ਾਮਲ ਹਨ। ਪ੍ਰਧਾਨ ਮੰਤਰੀ ਨੇ ਅੱਤਵਾਦ ਖ਼ਿਲਾਫ਼ ਕਾਰਵਾਈ ਦੇ ਟੀਚਿਆਂ, ਤਰੀਕੇ ਅਤੇ ਸਮੇਂ 'ਤੇ ਫ਼ੈਸਲੇ ਲਈ ਹਥਿਆਰਬੰਦ ਫ਼ੋਰਸਾਂ ਨੂੰ ਪੂਰੀ ਆਜ਼ਾਦੀ ਦਿੱਤੀ ਸੀ। ਪਹਿਲਗਾਮ ਹਮਲੇ 'ਚ 26 ਲੋਕ ਮਾਰੇ ਗਏ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋ ਸਕਦੈ ਵੱਡਾ ਫ਼ੈਸਲਾ! ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੂੰ ਮਿਲਣਗੇ PM ਮੋਦੀ
NEXT STORY